08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸਰਕਾਰੀ ਸਕੂਲ 'ਚ ਬੱਚਿਆਂ ਦੀ ਗਿਣਤੀ ਵਧਾਉਣ ਲਈ ਅਧਿਆਪਕਾਂ ਨੇ ਮਾਪਿਆਂ ਨੂੰ ਘਰ-ਘਰ ਜਾ ਕੇ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 04-02-2026
ਬੱਲੂਆਣਾ, 3 ਫਰਵਰੀ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਹਿੰਮਤਪੁਰਾ ਵਿਖੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੇ ਅਧਿਆਪਕਾਂ ਵਲੋਂ ਸੈਂਟਰ ਹੈੱਡ ਟੀਚਰ ਅਭੀਜੀਤ ਵਧਵਾ ਦੀ ਰਹਿਨੁਮਾਈ ਹੇਠ ਤੇ ਬੀ. ਪੀ. ਈ. ਓ. ਅਜੇ ਛਾਬੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ 'ਚ ਘਰ-ਘਰ ਜਾ ਕੇ ਬੱਚਿਆਂ ਦੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ 'ਚ ਪੜ੍ਹਾਉਣ ਲਈ ਜਾਗਰੂਕ ਕੀਤਾ | ਜਿੱਥੇ ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ 'ਚ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਵੀ ਜਾਣੂ ਕਰਵਾਇਆ | ਜਿਸ ਤਹਿਤ ਮਾਸਟਰ ਜਗਦੀਸ਼ ਚੰਦਰ, ਮੈਡਮ ਮਨਪ੍ਰੀਤ ਕੌਰ ਵਲੋਂ ਹਿੰਮਤਪੁਰਾ ਵਿਖੇ ਘਰ-ਘਰ ਜਾ ਕੇ ਬੱਚਿਆਂ ਦੇ ਮਾਪਿਆਂ ਨੂੰ ਮਿਲਿਆ ਅਤੇ ਉਨ੍ਹਾਂ ਬੱਚਿਆਂ ਦੇ ਨਾਂਅ ਨੋਟ ਕੀਤੇ ਗਏ ਜੋ ਤਿੰਨ ਜਾ ਤਿੰਨ ਤੋਂ ਉੱਪਰ ਉਮਰ ਦੇ ਹਨ ਅਤੇ ਅਜੇ ਤੱਕ ਸਕੂਲ 'ਚ ਦਾਖ਼ਲ ਨਹੀਂ ਹੋਏ ਹਨ | ਜਗਦੀਸ਼ ਚੰਦਰ ਸਟੇਟ ਐਵਾਰਡੀ ਅਧਿਆਪਕ ਨੇ ਦੱਸਿਆ ਕਿ ਉਹ ਇਕ ਹਫ਼ਤੇ ਅੰਦਰ ਪਿੰਡ ਦੇ ਸਾਰੇ ਬੱਚਿਆਂ ਦੇ ਮਾਪਿਆਂ ਨੂੰ ਮਿਲਣਗੇ ਤੇ ਸਕੂਲ 'ਚ ਬੱਚਿਆਂ ਦੀ ਗਿਣਤੀ ਵਧਾਉਣਗੇ |
Ad Position 22
No active advertisement
ਪਿਛਲੀ ਖ਼ਬਰ ਗੁਲਾਬੀ ਸੁੰਡੀ ਦੇ ਖ਼ਾਤਮੇ ਲਈ ਖੇਤੀਬਾੜੀ ਵਿਭਾਗ ਸਰਗਰਮ, ਕੋਇਲ ਖੇੜਾ ਵਿਖੇ ਕਿਸਾਨਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਵਿਧਾਇਕ ਦੇ ਪਿਤਾ ਗੁਰਚਰਨ ਸਿੰਘ ਮੁਸਾਫਰ ਨੇ ਕੀਤਾ ਬੱਲੂਆਣਾ ਸੀ. ਐੱਸ. ਸੀ. ਸੈਂਟਰ ਦਾ ਮੁਆਇਨਾ
Ad Position 24