15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਜ਼ਿਲ੍ਹਾ ਫ਼ਾਜ਼ਿਲਕਾ ਦੇ 11 ਸਕੂਲਾਂ ਨੂੰ ਕੌਮੀ ਪੱਧਰ 'ਤੇ ਗਰੀਨ ਸਕੂਲ ਵਜੋਂ ਮਿਲਿਆ ਐਵਾਰਡ

Ad Position 21
No active advertisement
ਅਜੀਤ ਡੈਸਕ 05-02-2026
ਫ਼ਾਜ਼ਿਲਕਾ, 4 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਮਾਰਗਦਰਸ਼ਨ ਹੇਠ ਅਤੇ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਪ੍ਰੇਰਨਾ ਸਦਕਾ ਸਿੱਖਿਆ ਦੇ ਖੇਤਰ ਨੂੰ ਨਵੀਂ ਦਿਸ਼ਾ ਦੇਣ ਅਤੇ ਉਚਾਈਆਂ ਵੱਲ ਲਿਜਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ | ਸਿੱਖਿਆ ਦੇ ਨਾਲ-ਨਾਲ ਸਕੂਲਾਂ ਵਿਖੇ ਕਰਵਾਏ ਜਾ ਰਹੇ ਹੋਰਨਾਂ ਪ੍ਰੋਗਰਾਮਾਂ 'ਚ ਵੀ ਜ਼ਿਲ੍ਹਾ ਫ਼ਾਜ਼ਿਲਕਾ ਨੇ ਕੌਮੀ ਪੱਧਰ 'ਤੇ ਆਪਣੀ ਛਾਪ ਛੱਡੀ ਹੈ | ਜ਼ਿਲ੍ਹਾ ਫ਼ਾਜ਼ਿਲਕਾ ਦੇ 11 ਸਕੂਲਾਂ ਨੂੰ ਕੌਮੀ ਪੱਧਰ 'ਤੇ ਗਰੀਨ ਸਕੂਲ ਵਜੋਂ ਅਵਾਰਡ ਮਿਲਿਆ ਹੈ, ਜੋ ਕਿ ਫ਼ਾਜ਼ਿਲਕਾ ਵਾਸੀਆਂ ਲਈ ਮਾਣ ਵਾਲੀ ਗੱਲ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਜੈ ਸ਼ਰਮਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸਤੀਸ਼ ਕੁਮਾਰ ਨੇ ਸਨਮਾਨਿਤ ਹੋਏ ਸਮੂਹ ਸਕੂਲਾਂ ਨੂੰ ਵਧਾਈ ਦਿੱਤੀ ਹੈ ਜੋ ਉਨ੍ਹਾਂ ਨੇ ਇਹ ਉਪਲਬਧੀ ਹਾਸਲ ਕੀਤੀ ਹੈ | ਉਨ੍ਹਾਂ ਕਿਹਾ ਕਿ ਸਕੂਲਾਂ ਦਾ ਇਕ-ਇਕ ਅਧਿਆਪਕ 'ਤੇ ਵਿਦਿਆਰਥੀ ਇਸ ਸਨਮਾਨ ਦਾ ਹੱਕਦਾਰ ਹੈ, ਜਿਨ੍ਹਾਂ ਨੇ ਸਕੂਲਾਂ ਵਿਖੇ ਵਾਤਾਵਰਨ ਦੀ ਸਾਂਭ-ਸੰਭਾਲ ਪ੍ਰਤੀ ਆਪਣਾ ਵਡਮੁੱਲਾ ਯੋਗਦਾਨ ਪਾਇਆ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਤਾਂ ਵਿਦਿਆਰਥੀ ਮਲਾਂ ਮਾਰ ਹੀ ਰਹੇ ਹਨ ਬਲਕਿ ਹੋਰਨਾਂ ਪ੍ਰੋਗਰਾਮਾਂ ਵਿਚ ਵੀ ਤਨਦੇਹੀ ਨਾਲ ਮਿਹਨਤ ਕਰਕੇ ਨਾਮ ਚਮਕਾ ਰਹੇ ਹਨ | ਉਨ੍ਹਾਂ ਕਿਹਾ ਕਿ ਸਟੇਟ ਪੱਧਰ ਤੋਂ ਕੁਲਬੀਰ ਸਿੰਘ ਬਾਠ ਸੰਯੁਕਤ ਡਾਇਰੈਕਟਰ, ਸਾਇੰਸ ਤੇ ਵਾਤਾਵਰਨ ਆਉਟਰਿਚ ਪ੍ਰੋਗਰਾਮ ਅਤੇ ਮੈਡਮ ਮੰਦਾਕਨੀ ਵਲੋਂ ਸਕੂਲਾਂ ਦੀ ਕਾਰਗੁਜ਼ਾਰੀ ਨੂੰ ਨਿਖਾਰਨ ਵਿਚ ਅਹਿਮ ਭੂਮਿਕਾ ਰਹੀ | ਇਸ ਸਬੰਧੀ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਹਰੇਕ ਸਾਲ ਜ਼ਿਲ੍ਹਾ ਕੋਆਰਡੀਨੇਟਰ ਵਿਜੈ ਪਾਲ ਦੀ ਯੋਗ ਅਗਵਾਈ ਹੇਠ ਪੂਰੇ ਇਕ ਦਿਨ ਦੀ ਸਮੂਹ ਈਕੋ ਕਲੱਬ ਇੰਚਾਰਜ ਦੀ ਵਰਕਸ਼ਾਪ ਲਗਾਈ ਜਾਂਦੀ ਹੈ | ਜਿਸ ਨੂੰ ਸੈਂਟਰ ਫ਼ਾਰ ਸਾਇੰਸ ਐਂਡ ਇਨਵਾਇਰਮੈਂਟ ਨਵੀਂ ਦਿੱਲੀ ਤੋਂ ਟਰੇਨਿੰਗ ਪ੍ਰਾਪਤ ਕਰ ਚੁੱਕੇ ਰਿਸੋਰਸ ਪਰਸਨ ਦੁਆਰਾ ਜਾਣਕਾਰੀ ਦਿੱਤੀ ਜਾਂਦੀ ਹੈ | ਐਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ ਦੇ ਜ਼ਿਲ੍ਹਾ ਕੁਆਰਡੀਨੇਟਰ ਵਿਜੈ ਪਾਲ ਨੇ ਕੌਮੀ ਪੱਧਰ 'ਤੇ ਮਾਣ ਹਾਸਲ ਕਰਨ ਅਤੇ ਸਮੂਹ ਸਕੂਲਾਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਦੱਸਿਆ ਕਿ ਮਿਨਿਸਟਰੀ ਆਫ਼ ਇਨਵਾਇਰਨਮੈਂਟ ਫੋਰੈਸਟ ਐਂਡ ਕਲਾਈਮੇਟ ਚੇਂਜ ਭਾਰਤ ਸਰਕਾਰ ਦੇ ਅਦਾਰੇ ਸੈਂਟਰ ਫ਼ਾਰ ਸਾਇੰਸ ਐਂਡ ਇਨਵਰਨਮੈਂਟ ਨਵੀਂ ਦਿੱਲੀ ਦੇ ਵਲੋਂ ਅਤੇ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨੌਲੋਜੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਮੂਹ ਸਕੂਲਾਂ ਦਾ ਗਰੀਨ ਸਕੂਲ ਪ੍ਰੋਗਰਾਮ ਤਹਿਤ ਆਡਿਟ ਕੀਤਾ ਜਾਂਦਾ ਹੈ | ਜਿਸ ਵਿਚ ਸਕੂਲਾਂ ਦੇ ਛੇ ਵੱਖ-ਵੱਖ ਕੰਪੋਨੈਂਟ ਨੂੰ ਚੈੱਕ ਕੀਤਾ ਜਾਂਦਾ ਹੈ, ਜਿਵੇਂ ਲੈਂਡ, ਪਾਣੀ, ਵੇਸਟ, ਭੋਜਨ, ਊਰਜਾ ਅਤੇ ਹਵਾ | ਸਮੂਹ ਕੰਪੋਨੈਂਟਾਂ ਨੂੰ ਭਾਰਤ ਸਰਕਾਰ ਦੇ ਬਣੇ ਹੋਏ ਪੋਰਟਲ 'ਤੇ ਨਿਯਮਾਂ ਮੁਤਾਬਿਕ ਅੱਪਲੋਡ ਕੀਤਾ ਜਾਂਦਾ ਹੈ ਤੇ ਜਿਸ ਨੂੰ ਸੈਂਟਰ ਫੋਰ ਸਾਇੰਸ ਐਂਡ ਇਨਵਰਮੈਂਟ ਨਵੀਂ ਦਿੱਲੀ ਵਲੋਂ ਚੈੱਕ ਕੀਤਾ ਜਾਂਦਾ ਹੈ | ਪੂਰੇ ਭਾਰਤ ਵਿਚ ਪੰਜਾਬ ਦੇ 237 ਸਕੂਲ ਚੁਣੇ ਗਏ | ਜਿਸ ਵਿਚੋਂ 218 ਸਰਕਾਰੀ ਸਕੂਲ ਨੇ | ਪੰਜਾਬ ਰਾਜ ਤੀਜੀ ਵਾਰ ਰਾਸ਼ਟਰ ਪੱਧਰ 'ਤੇ ਜੇਤੂ ਬਣਿਆ | ਉਨ੍ਹਾਂ ਕਿਹਾ ਕਿ ਮਿਨਿਸਟਰੀ ਆਫ਼ ਇਨਵਾਇਰਨਮੈਂਟ ਫੋਰੈਸਟ ਐਂਡ ਕਲਾਈਮੇਟ ਚੇਂਜ ਨਵੀਂ ਦਿੱਲੀ ਵਲੋਂ ਰਾਸ਼ਟਰੀ ਪੱਧਰ ਤੇ ਇੰਡੀਆ ਹੈਬੀਟੈਟ ਸੈਂਟਰ ਨਵੀਂ ਦਿੱਲੀ ਵਿਖੇ ਡਾਇਰੈਕਟਰ ਜਨਰਲ ਸੁਨੀਤਾ ਨਰਾਇਣ ਅਤੇ ਜੁਆਇੰਟ ਡਾਇਰੈਕਟਰ ਕੁਲਬੀਰ ਸਿੰਘ ਬਾਠ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ 11 ਸਕੂਲਾਂ ਨੂੰ ਸਨਮਾਨਿਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਦੇ 11 ਸਕੂਲਾਂ ਸਰਕਾਰੀ ਹਾਈ ਸਕੂਲ ਬਨਵਾਲਾ ਹਨਵੰਤਾ, ਸਰਕਾਰੀ ਹਾਈ ਸਕੂਲ ਹੀਰਾਂ ਵਾਲੀ, ਸਰਕਾਰੀ ਹਾਈ ਸਕੂਲ ਮਲੂਕਪੂਰ, ਸਰਕਾਰੀ ਹਾਈ ਸਕੂਲ ਚੁਵਾੜਿਆਂ ਵਾਲੀ, ਸਰਕਾਰੀ ਹਾਈ ਸਕੂਲ ਕਟੈਹੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੀੜਿਆਂ ਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਬਹਾਦਰ ਖੇੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲੇਲ ਕੇ ਹਸਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਬਣ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੀਤੋ ਗੰੁਨੋ੍ਹ ਹਨ | ਉਨ੍ਹਾਂ ਕਿਹਾ ਕਿ ਸਮਾਗਮ ਵਾਲੀ ਥਾਂ 'ਤੇ ਪਹੁੰਚ ਸਰਕਾਰੀ ਹਾਈ ਸਕੂਲ ਕਟੈਹੜਾ ਤੋਂ ਮੈਡਮ ਗੀਤੂ ਚਗਤੀ, ਸਰਕਾਰੀ ਹਾਈ ਸਕੂਲ ਮਲੂਕਪੂਰ ਤੋਂ ਮਨਮੋਹਨ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਹਾਦਰ ਖੇੜਾ ਤੋਂ ਸੁਨੀਲ ਕੁਮਾਰ ਨੇ ਇਹ ਸਨਮਾਨ ਹਾਸਲ ਕੀਤਾ | ਅਵਾਰਡ ਅਪਲਾਈ ਕਰਨ ਤੋਂ ਪਹਿਲਾਂ ਸਰਕਾਰੀ ਬਾਂਡੀਵਾਲਾ ਸਕੂਲ ਤੋਂ ਹੈੱਡ ਮਿਸਟਰੈੱਸ ਪੂਨਮ, ਅਧਿਆਪਕ ਨਰੇਸ਼ ਕੁਮਾਰ, ਅੰਕਿਤ ਸੇਠੀ, ਸ਼ਿਵਮ ਵਿਖਾਨਾ ਆਦਿ ਵਲੋਂ ਜ਼ਿਲ੍ਹਾ ਪੱਧਰ 'ਤੇ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਅਵਾਰਡ ਦੇ ਪੂਰੇ ਮਾਪਦੰਡਾਂ ਬਾਰੇ ਵਿਸਥਾਰ ਸਹਿਤ ਦੱਸਿਆ ਗਿਆ | ਇਸ ਮੌਕੇ ਭਾਰਤੀ ਫਾੳਾੂਡੇਸ਼ਨ ਤੋਂ ਪ੍ਰਦੀਪ, ਦਵਿੰਦਰ ਤੇ ਮੰਗਾ ਸਿੰਘ ਐਜੂਕੇਟਰ ਮੈਂਟਰ ਦਾ ਵਿਸ਼ੇਸ਼ ਸਹਿਯੋਗ ਰਿਹਾ |
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ, ਫ਼ਿਰੋਜ਼ਪੁਰ ਹਾਈਵੇ 'ਤੇ ਸਬਜ਼ੀ ਵਿਕੇ੍ਰਤਾਵਾਂ ਨਾਲ ਲੁੱਟ, ਪੱਥਰਾਂ ਨਾਲ ਹਮਲਾ ਕਰ ਕੇ ਨਕਦੀ ਖੋਹੀ ਅਗਲੀ ਖ਼ਬਰ ਦੁਕਾਨ 'ਚੋਂ ਨਗਦੀ ਅਤੇ ਸਮਾਨ ਚੋਰੀ - ਮਾਮਲਾ ਦਰਜ
Ad Position 24