08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਐੱਮ. ਡੀ. ਕਾਲਜ ਦੇ ਵਿਦਿਆਰਥੀਆਂ ਵਲੋਂ ਲਗਾਇਆ ਸੱਤ ਰੋਜ਼ਾਨਾ ਐੱਨ. ਐੱਸ. ਐੱਸ ਕੈਂਪ ਸਮਾਪਤ

Ad Position 21
No active advertisement
ਅਜੀਤ ਡੈਸਕ 04-02-2026
ਅਬੋਹਰ, 3 ਫਰਵਰੀ (ਸੁਖਜੀਤ ਸਿੰਘ ਬਰਾੜ)-ਸਥਾਨਕ ਐੱਮ. ਡੀ. ਕਾਲਜ ਦੇ ਵਿਦਿਆਰਥੀਆਂ ਵਲੋਂ ਲਗਾਇਆ ਸੱਤ ਦਿਨਾਂ ਵਿਸ਼ੇਸ਼ ਐੱਨ. ਐੱਸ. ਐੱਸ. ਕੈਂਪ ਸਫਲਤਾਪੂਰਵਕ ਸਮਾਪਤ ਹੋ ਗਿਆ | ਇਸ ਮੌਕੇ ਕੈਂਪ ਇੰਚਾਰਜ ਹਨੂਮਾਨ ਨੇ ਦੱਸਿਆ ਕਿ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਬਹੁਤ ਕੁੱਝ ਨਵਾਂ ਸਿੱਖਣ ਨੂੰ ਮਿਲਿਆ ਹੈ | ਕਾਲਜ ਦੇ ਪਿ੍ੰਸੀਪਲ ਸੁਨੀਤਾ ਆਰੀਆ ਨੇ ਕੈਂਪ ਦੇ ਸਫਲ ਆਯੋਜਨ 'ਤੇ ਵਿਦਿਆਰਥੀਆਂ ਤੇ ਐੱਨ. ਐੱਸ. ਐੱਸ ਯੂਨਿਟ ਨੂੰ ਵਧਾਈ ਦਿੱਤੀ | ਇਸ ਮੌਕੇ ਕਾਲਜ ਦੇ ਨਿਰਦੇਸ਼ਕ ਆਰ. ਪੀ. ਅਸੀਜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਂਪ ਦੌਰਾਨ ਉਨ੍ਹਾਂ ਨੂੰ ਵਧੀਆ ਜ਼ਿੰਦਗੀ ਜਿਊਣ ਤੇ ਇਕ ਸਫਲ ਇਨਸਾਨ ਬਣਨ ਲਈ ਜੋ ਗੁਰ ਸਿਖਾਏ ਗਏ ਹਨ, ਉਹ ਭਵਿੱਖ 'ਚ ਉਨ੍ਹਾਂ ਦੀ ਕਾਮਯਾਬੀ ਲਈ ਬਹੁਤ ਕੰਮ ਆਉਣਗੇ | ਕੈਂਪ ਦੇ ਅੰਤ 'ਚ ਵੱਖ-ਵੱਖ ਸ਼ਖ਼ਸੀਅਤਾਂ ਤੇ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ ਕਾਲਜ ਦਾ ਸਮੁੱਚਾ ਸਟਾਫ਼ ਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਪੁਲਿਸ ਵਲੋਂ ਹਨੀਟਰੈਪ ਗਰੋਹ ਦਾ ਪਰਦਾਫਾਸ਼, ਦੋ ਮਹਿਲਾਵਾਂ ਗਿ੍ਫ਼ਤਾਰ ਅਗਲੀ ਖ਼ਬਰ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ 'ਚੋਂ ਚੈਕਿੰਗ ਦੌਰਾਨ ਮੋਬਾਈਲ ਫ਼ੋਨ ਬਰਾਮਦ
Ad Position 24