05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮਹਾਰਿਸ਼ੀ ਦਯਾਨੰਦ ਕਾਲਜ ਵਿਖੇ ਐਨ. ਐੱਸ. ਐੱਸ. ਕੈਂਪ ਦਾ ਪੰਜਵਾਂ ਦਿਨ ਅਧਿਆਤਮਿਕ ਚੇਤਨਾ ਨੂੰ ਰਿਹਾ ਸਮਰਪਿਤ

Ad Position 21
No active advertisement
ਅਜੀਤ ਡੈਸਕ 03-02-2026
ਅਬੋਹਰ, 2 ਫਰਵਰੀ (ਵਿਵੇਕ ਹੂੜੀਆ)-ਮਹਾਂਰਿਸ਼ੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਚੱਲ ਰਹੇ ਰਾਸ਼ਟਰੀ ਸੇਵਾ ਯੋਜਨਾ ਦੇ ਵਿਸ਼ੇਸ਼ ਕੈਂਪ ਦਾ ਪੰਜਵਾਂ ਦਿਨ ਅਧਿਆਤਮਿਕ ਸਿੱਖਿਆ, ਨੈਤਿਕ ਕਦਰਾਂ-ਕੀਮਤਾਂ ਤੇ ਸਵੈ-ਵਿਕਾਸ ਦੇ ਸੰਦੇਸ਼ ਨਾਲ ਸਫਲਤਾਪੂਰਵਕ ਸਮਾਪਤ ਹੋਇਆ | ਇਸ ਦਿਨ ਦਾ ਮੁੱਖ ਉਦੇਸ਼ ਵਿਦਿਆਰਥੀਆਂ 'ਚ ਅਧਿਆਤਮਿਕ ਚੇਤਨਾ ਜਗਾਉਣਾ ਤੇ ਜੀਵਨ 'ਚ ਮਾਨਵੀ ਮੁੱਲਾਂ ਦੀ ਮਹੱਤਤਾ ਨੂੰ ਸਮਝਾਉਣਾ ਰਿਹਾ | ਇਸ ਮੌਕੇ ਕਾਲਜ 'ਚ ਸ੍ਰੀ ਦਯਾਨੰਦ ਜੀ ਵਲੋਂ 'ਅਧਿਆਤਮਿਕ ਸਿੱਖਿਆ ਦਾ ਮਹੱਤਵ' ਵਿਸ਼ੇ 'ਤੇ ਇਕ ਪ੍ਰਭਾਵਸ਼ਾਲੀ ਲੈਕਚਰ ਦਿੱਤਾ ਗਿਆ | ਉਨ੍ਹਾਂ ਆਪਣੇ ਸੰਬੋਧਨ 'ਚ ਕਿਹਾ ਕਿ ਅੱਜ ਦੇ ਭੌਤਿਕਵਾਦੀ ਯੁੱਗ ਵਿਚ ਅਧਿਆਤਮਿਕ ਸਿੱਖਿਆ ਮਨੁੱਖ ਨੂੰ ਸਹੀ ਰਸਤਾ ਦਿਖਾਉਂਦੀ ਹੈ | ਇਹ ਨਾ ਸਿਰਫ਼ ਮਾਨਸਿਕ ਸ਼ਾਂਤੀ ਦਿੰਦੀ ਹੈ, ਸਗੋਂ ਚਰਿੱਤਰ ਨਿਰਮਾਣ, ਅਨੁਸ਼ਾਸਨ ਤੇ ਨੈਤਿਕਤਾ ਦੇ ਵਿਕਾਸ ਵਿਚ ਵੀ ਸਹਾਇਕ ਹੁੰਦੀ ਹੈ | ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖਿਆ ਦਾ ਅਸਲ ਮਕਸਦ ਸਿਰਫ਼ ਰੁਜ਼ਗਾਰ ਪ੍ਰਾਪਤ ਕਰਨਾ ਨਹੀਂ, ਸਗੋਂ ਇਕ ਸੰਵੇਦਨਸ਼ੀਲ ਤੇ ਜ਼ਿੰਮੇਵਾਰ ਨਾਗਰਿਕ ਬਣਨਾ ਹੈ | ਅਧਿਆਤਮਿਕਤਾ ਨਾਲ ਸਵੈ-ਸੰਜਮ, ਸਹਿਣਸ਼ੀਲਤਾ ਤੇ ਸੇਵਾ ਭਾਵਨਾ ਵਰਗੇ ਗੁਣ ਪੈਦਾ ਹੁੰਦੇ ਹਨ, ਜੋ ਸਮਾਜ ਦੇ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਲੈਕਚਰ ਦੌਰਾਨ ਐਨ. ਐੱਸ. ਐੱਸ. ਵਲੰਟੀਅਰਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਅਧਿਆਤਮਿਕ ਮੁੱਲਾਂ ਨੂੰ ਜੀਵਨ 'ਚ ਅਪਣਾਉਣ ਦਾ ਪ੍ਰਣ ਲਿਆ | ਪ੍ਰੋਗਰਾਮ ਦੇ ਅੰਤ 'ਚ ਇਕ ਸਵਾਲ-ਜਵਾਬ ਸੈਸ਼ਨ ਵੀ ਰੱਖਿਆ ਗਿਆ | ਕਾਲਜ ਪਿ੍ੰਸੀਪਲ ਤੇ ਐਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਨੇ ਮਹਿਮਾਨ ਬੁਲਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ |
Ad Position 22
No active advertisement
ਪਿਛਲੀ ਖ਼ਬਰ ਮੈਡਮ ਖ਼ੁਸ਼ਬੂ ਸਵਨਾ ਵਲੋਂ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਤੇ ਬਲਾਕ ਪ੍ਰਧਾਨਾਂ ਨਾਲ ਬੈਠਕ ਅਗਲੀ ਖ਼ਬਰ ਸਵ. ਮਾਸਟਰ ਚਾਨਣ ਲਾਲ ਤਨੇਜਾ ਦੀ ਯਾਦ 'ਚ ਲਗਾਇਆ ਖ਼ੂਨਦਾਨ ਕੈਂਪ
Ad Position 24