ਅਬੋਹਰ, 2 ਫਰਵਰੀ (ਵਿਵੇਕ ਹੂੜੀਆ)-ਵਿੱਦਿਆ ਭਾਰਤੀ ਵਲੋਂ ਸੰਚਾਲਿਤ ਸ੍ਰੀ ਰੌਸ਼ਨ ਲਾਲ ਜੈਨ ਸਰਵਹਿੱਤਕਾਰੀ ਵਿੱਦਿਆ ਮੰਦਰ ਅਬੋਹਰ ਵਿਖੇ ਗੁਰੂ ਰਵਿਦਾਸ ਜੈਅੰਤੀ ਸ਼ਰਧਾ ਨਾਲ ਮਨਾਈ ਗਈ | ਇਸ ਮੌਕੇ ਸਕੂਲ ਦੇ ਪ੍ਰਧਾਨ ਫ਼ਕੀਰ ਚੰਦ ਗੋਇਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਗਮ ਦੌਰਾਨ ਵਿੱਦਿਆ ਮੰਦਰ ਦੀ ਅਧਿਆਪਕਾ (ਦੀਦੀ) ਇੰਦੂ ਨੇ ਬੱਚਿਆਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਨੇ ਗੁਰੂ ਸਾਹਿਬ ਦੇ ਜੀਵਨ ਨਾਲ ਸੰਬੰਧਿਤ ਇਕ ਪ੍ਰੇਰਨਾਦਾਇਕ ਕਹਾਣੀ ਸੁਣਾਉਂਦਿਆਂ ਦੱਸਿਆ ਕਿ ਕਿਵੇਂ ਗੁਰੂ ਜੀ ਦੀ ਭਗਤੀ ਸਦਕਾ ਗੰਗਾ ਮਈਆ ਨੇ ਪ੍ਰਗਟ ਹੋ ਕੇ ਉਨ੍ਹਾਂ ਨੂੰ ਸੋਨੇ ਦਾ ਕੰਗਣ ਭੇਟ ਕੀਤਾ ਸੀ | ਉਨ੍ਹਾਂ ਦੱਸਿਆ ਕਿ ਇਹ ਕਹਾਣੀ ਸਾਨੂੰ ਸਿਖਾਉਂਦੀ ਹੈ ਕਿ ਸੱਚੇ ਸੰਤਾਂ ਦੀ ਭਗਤੀ ਨਾਲ ਅਸੰਭਵ ਕਾਰਜ ਵੀ ਸੰਭਵ ਹੋ ਜਾਂਦੇ ਹਨ | ਇਸ ਮੌਕੇ ਵਿਦਿਆਰਥੀਆਂ ਨੇ ਵੀ ਬੜੇ ਉਤਸ਼ਾਹ ਨਾਲ ਭਾਗ ਲਿਆ | ਬੱਚਿਆਂ ਵਲੋਂ ਗੁਰੂ ਰਵਿਦਾਸ ਜੀ ਦੀ ਮਹਿਮਾ 'ਚ ਭਾਸ਼ਨ ਦਿੱਤੇ ਗਏ ਤੇ ਕਵਿਤਾਵਾਂ ਸੁਣਾਈਆਂ ਗਈਆਂ | ਸਮਾਗਮ ਦੇ ਅੰਤ 'ਚ ਸਕੂਲ ਦੇ ਪ੍ਰਧਾਨ ਫ਼ਕੀਰ ਚੰਦ ਗੋਇਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਨ ਦੀ ਸਫ਼ਾਈ ਹੀ ਸਭ ਤੋਂ ਵੱਡੀ ਪੂਜਾ ਹੈ ਤੇ ਇਹੀ ਗੁਰੂ ਰਵਿਦਾਸ ਜੀ ਦਾ ਸੱਚਾ ਸੰਦੇਸ਼ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੁਆਰਾ ਦਰਸਾਏ ਮਾਰਗ 'ਤੇ ਚੱਲਣ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਅੱਗੇ