08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਨੰਬਰਦਾਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਖੋਲਿ੍ਹਆ ਮੋਰਚਾ, ਮਾਣ ਭੱਤਾ ਨਾ ਮਿਲਣ 'ਤੇ ਦਿੱਤੀ ਸੰਘਰਸ਼ ਦੀ ਚਿਤਾਵਨੀ

Ad Position 21
No active advertisement
ਅਜੀਤ ਡੈਸਕ 04-02-2026
ਫ਼ਾਜ਼ਿਲਕਾ, 3 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ (ਗ਼ਾਲਿਬ) ਤਹਿਸੀਲ ਫ਼ਾਜ਼ਿਲਕਾ ਦੀ ਇਕ ਅਹਿਮ ਮੀਟਿੰਗ ਤਹਿਸੀਲ ਪ੍ਰਧਾਨ ਬਲਜਿੰਦਰ ਸਿੰਘ ਰਾਮਕੋਟ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਬਲਵੰਤ ਸਿੰਘ ਰਾਣਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਦੌਰਾਨ ਨੰਬਰਦਾਰਾਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪਿਛਲੇ 8 ਮਹੀਨਿਆਂ ਤੋਂ ਰੁਕੇ ਹੋਏ ਮਾਣ-ਭੱਤੇ ਨੂੰ ਲੈ ਕੇ ਸਖ਼ਤ ਰੋਸ ਪ੍ਰਗਟਾਇਆ | ਨੰਬਰਦਾਰ ਯੂਨੀਅਨ ਆਗੂਆਂ ਨੇ ਸਰਕਾਰ ਨੂੰ ਚੋਣ ਮਨੋਰਥ ਪੱਤਰ ਦੀ ਯਾਦ ਦਿਵਾਉਂਦਿਆਂ ਕਿਹਾ ਕਿ ਚੋਣਾਂ ਸਮੇਂ ਨੰਬਰਦਾਰਾਂ ਦਾ ਮਾਣ-ਭੱਤਾ ਵਧਾ ਕੇ 3000 ਰੁਪਏ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਮਾਣ-ਭੱਤਾ ਵਧਣਾ ਤਾਂ ਦੂਰ, ਪਿਛਲੀਆਂ ਸਰਕਾਰਾਂ ਵਲੋਂ ਦਿੱਤਾ ਜਾ ਰਿਹਾ 1500 ਰੁਪਏ ਪ੍ਰਤੀ ਮਹੀਨਾ ਦਾ ਮਾਮੂਲੀ ਭੱਤਾ ਵੀ ਪਿਛਲੇ 8 ਮਹੀਨਿਆਂ ਤੋਂ ਬੰਦ ਪਿਆ ਹੈ | ਆਗੂਆਂ ਨੇ ਦੱਸਿਆ ਕਿ ਉਹ ਇਸ ਸੰਬੰਧੀ 1 ਅਕਤੂਬਰ 2025 ਨੂੰ ਐੱਸ. ਡੀ. ਐਮ. ਅਤੇ 1 ਦਸੰਬਰ ਨੂੰ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਚੁੱਕੇ ਹਨ, ਪਰ ਪ੍ਰਸ਼ਾਸਨ ਦੇ ਕੰਨ 'ਤੇ ਜੂੰ ਨਹੀਂ ਸਰਕੀ | ਯੂਨੀਅਨ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਗਲੇ 7 ਦਿਨਾਂ ਦੇ ਅੰਦਰ-ਅੰਦਰ ਰੁਕਿਆ ਹੋਇਆ ਮਾਣ-ਭੱਤਾ ਨੰਬਰਦਾਰਾਂ ਦੇ ਖਾਤਿਆਂ ਵਿਚ ਨਾ ਪਾਇਆ ਗਿਆ ਤਾਂ ਉਹ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ | ਇਸ ਮੌਕੇ ਹਰਜੀਤ ਸਿੰਘ ਸਾਹੂਵਾਲਾ, ਦਿਲੀਪ ਸਿੰਘ, ਸੂਰਜ ਬਤਰਾ, ਮਹਿੰਦਰ ਸਿੰਘ, ਵੇਦ ਖੂਈਆਂ, ਓਮ ਪ੍ਰਕਾਸ਼, ਸੋਮ ਸਿੰਘ, ਹਰੀ ਓਮ, ਹਰੀ ਚੰਦ, ਮੁਖ਼ਤਿਆਰ ਸਿੰਘ ਤੇ ਰਾਜੇਸ਼ ਕੁਮਾਰ ਘੱਲੂ ਸਮੇਤ ਵੱਡੀ ਗਿਣਤੀ 'ਚ ਨੰਬਰਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਬੋਹਰ 'ਚ ਫ਼ਾਜ਼ਿਲਕਾ ਚੁੰਗੀ 'ਤੇ ਪੁਲਿਸ ਦੀ ਵਿਸ਼ੇਸ਼ ਨਾਕਾਬੰਦੀ, ਐੱਸ. ਐੱਸ. ਪੀ. ਗੁਰਮੀਤ ਸਿੰਘ ਰਹੇ ਮੌਕੇ 'ਤੇ ਮੌਜ... ਅਗਲੀ ਖ਼ਬਰ ਵਿਆਹ ਸਮਾਗਮ 'ਚ ਹੋਈ ਲੜਾਈ 'ਚ ਵਿਅਕਤੀ ਦੀ ਮੌਤ ਦੇ ਮਾਮਲੇ 'ਚ 9 ਲੋਕਾਂ ਵਿਰੁੱਧ ਪਰਚਾ ਦਰਜ
Ad Position 24