ਅਬੋਹਰ, 2 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ/ਵਿਵੇਕ ਹੂੜੀਆ)-ਪੈਨਸ਼ਨਰ ਐਸੋਸੀਏਸ਼ਨ ਮੰਡਲ ਅਬੋਹਰ ਦੀ ਮਹੀਨਾਵਾਰ ਮੀਟਿੰਗ ਸਾਥੀ ਮਾਇਆ ਪ੍ਰਕਾਸ਼ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਸਥਾਨਕ ਨਹਿਰੀ ਕਾਲੋਨੀ ਵਿਖੇ ਹੋਈ | ਜਿਸ 'ਚ ਫ਼ੈਸਲਾ ਕੀਤਾ ਗਿਆ ਕਿ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2025, ਬੀਜ ਬਿੱਲ 2025, ਮਨਰੇਗਾ ਦੀ ਜਗ੍ਹਾ ਲਿਆਂਦੇ ਜੀ ਰਾਮ ਜੀ ਕਾਨੂੰਨ, ਪੁਰਾਣੇ ਕਿਰਤ ਕਾਨੂੰਨਾਂ ਨੂੰ ਰੱਦ ਕਰਕੇ ਲਿਆਂਦੇ ਚਾਰ ਨਵੇਂ ਕਿਰਤ ਕੋਡ ਖ਼ਿਲਾਫ਼ ਤੇ ਵੱਖ-ਵੱਖ ਮਹਿਕਮਿਆਂ 'ਚ ਕੀਤੇ ਜਾ ਰਹੇ ਨਿੱਜੀਕਰਨ ਖ਼ਿਲਾਫ਼ 12 ਫਰਵਰੀ ਨੂੰ ਕੀਤੀ ਜਾ ਰਹੀ ਹੜਤਾਲ ਦੇ ਸਮਰਥਨ ਦਾ ਫ਼ੈਸਲਾ ਲਿਆ ਗਿਆ ਹੈ | ਜਿਸ ਤਹਿਤ ਸਾਰੇ ਪੈਨਸ਼ਨਰਾਂ ਨੂੰ 12 ਫਰਵਰੀ ਨੂੰ ਦਫ਼ਤਰਾਂ ਵਿਚ ਪਹੁੰਚ ਕੇ ਕਿਸਾਨਾਂ, ਰੈਗੂਲਰ ਮੁਲਾਜ਼ਮਾਂ ਤੇ ਠੇਕਿਆਂ ਕਾਮਿਆਂ ਵਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਵਿਚ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ | ਇਸ ਤੋਂ ਇਲਾਵਾ ਸੂਬਾ ਕਮੇਟੀ ਵਲੋਂ ਬਿਜਲੀ ਮੰਤਰੀ ਖ਼ਿਲਾਫ਼ ਕੀਤੇ ਜਾਣ ਵਾਲੇ ਸੰਘਰਸ਼ ਬਾਰੇ ਤਿਆਰ ਰਹਿਣ ਦਾ ਸੱਦਾ ਦਿੱਤਾ ਗਿਆ | ਮੀਟਿੰਗ 'ਚ ਸਕੱਤਰ ਰਜਿੰਦਰ ਕੁਮਾਰ, ਮੀਤ ਪ੍ਰਧਾਨ ਉਰਮਿੰਦਰ ਸਿੰਘ, ਮੁੱਖ ਜਥੇਬੰਦਕ ਅਨੀਦਾਨ ਅਤੇ ਸਹਾਇਕ ਸਕੱਤਰ ਬਲਜੀਤ ਸ਼ਰਮਾ ਨੇ ਬੋਲਦਿਆਂ ਹੋਇਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਜਿਵੇਂ ਕਿ 2.59 ਦਾ ਗੁਣਾਂਕ, 16 ਫ਼ੀਸਦੀ ਡੀ. ਏ., 200 ਰੁਪਏ ਜਜ਼ੀਆ ਟੈਕਸ ਲਾਉਣ ਤੇ ਪੇ-ਕਮਿਸ਼ਨ ਦਾ ਬਕਾਇਆ ਯਕਮੁਸ਼ਤ ਨਾ ਦੇਣ ਦੀ ਵੀ ਨਿਖੇਧੀ ਕੀਤੀ |