08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਦੀ ਬੱਸ ਰਵਾਨਾ

Ad Position 21
No active advertisement
ਅਜੀਤ ਡੈਸਕ 04-02-2026
ਮਮਦੋਟ, 3 ਫਰਵਰੀ (ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ ਮੱਤੜ ਉਤਾੜ ਤੋਂ ਸ੍ਰੀ ਅੰਮਿ੍ਤਸਰ ਸਾਹਿਬ ਲਈ ਬੱਸ ਰਵਾਨਾ ਕੀਤੀ ਗਈ, ਜਿਸ ਨੂੰ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ ਬਲਰਾਜ ਸਿੰਘ ਸੰਧੂ ਦੁਆਰਾ ਝੰਡੀ ਦਿਖਾਈ ਗਈ | ਇਸ ਮੌਕੇ ਚੇਅਰਮੈਨ ਬਲਰਾਜ ਸਿੰਘ ਸੰਧੂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੇਜਰ ਸਿੰਘ ਬੁਰਜੀ ਨੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਿਕ ਸੂਬੇ ਦੇ ਬਜ਼ੁਰਗ ਵਿਅਕਤੀਆਂ ਨੂੰ ਰਾਜ ਦੇ ਵੱਖ-ਵੱਖ ਗੁਰਧਾਮਾਂ ਦੀ ਯਾਤਰਾ ਆਪਣੇ ਖ਼ਰਚੇ 'ਤੇ ਕਰਵਾ ਰਹੀ ਹੈ | ਉਨ੍ਹਾਂ ਦੱਸਿਆ ਕਿ ਅੱਜ ਰਵਾਨਾ ਕੀਤੀ ਬੱਸ 'ਚ ਜਾਣ ਵਾਲੀਆਂ ਸੰਗਤਾਂ ਦਰਬਾਰ ਸਾਹਿਬ ਤੇ ਸ੍ਰੀ ਅੰਮਿ੍ਤਸਰ ਸਾਹਿਬ ਦੇ ਹੋਰਨਾਂ ਗੁਰਦੁਆਰਿਆਂ ਦੇ ਦੋ ਦਿਨ ਦਰਸ਼ਨ ਕਰਨਗੀਆਂ ਤੇ ਪਰਸੋਂ ਨੂੰ ਇਹ ਬੱਸ ਸੰਗਤ ਨੂੰ ਉਨ੍ਹਾਂ ਦੇ ਪਿੰਡ ਵਾਪਸ ਲੈ ਕੇ ਆਵੇਗੀ | ਇਸ ਮੌਕੇ ਸਰਪੰਚ ਬਲਵਿੰਦਰ ਸਿੰਘ ਲੱਡੂ, ਜਸਵਿੰਦਰ ਸਿੰਘ ਸਰਪੰਚ ਮੱਤੜ, ਡਾ. ਬਲਵੀਰ ਸਿੰਘ, ਹਰਮੇਲ ਸਿੰਘ ਮੈਂਬਰ ਬਲਾਕ ਸੰਮਤੀ, ਰੰਗਾ ਸਿੰਘ ਭੁੱਲਰ, ਰਣਜੀਤ ਸਿੰਘ ਭੱਬਾ ਲੰਡਾ, ਲਖਵਿੰਦਰ ਸਿੰਘ ਬਰਾੜ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਐੱਸ. ਐੱਸ. ਕੇ. ਪਬਲਿਕ ਸਕੂਲ ਦੇ ਅਧਿਆਪਕਾਂ ਨੇ ਲਈ ਵਿਸ਼ੇਸ਼ ਸਿਖਲਾਈ ਅਗਲੀ ਖ਼ਬਰ ਉਪ ਮੰਡਲ ਇੰਜੀਨੀਅਰ ਦਫ਼ਤਰ ਜਲਾਲਾਬਾਦ ਦਾ ਘਿਰਾਓ ਕਰ ਕੇ ਦਿੱਤਾ ਰੋਹ ਭਰਪੂਰ ਧਰਨਾ
Ad Position 24