ਫ਼ਾਜ਼ਿਲਕਾ, 4 ਫਰਵਰੀ (ਦਵਿੰਦਰ ਪਾਲ ਸਿੰਘ)-ਪਲੇਸਮੈਂਟ ਅਫ਼ਸਰ ਰਾਜ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ 6 ਫਰਵਰੀ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਸਾਜੀ ਕੋਨਟਰੈਕਟਰ ਪ੍ਰਾਈਵੇਟ ਲਿਮਟਿਡ ਕੰਪਨੀ ਸ਼ਮੂਲੀਅਤ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਸਾਜੀ ਕੋਨਟਰੈਕਟਰ ਪ੍ਰਾਈਵੇਟ ਲਿਮਟਿਡ (ਕੰਗਾਰੋ ਇੰਡਸਟਰੀਜ਼, ਰੌਕਮੈਨ ਜੀ.ਸੀ.ਪੀ.ਐਲ, ਕਾਨਿਨ ਇੰਡੀਆ) ਵਲੋਂ ਮਸ਼ੀਨ ਓਪਰੇਟਰ ਲਈ ਇੰਟਰਵਿਊ ਲਿਆ ਜਾਣਾ ਹੈ | ਜਿਸ ਵਿਚ 150 ਅਸਾਮੀਆਂ (ਲੜਕੇ ਅਤੇ ਲੜਕੀਆਂ ਦੋਨੋਂ) ਲਈ ਘੱਟੋ ਘੱਟ 10ਵੀ, 12ਵੀ, ਆਈ.ਟੀ.ਆਈ ਤੇ ਡਿਪਲੋਮਾ ਹੋਲਡਰ, ਉਮਰ 19 ਤੋਂ 30 ਸਾਲ ਤੱਕ ਦੀ ਹੋਣੀ ਲਾਜ਼ਮੀ ਹੈ | ਉਨ੍ਹਾਂ ਕਿਹਾ ਪ੍ਰਾਰਥੀ ਕੋਲ ਆਪਣਾ ਬਾਇਓ ਡਾਟਾ, ਪੜਾਈ ਦੇ ਅਸਲ ਸਰਟੀਫਿਕੇਟ ਸਮੇਤ ਫ਼ੋਟੋ ਕਾਪੀਆਂ, ਆਧਾਰ ਕਾਰਡ ਹੋਣਾ ਲਾਜ਼ਮੀ ਹੈ | ਪਲੇਸਮੈਂਟ ਅਫ਼ਸਰ ਰਾਜ ਸਿੰਘ ਨੇ ਦੱਸਿਆ ਕਿ ਪਲੇਸਮੈਂਟ 6 ਫਰਵਰੀ ਨੂੰ ਸਵੇਰੇ 10 ਤੋਂ ਡੀ.ਸੀ ਦਫ਼ਤਰ, ਏ ਬਲਾਕ, ਚੌਥੀ ਮੰਜ਼ਿਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਫ਼ਾਜ਼ਿਲਕਾ ਦਫ਼ਤਰ ਵਿਖੇ ਲਗਾਇਆ ਜਾ ਰਿਹਾ ਹੈ | ਉਨ੍ਹਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਤੇ ਰੋਜ਼ਗਾਰ ਪ੍ਰਾਪਤ ਕੀਤਾ ਜਾਵੇ |