08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਨਸ਼ੇ ਖ਼ਿਲਾਫ਼ ਪਿੰਡ ਅਹਿਮਦ ਢੰਡੀ ਦੇ ਲੋਕ ਹੋਏ ਇਕਜੁੱਟ

Ad Position 21
No active advertisement
ਅਜੀਤ ਡੈਸਕ 04-02-2026
ਗੋਲੂ ਕਾ ਮੋੜ, 3 ਫਰਵਰੀ (ਸੁਰਿੰਦਰ ਸਿੰਘ ਪੁਪਨੇਜਾ)-ਪਿੰਡ ਅਹਿਮਦ ਢੰਡੀ 'ਚ ਵਿਕ ਰਹੇ ਨਸ਼ੇ ਦੇ ਖ਼ਿਲਾਫ਼ ਸਮੂਹ ਪਿੰਡ ਵਾਸੀਆਂ ਵਲੋਂ ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰ ਵਾਲੇ ਤੇ ਕਾਰਵਾਈ ਕਰਨ ਲਈ ਭੇਜੀ ਸ਼ਿਕਾਇਤ ਦੇ ਆਧਾਰ 'ਤੇ ਛਾਪੇਮਾਰੀ ਦੌਰਾਨ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਿਲ ਹੋਈ ਹੈ | ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਪਿੰਡ ਦੇ ਛੋਟੇ ਬੱਚਿਆ ਤੋਂ ਲੈ ਕੇ ਨੌਜਵਾਨ ਨਸ਼ੇ ਦੀ ਦਲ ਦਲ 'ਚ ਫਸੇ ਹੋਏ ਹਨ, ਜਿਸ ਨੂੰ ਲੈ ਕੇ ਡਰੱਗ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਉਪਮੰਡਲ ਗੁਰੂਹਰਸਹਾਏ ਦੇ ਡੀ. ਐੱਸ. ਪੀ. ਰਾਜਵੀਰ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡਰੱਗ ਇੰਸਪੈਕਟਰ ਮੈਡਮ ਸੋਨੀਆ ਗੁਪਤਾ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਵਲੋਂ ਸਰਚ ਆਪੇ੍ਰਸ਼ਨ ਸ਼ੁਰੂ ਕਰ ਦਿੱਤਾ ਗਿਆ | ਜਿਸ ਦੌਰਾਨ ਦੁਕਾਨ 'ਚੋਂ 198 ਕੈਪਸੂਲ ਤੇ 1586 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ਇਸ ਮੌਕੇ ਡੀ. ਐੱਸ. ਪੀ. ਰਾਜਵੀਰ ਸਿੰਘ ਨੇ ਦੱਸਿਆ ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਡਰੈਗ ਇੰਸਪੈਕਟਰ ਵਲੋਂ ਮੈਡੀਕਲ ਸਟੋਰ ਦੀ ਚੈਕਿੰਗ ਕੀਤੀ ਗਈ ਹੈ ਤੇ ਪਾਬੰਦੀਸ਼ੁਦਾ ਦਵਾਈਆਂ ਮਿਲੀਆਂ ਹਨ ਅਤੇ ਮੌਕੇ 'ਤੇ ਇਸ ਮੈਡੀਕਲ ਸਟੋਰ ਨੂੰ ਸੀਲ ਕਰ ਦਿੱਤਾ ਗਿਆ ਹੈ ਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ | ਇਸ ਮੌਕੇ ਜ਼ਿਲ੍ਹਾ ਡਰੱਗ ਇੰਸਪੈਕਟਰ ਮੈਡਮ ਸੋਨੀਆ ਗੁਪਤਾ ਨੇ ਦੱਸਿਆ ਕਿ ਅੱਜ ਦੋ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ | ਜਿਸ ਦੌਰਾਨ ਪਿੰਡ ਅਹਿਮਦ ਢੰਡੀ ਤੋਂ 198 ਕੈਪਸੂਲ 1586 ਤੇ ਇਨ੍ਹਾਂ ਗੋਲੀਆਂ ਦੀ ਕੀਮਤ 30,594 ਬਣਦੀ ਹੈ | ਇਸ ਤੋਂ ਇਲਾਵਾ ਪਿੰਡ ਰਾਉ ਕੈ ਹਿਠਾੜ ਤੋਂ 1800 ਪ੍ਰੀਗਾਬਾਲਿਨ ਦੇ ਕੈਪਸੂਲ ਮਿਲੇ ਹਨ | ਦੋਨਾਂ 'ਤੇ ਕਾਨੂੰਨੀ ਕਾਰਵਾਈ ਕਰਨ ਲਈ ਕੋਰਟ 'ਚ ਪੇਸ਼ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ 'ਚੋਂ ਚੈਕਿੰਗ ਦੌਰਾਨ ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਐੱਸ. ਐੱਸ. ਕੇ. ਪਬਲਿਕ ਸਕੂਲ ਦੇ ਅਧਿਆਪਕਾਂ ਨੇ ਲਈ ਵਿਸ਼ੇਸ਼ ਸਿਖਲਾਈ
Ad Position 24