05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸਿਹਤ ਵਿਭਾਗ ਵਲੋਂ ਬੀ. ਐੱਸ. ਐਫ. ਦੀ 68ਵੀਂ ਬਟਾਲੀਅਨ ਵਿਖੇ ਵਿਸ਼ੇਸ਼ ਸਿਹਤ ਜਾਂਚ ਕੈਂਪ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 03-02-2026
ਫ਼ਾਜ਼ਿਲਕਾ, 2 ਫਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਖੇਤਰਾਂ ਦੀ ਸੁਰੱਖਿਆ 'ਚ ਤਾਇਨਾਤ ਜਵਾਨਾਂ ਦੀ ਸਿਹਤ ਸੰਭਾਲ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵਲੋਂ ਬੀ. ਐੱਸ. ਐਫ਼. ਦੀ 68ਵੀਂ ਬਟਾਲੀਅਨ ਵਿਖੇ ਇਕ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ | ਕੈਂਪ ਦਾ ਉਦੇਸ਼ ਜਵਾਨਾਂ ਦੀ ਸਿਹਤ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਾ ਸੀ | ਕੈਂਪ ਦੌਰਾਨ ਮੈਡੀਕਲ ਟੀਮ ਵਲੋਂ ਜਵਾਨਾਂ ਦਾ ਬਲੱਡ ਪ੍ਰੈਸ਼ਰ, ਸ਼ੂਗਰ, ਹੀਮੋਗਲੋਬਿਨ ਤੇ ਬਾਡੀ ਮਾਸ ਇੰਡੈੱਕਸ ਟੈੱਸਟ ਕੀਤੇ ਗਏ | ਕੈਂਪ ਦੇ ਇੰਚਾਰਜ ਡਾ. ਪੰਕਜ ਚੌਹਾਨ ਤੇ ਡਾ. ਯੋਗਤਾ ਦੀ ਟੀਮ ਨੇ ਜਵਾਨਾਂ ਨੂੰ ਮੌਸਮੀ ਬਿਮਾਰੀਆਂ, ਹਾਈਪਰਟੈਂਸ਼ਨ ਤੇ ਮਾਨਸਿਕ ਤਣਾਅ ਤੋਂ ਬਚਣ ਦੇ ਨੁਕਤੇ ਸਾਂਝੇ ਕੀਤੇ | ਡਾਕਟਰਾਂ ਨੇ ਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਤੇ ਸੰਤੁਲਿਤ ਆਹਾਰ ਅਪਣਾਉਣ ਦੀ ਸਲਾਹ ਦਿੱਤੀ | ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਦੇਸ਼ ਦੇ ਰਾਖਿਆਂ ਦੀ ਸਿਹਤ ਸਾਡੀ ਪਹਿਲ ਹੈ ਤੇ ਆਉਣ ਵਾਲੇ ਸਮੇਂ ਵਿਚ ਵੀ ਅਜਿਹੇ ਕੈਂਪ ਜਾਰੀ ਰਹਿਣਗੇ | ਕੈਂਪ ਦੌਰਾਨ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਬੀ. ਐੱਸ. ਐਫ਼. ਅਧਿਕਾਰੀਆਂ ਨੇ ਸਿਹਤ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਜਵਾਨਾਂ ਦਾ ਮਨੋਬਲ ਵਧਦਾ ਹੈ |
Ad Position 22
No active advertisement
ਪਿਛਲੀ ਖ਼ਬਰ ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਸਕੂਲ ਦੇ ਵਿਦਿਆਰਥੀਆਂ ਦੀ ਗੁਰਮਤਿ ਗਿਆਨ ਦੇ ਇਮਤਿਹਾਨ 'ਚ ਸ਼ਾਨਦਾਰ ਕਾਮਯਾਬੀ
Ad Position 24