05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 03-02-2026
ਜਲਾਲਾਬਾਦ, 2 ਫਰਵਰੀ (ਕਰਨ ਚੁਚਰਾ)-ਥਾਣਾ ਅਮੀਰਖਾਸ ਪੁਲਿਸ ਨੇ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਰਿੰਦਰ ਕੌਰ ਪਤਨੀ ਅਮਰੀਕ ਸਿੰਘ ਵਾਸੀ ਕਰੀ ਕਲਾਂ ਲੱਖੋ ਕੇ ਬਹਿਰਾਮ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੇ ਪੇਕੇ ਪਿੰਡ ਚੱਕ ਕਾਠਗੜ੍ਹ ਉਰਫ਼ ਦਰੋਗ਼ਾ ਵਿਖੇ ਆਪਣੇ ਭਰਾ ਸੁਖਵਿੰਦਰ ਸਿੰਘ ਨੂੰ ਮਿਲਣ ਲਈ ਆਈ ਸੀ ਕਿ ਲਵਪ੍ਰੀਤ ਕੰਬੋਜ ਪੁੱਤਰ ਪਾਲ ਚੰਦ ਵਾਸੀ ਕਮਰੇ ਵਾਲਾ, ਅੰਮਿ੍ਤਪਾਲ ਪੁੱਤਰ ਲਾਲ ਚੰਦ ਅਤੇ ਸੰਦੀਪ ਕੰਬੋਜ ਪੁੱਤਰ ਲਾਲ ਚੰਦ ਵਾਸੀ ਚੱਕ ਕਾਠਗੜ੍ਹ ਉਰਫ਼ ਦਰੋਗ਼ਾ ਨੇ ਘਰ ਦੇ ਬਾਹਰ ਆ ਕੇ ਗਾਲੀ ਗਲੋਚ ਕਰਨਾ ਸ਼ੁਰੂ ਕਰ ਦਿੱਤਾ | ਉਸ ਦੇ ਭਰਾ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਕੁੱਟਮਾਰ ਕੀਤੀ ਤੇ ਉਸ ਨੂੰ ਵੀ ਬਾਲਣ ਵਾਲੀ ਲੱਕੜ ਮੋਢੇ 'ਤੇ ਮਾਰੀ, ਜਿਸ ਕਰਕੇ ਉਸ ਦੇ ਕਾਫ਼ੀ ਸੱਟਾਂ ਲੱਗ ਗਈਆਂ | ਸਿਵਲ ਹਸਪਤਾਲ ਦਾਖਲ ਹੋਣ ਤੋਂ ਬਾਅਦ ਉਨ੍ਹਾਂ ਦੀ ਆਪਸੀ ਰਾਜ਼ੀਨਾਮੇ ਦੀ ਗੱਲ ਚੱਲਦੀ ਰਹੀ ਪਰ ਜੋ ਸਿਰੇ ਨਹੀਂ ਲੱਗੀ | ਪੁਲਿਸ ਨੇ ਤਿੰਨਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰੌਸ਼ਨ ਲਾਲ ਜੈਨ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਗੁਰੂ ਰਵਿਦਾਸ ਜੈਅੰਤੀ ਮਨਾਈ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਬੀ. ਐੱਸ. ਐਫ. ਦੀ 68ਵੀਂ ਬਟਾਲੀਅਨ ਵਿਖੇ ਵਿਸ਼ੇਸ਼ ਸਿਹਤ ਜਾਂਚ ਕੈਂਪ ਦਾ ਆਯੋਜਨ
Ad Position 24