08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਫ਼ਾਜ਼ਿਲਕਾ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ 'ਚ ਬਣ ਰਹੇ ਹਨ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ-ਵਿਧਾਇਕ ਸਵਨਾ

Ad Position 21
No active advertisement
ਅਜੀਤ ਡੈਸਕ 04-02-2026
ਫ਼ਾਜ਼ਿਲਕਾ, 3 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ | ਇਸੇ ਤਹਿਤ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਲਗਾਤਾਰ ਹਲਕੇ ਦੇ ਪਿੰਡ ਝੋਕ ਡਿਪੂਲਾਣਾ, ਪਿੰਡ ਲਾਧੂਕਾ ਤੇ ਕੌੜਿਆਂ ਵਾਲੀ ਵਿਖੇ ਪਹੁੰਚ ਕੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦਾ ਨਿਰੀਖਣ ਕੀਤਾ | ਵਿਧਾਇਕ ਸਵਨਾ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਹਲਕੇ ਦੇ ਪਿੰਡ ਪਿੰਡ ਤੇ ਵਾਰਡ ਵਾਰਡ ਬਣ ਰਹੇ ਹਨ ਤੇ ਲੋਕ ਆਪਣੇ ਵੋਟ ਕਾਰਡ ਤੇ ਆਧਾਰ ਕਾਰਡ ਰਾਹੀਂ ਆਪਣਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਵਾ ਸਕਦੇ ਹਨ | ਉਨ੍ਹਾਂ ਕਿਹਾ ਕਿ ਕਾਰਡ ਬਣਨ ਤੋਂ ਬਾਅਦ ਸਰਕਾਰੀ ਤੇ ਰਜਿਸਟਰਡ ਪ੍ਰਾਈਵੇਟ ਹਸਪਤਾਲਾਂ 'ਚ ਹਰੇਕ ਪਰਿਵਾਰ ਦਾ ਸਾਲਾਨਾ 10 ਲੱਖ ਰੁਪਏ ਦਾ ਇਲਾਜ ਮੁਫ਼ਤ ਹੋਵੇਗਾ | ਵਿਧਾਇਕ ਸਵਨਾ ਨੇ ਕਿਹਾ ਕਿ ਇਸ ਮਹੱਤਵਪੂਰਨ ਯੋਜਨਾ ਨਾਲ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ | ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਆਪਣੀ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੇ ਹਰ ਨਾਗਰਿਕ ਨੂੰ ਮਿਲੇਗਾ ਸਿਹਤ ਬੀਮਾ ਯੋਜਨਾ ਦਾ ਲਾਭ-ਅਰੁਣ ਨਾਰੰਗ ਅਗਲੀ ਖ਼ਬਰ ਡੀ. ਏ. ਵੀ. ਕਾਲਜ ਅਬੋਹਰ 'ਚ 7 ਦਿਨਾ ਸਿਵਲ ਡਿਫੈਂਸ ਟ੍ਰੇਨਿੰਗ ਕੋਰਸ ਸਫਲਤਾਪੂਰਵਕ ਸਮਾਪਤ
Ad Position 24