08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸੰਧੂ ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹੋ ਰਹੇ ਇਲਾਜ ਬਾਰੇ ਕੀਤਾ ਨਿਰੀਖਣ

Ad Position 21
No active advertisement
ਅਜੀਤ ਡੈਸਕ 04-02-2026
ਫ਼ਿਰੋਜ਼ਪੁਰ, 3 ਫਰਵਰੀ (ਰਾਕੇਸ਼ ਚਾਵਲਾ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ | ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ | ਇਸੇ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਥਾਨਕ ਸੰਧੂ ਬੱਚਿਆਂ ਦੇ ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹੋ ਰਹੇ ਇਲਾਜ ਦਾ ਨਿਰੀਖਣ ਕੀਤਾ ਅਤੇ ਮਰੀਜ਼ਾਂ ਨੂੰ ਇਸ ਯੋਜਨਾ ਤਹਿਤ ਮੁਫ਼ਤ ਮਿਲ ਰਹੀਆਂ ਸੁਵਿਧਾਵਾਂ ਬਾਰੇ ਮਰੀਜ਼ਾਂ ਨਾਲ ਗੱਲਬਾਤ ਕੀਤੀ | ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹਲਕਾ ਫ਼ਿਰੋਜ਼ਪੁਰ ਵਿਚ ਮਰੀਜ਼ਾਂ ਦਾ ਇਲਾਜ ਸ਼ੁਰੂ ਹੋ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਉਹ ਬੱਚਿਆਂ ਦੇ ਹਸਪਤਾਲ ਪਹੁੰਚੇ ਜਿਥੇ ਇਸ ਯੋਜਨਾ ਤਹਿਤ ਬੱਚੇ ਦਾ ਇਲਾਜ ਕੀਤਾ ਜਾ ਰਿਹਾ ਸੀ | ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਬੱਚੇ ਦੇ ਮਾਪਿਆਂ ਨਾਲ ਗੱਲਬਾਤ ਕੀਤੀ ਗਈ | ਜਿਸ 'ਤੇ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਯੋਜਨਾ ਤਹਿਤ ਉਨ੍ਹਾਂ ਦੇ ਬੱਚੇ ਦਾ ਇਲਾਜ ਹੋਇਆ ਹੈ ਤੇ ਉਨ੍ਹਾਂ ਦਾ ਹਸਪਤਾਲ ਵਿਚ ਕੋਈ ਵੀ ਖਰਚਾ ਨਹੀਂ ਆਇਆ | ਵਿਧਾਇਕ ਨੇ ਕਿਹਾ ਕਿ ਇਸ ਯੋਜਨਾ ਨਾਲ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ | ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਆਪਣੀ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ | ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿਹਤ ਖੇਤਰ 'ਚ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ, ਜੋ ਸੂਬੇ ਦੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਗੇ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਗੁਰਦੁਆਰਾ ਝਾੜ ਸਾਹਿਬ ਮਮਦੋਟ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ
Ad Position 24