08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਕੇਂਦਰੀ ਬਜਟ 'ਚ ਪੰਜਾਬ ਨੂੰ ਕੋਈ ਖ਼ਾਸ ਰਾਹਤ ਨਹੀਂ ਮਿਲੀ-ਬੀਬੀ ਰਜਿੰਦਰ ਕੌਰ

Ad Position 21
No active advertisement
ਅਜੀਤ ਡੈਸਕ 04-02-2026
ਅਬੋਹਰ, 3 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ)-ਹਲਕਾ ਬੱਲੂਆਣਾ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਬੀਬੀ ਰਜਿੰਦਰ ਕੌਰ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਸਾਲਾਨਾ ਬਜਟ 'ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਕੇਂਦਰੀ ਬਜਟ 'ਚ ਪੰਜਾਬ ਨੂੰ ਕੋਈ ਵੱਡੀ ਰਾਹਤ ਨਹੀਂ ਦਿੱਤੀ ਗਈ | ਇਸ ਤੋਂ ਇਲਾਵਾ ਕਿਸਾਨਾਂ ਦੀਆਂ ਐਮ. ਐੱਸ. ਪੀ. ਆਦਿ ਮੰਗਾਂ ਸੰਬੰਧੀ ਵੀ ਕੋਈ ਐਲਾਨ ਨਹੀਂ ਕੀਤਾ | ਇਸ ਤੋਂ ਇਲਾਵਾ ਮੁਲਾਜ਼ਮ ਵਰਗ ਨੂੰ ਵੀ ਕੇਂਦਰੀ ਬਜਟ ਤੋਂ ਬਹੁਤ ਵੱਡੀਆਂ ਆਸਾਂ ਸਨ ਪਰ ਉਨ੍ਹਾਂ ਦੇ ਪੱਲੇ ਵੀ ਕੁੱਝ ਨਾ ਪਿਆ | ਕੇਂਦਰ ਸਰਕਾਰ ਵਲੋਂ ਸਾਲਾਨਾ ਬਜਟ ਪੂੰਜੀਪਤੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਨੂੰ ਲਾਭ ਪਹੁੰਚਣ ਵਾਲਾ ਸਾਬਤ ਹੋਇਆ ਹੈ, ਜਿਸ 'ਚ ਆਮ ਵਰਗ ਨੂੰ ਕੋਈ ਫ਼ਾਇਦਾ ਨਹੀਂ ਪ੍ਰਤੀਤ ਹੁੰਦਾ | ਇਸ ਦੇ ਨਾਲ ਹੀ ਟੈਕਸ ਦਰਾਂ 'ਚ ਵੀ ਕੋਈ ਤਬਦੀਲੀ ਨਾ ਕੀਤੇ ਜਾਣ ਕਾਰਨ ਟੈਕਸ ਭਰਨ ਵਾਲੇ ਨਾਗਰਿਕਾਂ ਪੱਲੇ ਵੀ ਨਿਰਾਸ਼ਾ ਪਈ ਹੈ, ਜਿਸ ਕਾਰਨ ਕੇਂਦਰੀ ਬਜਟ ਉਮੀਦ ਤੋਂ ਬੇਹੱਦ ਨਿਰਾਸ਼ਾ ਭਰਿਆ ਪ੍ਰਤੀਤ ਹੁੰਦਾ ਹੈ |
Ad Position 22
No active advertisement
ਪਿਛਲੀ ਖ਼ਬਰ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਉਪ ਮੰਡਲ ਮੈਜਿਸਟਰੇਟ ਨੇ ਸਰਕਾਰੀ ਨੌਕਰੀ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਕੀਤਾ ਉਤਸ਼ਾਹਿਤ
Ad Position 24