16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਜ਼ਿਲ੍ਹਾ ਪ੍ਰਧਾਨ ਬੌਬੀ ਮਾਨ ਅਤੇ ਬੰਟੂ ਅÏਲਖ ਨੇ ਮਜੀਠੀਆ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 05-02-2026
ਅਬੋਹਰ, 4 ਫਰਵਰੀ (ਸੁਖਜੀਤ ਸਿੰਘ ਬਰਾੜ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਰਦੇਵ ਸਿੰਘ ਬੌਬੀ ਮਾਨ ਅਤੇ ਨੌਜਵਾਨ ਆਗੂ ਮਨਦੀਪ ਸਿੰਘ ਬੰਟੂ ਅÏਲਖ ਵਾਸੀ ਪਿੰਡ ਗਿਦੜਾਂਵਾਲੀ ਵਲੋਂ ਜ਼ਮਾਨਤ 'ਤੇ ਰਿਹਾਅ ਹੋ ਕੇ ਆਏ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕੀਤੀ ਗਈ | ਉਨ੍ਹਾਂ ਦੱਸਿਆ ਕਿ ਸ. ਮਜੀਠੀਆ ਪੂਰੀ ਚੜ੍ਹਦੀ ਕਲਾ ਵਿਚ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਭਾਵੇਂ ਜੋ ਮਰਜ਼ੀ ਕਰ ਲਵੇ, 2027 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਫ਼ਾਇਆ ਹੋਣਾ ਤੈਅ ਹੈ | ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਤੁਸੀਂ ਵੀ ਅਕਾਲੀ ਦਲ ਦੀਆਂ ਨੀਤੀਆਂ ਦਾ ਪਿੰਡ-ਪਿੰਡ, ਘਰ-ਘਰ ਪ੍ਰਚਾਰ ਕਰੋ ਤਾਂ ਕਿ 2027 ਵਿਚ ਫਿਰ ਅਕਾਲੀ ਦਲ ਦੀ ਸਰਕਾਰ ਬਣਾਈਏ | ਅਕਾਲੀ ਦਲ ਪੰਜਾਬੀਆਂ ਦੀ ਆਪਣੀ ਪਾਰਟੀ ਹੈ | ਸੂਬੇ ਵਿਚ ਜਿੰਨੀਆਂ ਵੀ ਲੋਕ ਭਲਾਈ ਸਕੀਮਾਂ ਚੱਲ ਰਹੀਆਂ ਹਨ, ਉਨ੍ਹਾਂ ਵਿਚੋਂ ਸਭ ਤੋਂ ਜ਼ਿਆਦਾ ਲੋਕ ਭਲਾਈ ਸਕੀਮਾਂ ਅਕਾਲੀ ਦਲ ਦੀ ਸਰਕਾਰ ਨੇ ਹੀ ਚਲਾਈਆਂ ਹਨ |
Ad Position 22
No active advertisement
ਪਿਛਲੀ ਖ਼ਬਰ ਰੋਜ਼ਗਾਰ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਪਲੇਸਮੈਂਟ ਕੈਂਪ 6 ਨੂੰ ਅਗਲੀ ਖ਼ਬਰ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਵਲੋਂ ਆਯੂਸ਼ ਕੈਂਪ ਆਯੋਜਿਤ
Ad Position 24