16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਦਿੱਤਾ ਜਾਵੇਗਾ ਵਿਧਾਇਕਾਂ ਦੇ ਘਰਾਂ ਮੂਹਰੇ ਧਰਨਾ

Ad Position 21
No active advertisement
ਅਜੀਤ ਡੈਸਕ 05-02-2026
ਫ਼ਾਜ਼ਿਲਕਾ, 4 ਫਰਵਰੀ (ਦਵਿੰਦਰ ਪਾਲ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਾਜ਼ਿਲਕਾ ਦੀ ਇਕ ਅਹਿਮ ਮੀਟਿੰਗ ਪਿੰਡ ਕਾਵਾਂਵਾਲੀ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਸੂਬਾ ਆਗੂ ਸਤਨਾਮ ਸਿੰਘ ਪੰਨੂ, ਸਤਪਾਲ ਸਿੰਘ, ਹੁਸ਼ਿਆਰ ਸਿੰਘ, ਜਸਵਿੰਦਰ ਸਿੰਘ, ਮਨਜੀਤ ਸਿੰਘ, ਮੰਗਾ ਸਿੰਘ, ਗੌਰਵ ਬਤਰਾ ਅਤੇ ਦਲੀਪ ਸਿੰਘ ਨੇ ਸਾਂਝੇ ਤੌਰ 'ਤੇ ਕੀਤੀ | ਮੀਟਿੰਗ ਦੌਰਾਨ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਫ਼ੈਸਲਾ ਲਿਆ ਗਿਆ ਕਿ ਆਪਣੀਆਂ ਮੰਗਾਂ ਦੇ ਸਮਰਥਨ ਵਿਚ ਅੱਜ 5 ਫਰਵਰੀ ਨੂੰ ਪੰਜਾਬ ਸਰਕਾਰ ਦੇ ਸਾਰੇ ਵਿਧਾਇਕਾਂ ਦੇ ਘਰਾਂ ਦੇ ਸਾਹਮਣੇ ਵਿਸ਼ਾਲ ਧਰਨੇ ਦਿੱਤੇ ਜਾਣਗੇ | ਜਥੇਬੰਦੀ ਦੇ ਆਗੂਆਂ ਨੇ ਮੰਗ ਕੀਤੀ ਕਿ ਕੱਚੀਆਂ ਅਤੇ ਪੱਕੀਆਂ ਜ਼ਮੀਨਾਂ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇ | ਇਸ ਤੋਂ ਇਲਾਵਾ ਕੱਚੀਆਂ ਜ਼ਮੀਨਾਂ ਨੂੰ ਪੱਕਾ ਕਰਨ ਅਤੇ ਸਾਲ 2007 ਵਿਚ ਤੋੜੇ ਗਏ ਜ਼ਮੀਨਾਂ ਦੇ ਇੰਤਕਾਲ ਬਹਾਲ ਕਰਨ ਦੀ ਵੀ ਮੰਗ ਕੀਤੀ ਗਈ | ਕਿਸਾਨ ਆਗੂਆਂ ਨੇ ਮਨਰੇਗਾ ਸਕੀਮ ਵਿਚ ਸੁਧਾਰ ਦੀ ਮੰਗ ਕਰਦਿਆਂ ਕਿਹਾ ਕਿ ਵੀ.ਬੀ.ਜੀ.ਰਾਮ.ਜੀ. ਯੋਜਨਾ ਨੂੰ ਰੱਦ ਕਰਕੇ ਪਹਿਲਾਂ ਦੀ ਤਰ੍ਹਾਂ ਮਨਰੇਗਾ ਯੋਜਨਾ ਬਹਾਲ ਕੀਤੀ ਜਾਵੇ, ਮਨਰੇਗਾ ਤਹਿਤ 200 ਦਿਨ ਦਾ ਕੰਮ ਅਤੇ 700 ਰੁਪਏ ਦਿਹਾੜੀ ਦਿੱਤੀ ਜਾਵੇ ਅਤੇ ਖੇਤੀ ਦੇ ਕੰਮਾਂ ਨੂੰ ਮਨਰੇਗਾ ਵਿਚ ਸ਼ਾਮਲ ਕੀਤਾ ਜਾਵੇ | ਆਗੂਆਂ ਨੇ ਸਪਸ਼ਟ ਕੀਤਾ ਕਿ ਧਰਨੇ ਦੌਰਾਨ ਸਰਕਾਰ ਦੇ ਨਾਂ ਇਕ ਚੇਤਾਵਨੀ ਪੱਤਰ ਵੀ ਸੌਂਪਿਆ ਜਾਵੇਗਾ ਤਾਂ ਜੋ ਸੁੱਤੀ ਪਈ ਸਰਕਾਰ ਨੂੰ ਜਗਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਵਲੋਂ ਆਯੂਸ਼ ਕੈਂਪ ਆਯੋਜਿਤ ਅਗਲੀ ਖ਼ਬਰ ਪਸ਼ੂ ਨਾਲ ਟਕਰਾ ਜਾਣ ਕਾਰਨ ਜ਼ਖਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ
Ad Position 24