08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਜੈਮਲ ਵਾਲਾ 'ਚ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਕਾਨਫ਼ਰੰਸ 22 ਫਰਵਰੀ ਨੂੰ -ਖ਼ਾਲਸਾ ਗੁਰਪ੍ਰੀਤ ਸਿੰਘ, ਖ਼ਾਲਸਾ ਗੁਰਵਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 04-02-2026
ਮੰਡੀ ਲਾਧੂਕਾ, 3 ਫਰਵਰੀ (ਮਨਪ੍ਰੀਤ ਸਿੰਘ ਸੈਣੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਜਲਾਲਾਬਾਦ ਤੋਂ ਇੰਚਾਰਜ ਖ਼ਾਲਸਾ ਗੁਰਪ੍ਰੀਤ ਸਿੰਘ ਘਾਗਾ ਤੇ ਪਿੰਡ ਚੱਕ ਖੇੜੇ ਵਾਲਾ (ਜੈਮਲ ਵਾਲਾ) ਦੇ ਵਸਨੀਕ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਲਾਲਾਬਾਦ ਤੋਂ ਜਰਨਲ ਸਕੱਤਰ ਗੁਰਵਿੰਦਰ ਸਿੰਘ ਖ਼ਾਲਸਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਲਕਾ ਜਲਾਲਾਬਾਦ ਦੇ ਪਿੰਡ ਚੱਕ ਖੇੜੇ ਵਾਲਾ (ਜੈਮਲ ਵਾਲਾ) ਦੀ ਦਾਣਾ ਮੰਡੀ ਵਿਖੇ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਕਾਨਫ਼ਰੰਸ ਰੱਖੀ ਗਈ ਹੈ, ਜਿਸ 'ਚ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਫ਼ਰੀਦਕੋਟ, ਭਾਨਾ ਸਿੱਧੂ, ਤੇ ਲੱਖਾ ਸਿਧਾਣਾ ਪਹੁੰਚ ਰਹੇ ਹਨ | ਇਸ ਮੌਕੇ ਹਲਕਾ ਇੰਚਾਰਜ ਖ਼ਾਲਸਾ ਗੁਰਪ੍ਰੀਤ ਸਿੰਘ ਘਾਗਾ ਤੇ ਜਰਨਲ ਸਕੱਤਰ ਖ਼ਾਲਸਾ ਗੁਰਵਿੰਦਰ ਸਿੰਘ ਜੈਮਲ ਵਾਲਾ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਆਓ ਰਲ ਮਿਲ ਕੇ ਨਸ਼ੇ ਦੇ ਦਰਿਆਵਾਂ ਨੂੰ ਬੰਨ੍ਹ ਲਾਈਏ ਅਤੇ ਨੌਜਵਾਨਾਂ ਨੂੰ ਨਸ਼ੇ ਦੇ ਹੜ੍ਹਾਂ ਤੋਂ ਬਚਾਈਏ ਤੇ ਅਕਾਲੀ ਦਲ ਵਾਰਿਸ ਪੰਜਾਬ ਦਾ ਸਾਥ ਦੇਈਏ |
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਅਬੋਹਰ 'ਚ 7 ਦਿਨਾ ਸਿਵਲ ਡਿਫੈਂਸ ਟ੍ਰੇਨਿੰਗ ਕੋਰਸ ਸਫਲਤਾਪੂਰਵਕ ਸਮਾਪਤ ਅਗਲੀ ਖ਼ਬਰ ਸਾਬਕਾ ਮੰਤਰੀ ਮਜੀਠੀਆ ਨੂੰ ਜ਼ਮਾਨਤ ਮਿਲਣ ਦੀ ਖ਼ੁਸ਼ੀ 'ਚ ਅਕਾਲੀ ਆਗੂਆਂ ਨੇ ਵੰਡੇ ਲੱਡੂ
Ad Position 24