08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਵਿਧਾਇਕ ਦੇ ਪਿਤਾ ਗੁਰਚਰਨ ਸਿੰਘ ਮੁਸਾਫਰ ਨੇ ਕੀਤਾ ਬੱਲੂਆਣਾ ਸੀ. ਐੱਸ. ਸੀ. ਸੈਂਟਰ ਦਾ ਮੁਆਇਨਾ

Ad Position 21
No active advertisement
ਅਜੀਤ ਡੈਸਕ 04-02-2026
ਬੱਲੂਆਣਾ, 3 ਫਰਵਰੀ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਰ ਦੇ ਪਿਤਾ ਗੁਰਚਰਨ ਸਿੰਘ ਮੁਸਾਫ਼ਰ ਵਲੋਂ ਬੱਲੂਆਣਾ ਸਥਿਤ ਸੀ. ਐੱਸ. ਸੀ. ਸੈਂਟਰ ਦਾ ਵਿਸ਼ੇਸ਼ ਦੌਰਾ ਕੀਤਾ | ਇਸ ਮੌਕੇ ਮੀਡੀਆ ਵਿੰਗ ਦੇ ਵਾਈਸ ਕੋਆਰਡੀਨੇਟਰ ਤੇ ਮੌਜੂਦਾ ਸਰਪੰਚ ਭਜਨ ਲਾਲ ਵੀ ਮੌਜੂਦ ਸਨ | ਦੌਰੇ ਦੌਰਾਨ ਗੁਰਚਰਨ ਸਿੰਘ ਮੁਸਾਫ਼ਰ ਨੇ ਪਿੰਡ ਵਾਸੀਆਂ ਦੇ ਬਣਾਏ ਜਾ ਰਹੇ 10 ਲੱਖ ਰੁਪਏ ਦੇ ਕੈਸ਼ਲੈੱਸ ਬੀਮਾ ਕਾਰਡਾਂ ਦੇ ਕੰਮ ਦਾ ਮੁਆਇਨਾ ਕੀਤਾ | ਉਥੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਦਿੱਤਾ ਗਿਆ ਇਹ ਇਕ ਵਿਲੱਖਣ ਤੋਹਫ਼ਾ ਹੈ ਜੋ ਆਉਣ ਵਾਲੇ ਸਮੇਂ ਵਿਚ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਲਈ ਇਕ ਚਾਨਣ ਮੁਨਾਰਾ ਸਾਬਤ ਹੋਵੇਗਾ ਤੇ ਇਲਾਜ ਦੌਰਾਨ ਵੱਡੀ ਰਾਹਤ ਪ੍ਰਦਾਨ ਕਰੇਗਾ | ਪਿੰਡ ਦੀ ਵੱਡੀ ਆਬਾਦੀ ਨੂੰ ਦੇਖਦੇ ਹੋਏ ਸਰਪੰਚ ਭਜਨ ਲਾਲ ਨੇ ਹੋਰ ਮਸ਼ੀਨਾਂ ਲਗਾਉਣ ਦੀ ਮੰਗ ਰੱਖੀ, ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਗੁਰਚਰਨ ਸਿੰਘ ਮੁਸਾਫਰ ਨੇ ਮੌਕੇ 'ਤੇ ਹੀ ਉੱਚ ਅਧਿਕਾਰੀਆਂ ਨੂੰ ਫ਼ੋਨ ਕਰਕੇ ਹੋਰ ਮਸ਼ੀਨਾਂ ਉਪਲਬਧ ਕਰਵਾਉਣ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਸੀਨੀਅਰ ਆਗੂ ਰਜਿੰਦਰ ਕੁਮਾਰ ਸਮੇਤ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ 'ਚ ਬੱਚਿਆਂ ਦੀ ਗਿਣਤੀ ਵਧਾਉਣ ਲਈ ਅਧਿਆਪਕਾਂ ਨੇ ਮਾਪਿਆਂ ਨੂੰ ਘਰ-ਘਰ ਜਾ ਕੇ ਕੀਤਾ ਜਾਗਰੂਕ ਅਗਲੀ ਖ਼ਬਰ ਫ਼ਾਜ਼ਿਲਕਾ ਪੁਲਿਸ ਵਲੋਂ ਹਨੀਟਰੈਪ ਗਰੋਹ ਦਾ ਪਰਦਾਫਾਸ਼, ਦੋ ਮਹਿਲਾਵਾਂ ਗਿ੍ਫ਼ਤਾਰ
Ad Position 24