05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਨਾਲ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

Ad Position 21
No active advertisement
ਅਜੀਤ ਡੈਸਕ 03-02-2026
ਕੁੱਲਗੜ੍ਹੀ, 2 ਫਰਵਰੀ (ਸੁਖਜਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਜੀਲੈਂਸ ਵਲੋਂ ਦਰਜ਼ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ 'ਚ ਜੇਲ੍ਹ 'ਚ ਬੰਦ ਸਨ, ਜਿਨ੍ਹਾਂ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ ਦੇ ਦਿੱਤੀ ਗਈ ਹੈ | ਉਨ੍ਹਾਂ ਮਿਲੀ ਜ਼ਮਾਨਤ 'ਤੇ ਸ਼੍ਰੋਮਣੀ ਅਕਾਲੀ ਦੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਹੈ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਮੈਂਬਰ ਸ਼੍ਰੋਮਣੀ ਕਮੇਟੀ, ਬਲਵੰਤ ਸਿੰਘ ਸਿੱਧੂ ਸੀਨੀਅਰ ਮੀਤ ਪ੍ਰਧਾਨ, ਮਲਕੀਤ ਸਿੰਘ ਲੋਹਗੜ੍ਹ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ, ਨਿਰਭੈ ਸਿੰਘ ਢਿੱਲੋਂ ਮੀਤ ਪ੍ਰਧਾਨ, ਰਮਨਦੀਪ ਸਿੰਘ ਸੰਧੂ ਪੈੱ੍ਰਸ ਸਕੱਤਰ, ਡਾ. ਗੁਰਸੇਵਕ ਸਿੰਘ ਆਦਿ ਨੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਪੰਜਾਬ ਸਰਕਾਰ ਵਲੋਂ ਸਿਆਸੀ ਆਧਾਰ 'ਤੇ ਕੀਤੀ ਕਾਰਵਾਈ 'ਚ ਮਜੀਠੀਆ ਲੰਬੇ ਸਮੇਂ ਤੋਂ ਜੇਲ੍ਹ 'ਚ ਨਜ਼ਰਬੰਦ ਸਨ, ਜਿਨ੍ਹਾਂ ਨੂੰ ਜ਼ਮਾਨਤ ਮਿਲਣ 'ਤੇ ਅਕਾਲੀ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ | ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਨਿੱਜੀ ਨਿਸ਼ਾਨਾ ਬਣਾ ਕੀਤੀ ਕਾਰਵਾਈ ਦਾ ਜਵਾਬ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਸਕੂਲ ਦੇ ਵਿਦਿਆਰਥੀਆਂ ਦੀ ਗੁਰਮਤਿ ਗਿਆਨ ਦੇ ਇਮਤਿਹਾਨ 'ਚ ਸ਼ਾਨਦਾਰ ਕਾਮਯਾਬੀ ਅਗਲੀ ਖ਼ਬਰ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ-ਵਿਧਾਇਕ ਸਵਨਾ...
Ad Position 24