04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਅਬੋਹਰ ਦੇ ਕੰਪਿਊਟਰ ਸ਼ੋਅ-ਰੂਮ 'ਚੋਂ ਲੱਖਾਂ ਦੇ ਲੈਪਟਾਪ ਤੇ ਮੋਬਾਈਲ ਚੋਰੀ

Ad Position 21
No active advertisement
ਅਜੀਤ ਡੈਸਕ 03-02-2026
ਅਬੋਹਰ, 2 ਫਰਵਰੀ (ਵਿਵੇਕ ਹੂੜੀਆ)-ਅਬੋਹਰ ਦੀ ਆਭਾ ਸਕੁਏਅਰ ਮਾਰਕੀਟ 'ਚ ਬੀਤੀ ਰਾਤ ਚੋਰਾਂ ਵਲੋਂ ਇਕ ਕੰਪਿਊਟਰ ਸ਼ੋਅ-ਰੂਮ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦੇ ਲੈਪਟਾਪ ਤੇ ਮੋਬਾਈਲ ਫ਼ੋਨ ਚੋਰੀ ਕਰ ਲਏ ਗਏ | ਘਟਨਾ ਦਾ ਪਤਾ ਅੱਜ ਸਵੇਰੇ ਉਸ ਵੇਲੇ ਲੱਗਾ ਜਦੋਂ ਦੁਕਾਨ ਮਾਲਕ ਅਮਨ ਨੇ ਸ਼ੋਅ-ਰੂਮ ਖੋਲਿ੍ਹਆ ਤੇ ਅੰਦਰਲਾ ਸਾਮਾਨ ਖਿੱਲਰਿਆ ਦੇਖਿਆ | ਸ਼ੋਅ-ਰੂਮ ਮਾਲਕ ਅਮਨ ਅਨੁਸਾਰ ਇਹ ਪੂਰੀ ਘਟਨਾ ਦੁਕਾਨ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ ਹੈ | ਫੁਟੇਜ ਵਿਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਚੋਰਾਂ ਨੇ ਸ਼ੋਅ-ਰੂਮ ਦੇ ਪਿਛਲੇ ਪਾਸੇ ਦਾ ਸ਼ਟਰ ਤੋੜ ਕੇ ਅੰਦਰ ਪ੍ਰਵੇਸ਼ ਕੀਤਾ | ਪੀੜਤ ਨੇ ਦੱਸਿਆ ਕਿ ਚੋਰ ਉਥੋਂ ਕੀਮਤੀ ਲੈਪਟਾਪ ਤੇ ਮੋਬਾਈਲ ਫ਼ੋਨ ਚੋਰੀ ਕਰਕੇ ਫ਼ਰਾਰ ਹੋ ਗਏ, ਜਿਸ ਕਾਰਨ ਉਸ ਦਾ ਲਗਪਗ 6 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ | ਘਟਨਾ ਦੀ ਸੂਚਨਾ ਮਿਲਦੇ ਹੀ 112 ਨੰਬਰ ਪੁਲਿਸ ਤੇ ਸਿਟੀ-1 ਥਾਣੇ ਦੇ ਏ. ਐੱਸ. ਆਈ. ਰਾਜਵੀਰ ਸਿੰਘ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ | ਪੁਲਿਸ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਤੇ ਸੀ. ਸੀ. ਟੀ. ਵੀ. ਫੁਟੇਜ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੀੜਤ ਵਪਾਰੀ ਦੇ ਦੋਸਤ ਚਿਰਾਗ਼ ਸੇਠੀ ਨੇ ਦੱਸਿਆ ਕਿ ਇਹ ਸ਼ੋਅ-ਰੂਮ ਕੁਝ ਮਹੀਨੇ ਪਹਿਲਾਂ ਹੀ ਇਸ ਨਵੀਂ ਮਾਰਕੀਟ 'ਚ ਖੋਲਿ੍ਹਆ ਗਿਆ ਸੀ | ਉਨ੍ਹਾਂ ਦੋਸ਼ ਲਾਇਆ ਕਿ ਮਾਰਕੀਟ 'ਚ ਸੁਰੱਖਿਆ ਦੇ ਕੋਈ ਪੁਖ਼ਤਾ ਇੰਤਜ਼ਾਮ ਨਹੀਂ ਹਨ ਅਤੇ ਇਥੋਂ ਤੱਕ ਕਿ ਅਜੇ ਤੱਕ ਬਿਜਲੀ ਦੇ ਕੁਨੈਕਸ਼ਨ ਵੀ ਮੁਹੱਈਆ ਨਹੀਂ ਕਰਵਾਏ ਗਏ | ਵਪਾਰੀਆਂ ਨੇ ਰੋਸ ਜ਼ਾਹਿਰ ਕੀਤਾ ਕਿ ਸੁਰੱਖਿਆ ਦੀ ਘਾਟ ਕਾਰਨ ਸ਼ਹਿਰ 'ਚ ਅਜਿਹੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ | ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਚੋਰਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਸਿੱਧੂਪੁਰ ਦੇ ਕੌਮੀ ਪ੍ਰਧਾਨ ਡੱਲੇਵਾਲ ਡਿਟੇਨ ਹੋਣ ਮਗਰੋਂ ਕਿਸਾਨਾਂ ਵਲੋਂ ਮੁਰਾਦ ਵਾਲਾ ਦਲ ਸਿੰਘ ਵਿਖੇ ਰੱਖੇ ਪ੍... ਅਗਲੀ ਖ਼ਬਰ ਪਸ਼ੂ ਪਾਲਣ ਵਿਭਾਗ ਨੇ ਫੱਤੂਵਾਲਾ 'ਚ ਲਗਾਇਆ ਪਸ਼ੂ ਭਲਾਈ ਤੇ ਜਾਗਰੂਕਤਾ ਕੈਂਪ
Ad Position 24