16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਪਸ਼ੂ ਨਾਲ ਟਕਰਾ ਜਾਣ ਕਾਰਨ ਜ਼ਖਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ

Ad Position 21
No active advertisement
ਅਜੀਤ ਡੈਸਕ 05-02-2026
ਅਬੋਹਰ, 4 ਫਰਵਰੀ (ਵਿਵੇਕ ਹੂੜੀਆ)-ਅਬੋਹਰ ਖੇਤਰ ਵਿਚ ਆਵਾਰਾ ਪਸ਼ੂਆਂ ਕਾਰਨ ਹੋ ਰਹੇ ਸੜਕ ਹਾਦਸਿਆਂ ਦਾ ਸਿਲਸਿਲਾ ਜਾਰੀ ਹੈ, ਪਿੰਡ ਢਾਬਾ ਕੋਕਰੀਆਂ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ, ਜੋ ਕਰੀਬ 20 ਦਿਨ ਪਹਿਲਾਂ ਸੜਕ 'ਤੇ ਅਚਾਨਕ ਪਸ਼ੂ ਆ ਜਾਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ | ਮਿ੍ਤਕ ਦੀ ਪਛਾਣ ਕੁਲਦੀਪ ਪੁੱਤਰ ਡੋਗਰ ਰਾਮ ਵਜੋਂ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕੁਲਦੀਪ ਝੋਰੜ ਖੇੜਾ ਤੋਂ ਬਹਾਦਰ ਖੇੜਾ ਵੱਲ ਜਾ ਰਿਹਾ ਸੀ | ਰਸਤੇ ਵਿਚ ਅਚਾਨਕ ਆਵਾਰਾ ਪਸ਼ੂ ਸਾਹਮਣੇ ਆਉਣ ਕਾਰਨ ਉਸ ਦਾ ਮੋਟਰਸਾਈਕਲ ਟਕਰਾ ਗਿਆ ਅਤੇ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ | ਰਾਹਗੀਰਾਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੋਂ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਬਠਿੰਡਾ ਦੇ ਏਮਜ਼ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ | ਮੰਗਲਵਾਰ ਦੇਰ ਰਾਤ ਇਲਾਜ ਦੌਰਾਨ ਕੁਲਦੀਪ ਨੇ ਦਮ ਤੋੜ ਦਿੱਤਾ | ਕੁਲਦੀਪ ਆਪਣੇ ਪਿੱਛੇ ਚਾਰ ਬੱਚੇ ਛੱਡ ਗਿਆ ਹੈ | ਉਹ ਮਿਹਨਤ-ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ | ਉਸ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ | ਅੱਜ ਮਿ੍ਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਅਬੋਹਰ ਦੇ ਮੁਰਦਾ ਘਰ ਵਿਚ ਰਖਵਾਇਆ ਗਿਆ ਹੈ | ਇਸ ਘਟਨਾ ਨੇ ਇਕ ਵਾਰ ਫਿਰ ਆਵਾਰਾ ਪਸ਼ੂਆਂ ਦੀ ਗੰਭੀਰ ਸਮੱਸਿਆ ਨੂੰ ਉਜਾਗਰ ਕਰ ਦਿੱਤਾ ਹੈ | ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਸ਼ੂ ਫੜਨ ਦੀ ਮੁਹਿੰਮ ਲੰਬੇ ਸਮੇਂ ਤੋਂ ਬੰਦ ਪਈ ਹੈ, ਜਿਸ ਕਾਰਨ ਸੜਕਾਂ 'ਤੇ ਪਸ਼ੂਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ | ਲੋਕਾਂ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਜਲਦ ਤੋਂ ਜਲਦ ਇਨ੍ਹਾਂ ਪਸ਼ੂਆਂ ਨੂੰ ਫੜ ਕੇ ਗਊਸ਼ਾਲਾਵਾਂ ਵਿਚ ਪਹੁੰਚਾਏ ਤਾਂ ਜੋ ਹੋਰ ਕੀਮਤੀ ਜਾਨਾਂ ਬਚਾਈਆਂ ਜਾ ਸਕਣ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਦਿੱਤਾ ਜਾਵੇਗਾ ਵਿਧਾਇਕਾਂ ਦੇ ਘਰਾਂ ਮੂਹਰੇ ਧਰਨਾ ਅਗਲੀ ਖ਼ਬਰ ਗੈੱਸ ਪਾਈਪ ਲਾਈਨ ਪਾਉਣ ਲਈ ਪੁੱਟੇ ਜਾ ਰਹੇ ਖੱਡਿਆਂ ਤੋਂ ਦੁਕਾਨਦਾਰ ਡਾਢੇ ਪ੍ਰੇਸ਼ਾਨ
Ad Position 24