26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਸੀਤੋ ਰੋਡ ਦੇ ਨਿਰਮਾਣ ਲਈ ਸੰਘਰਸ਼ ਤੇਜ਼, ਭਲਕੇ ਐੱਸ. ਡੀ. ਐੱਮ. ਦਫ਼ਤਰ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 02-02-2026
ਅਬੋਹਰ, 1 ਫਰਵਰੀ (ਵਿਵੇਕ ਹੂੜੀਆ)-ਸੀਤੋ ਰੋਡ ਦੀ ਖਸਤਾ ਹਾਲਤ ਦੇ ਸੁਧਾਰ ਤੇ ਨਵੀਂ ਸੜਕ ਦੇ ਨਿਰਮਾਣ ਦੀ ਮੰਗ ਨੂੰ ਲੈ ਕੇ ਇਲਾਕਾ ਨਿਵਾਸੀਆਂ ਦਾ ਗ਼ੁੱਸਾ ਵਧਦਾ ਜਾ ਰਿਹਾ ਹੈ | ਇਸੇ ਸੰਬੰਧ 'ਚ 'ਸੀਤੋ ਰੋਡ ਸੁਧਾਰ ਕਮੇਟੀ' ਵਲੋਂ ਲੂਣਾ ਨਰਸਿੰਗ ਹੋਮ ਦੇ ਵਿਹੜੇ ਵਿਚ ਇਕ ਅਹਿਮ ਜਨਤਕ ਮੀਟਿੰਗ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਕਮੇਟੀ ਦੇ ਪ੍ਰਧਾਨ ਰਾਜਾ ਗਰੋਵਰ ਵਲੋਂ ਕੀਤੀ ਗਈ, ਜਿਸ 'ਚ ਦੋ ਨਗਰ ਕੌਂਸਲਰ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਮੰਗਲਵਾਰ ਸਵੇਰੇ 11 ਵਜੇ ਕਮੇਟੀ ਦਾ ਇਕ ਵਫ਼ਦ ਐੱਸ. ਡੀ. ਐੱਮ. ਅਬੋਹਰ ਨੂੰ ਮਿਲ ਕੇ ਸੜਕ ਨਿਰਮਾਣ ਦੀ ਮੰਗ ਸੰਬੰਧੀ ਮੰਗ-ਪੱਤਰ ਸੌਂਪੇਗਾ | ਕਮੇਟੀ ਮੈਂਬਰਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਕੋਈ ਠੋਸ ਭਰੋਸਾ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ 'ਚ ਐੱਸ. ਡੀ. ਐੱਮ. ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ ਤੇ ਲੋੜ ਪੈਣ 'ਤੇ ਹਾਈਵੇਅ ਜਾਮ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ | ਬੁਲਾਰਿਆਂ ਨੇ ਕਿਹਾ ਕਿ ਸੜਕ ਦੀ ਮਾੜੀ ਹਾਲਤ ਕਾਰਨ ਲੋਕਾਂ ਦਾ ਜਿਊਣਾ ਦੁੱਭਰ ਹੋ ਚੁੱਕਾ ਹੈ, ਪਰ ਵਾਰ-ਵਾਰ ਮੰਗਾਂ ਦੇ ਬਾਵਜੂਦ ਪ੍ਰਸ਼ਾਸਨ ਅੱਖਾਂ ਮੀਟ ਕੇ ਬੈਠਾ ਹੈ | ਕਮੇਟੀ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਭਲਕੇ ਵੱਧ ਤੋਂ ਵੱਧ ਗਿਣਤੀ ਵਿਚ ਇਕੱਠੇ ਹੋ ਕੇ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ ਸਿੱਧੂਪੁਰ ਵਲੋਂ ਜਲੰਧਰ-ਫਗਵਾੜਾ ਹਾਈਵੇਅ 'ਤੇ ਅਣਮਿੱਥੇ ਸਮੇਂ ਲਈ ਧਰਨਾ ਅੱਜ ਤੋਂ ਅਗਲੀ ਖ਼ਬਰ ਪਰਸਵਾਰਥ ਸਭਾ ਨੇ ਲਗਾਇਆ ਮੈਡੀਕਲ ਜਾਂਚ ਕੈਂਪ
Ad Position 24