ਅਬੋਹਰ, 3 ਫਰਵਰੀ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਥਾਣੇ ਦੇ ਹੌਲਦਾਰ ਜਗਜੀਤ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਅਣਪਛਾਤਾ ਵਿਅਕਤੀ ਸਥਾਨਕ ਅਜੀਤ ਨਗਰ ਵਿਖੇ ਨਾਜਾਇਜ਼ ਸ਼ਰਾਬ ਵੇਚ ਰਿਹਾ ਹੈ, ਜੇਕਰ ਉਥੇ ਛਾਪਾਮਾਰੀ ਕੀਤੀ ਜਾਵੇ ਤਾਂ ਉਹ ਕਾਬੂ ਆ ਸਕਦਾ ਹੈ | ਇਸ ਗੁਪਤ ਸੂਚਨਾ ਦੇ ਆਧਾਰ 'ਤੇ ਜਦੋਂ ਹੌਲਦਾਰ ਜਗਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਉਥੇ ਛਾਪਾਮਾਰੀ ਕੀਤੀ ਤਾਂ ਉਥੋਂ 36 ਬੋਤਲਾਂ ਸੰਤਰਾ ਤੇ 12 ਬੋਤਲਾਂ ਵੋਟਕਾ ਨਾਜਾਇਜ਼ ਸ਼ਰਾਬ ਬਰਾਮਦ ਹੋਈ, ਜਦ ਕਿ ਕਥਿਤ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ | ਇਸ ਸੰਬੰਧ 'ਚ ਨਗਰ ਥਾਣਾ ਪੁਲਿਸ ਵਲੋਂ ਉਕਤ ਅਣਪਛਾਤੇ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |