16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਅਰੋੜਾ ਵਿਕਾਸ ਮੰਚ ਨੇ ਲੋੜਵੰਦ ਪਰਿਵਾਰ ਦੀ ਧੀ ਦੇ ਵਿਆਹ ਲਈ ਦਿੱਤਾ ਰਾਸ਼ਨ

Ad Position 21
No active advertisement
ਅਜੀਤ ਡੈਸਕ 05-02-2026
ਅਬੋਹਰ, 4 ਫਰਵਰੀ(ਵਿਵੇਕ ਹੂੜੀਆ)-ਸਮਾਜ ਸੇਵੀ ਸੰਸਥਾ ਅਰੋੜਾ ਵਿਕਾਸ ਮੰਚ ਅਬੋਹਰ ਵਲੋਂ ਪ੍ਰਧਾਨ ਗਗਨ ਚੁੱਘ ਦੀ ਅਗਵਾਈ ਹੇਠ ਮਾਨਵਤਾ ਦੀ ਸੇਵਾ ਕਰਦਿਆਂ ਇਕ ਹੋਰ ਲੋੜਵੰਦ ਪਰਿਵਾਰ ਦੀ ਧੀ ਦੇ ਵਿਆਹ ਵਿਚ ਵੱਡਾ ਸਹਿਯੋਗ ਦਿੱਤਾ ਗਿਆ ਹੈ | ਮੰਚ ਵਲੋਂ ਵਿਆਹ ਲਈ ਲੋੜੀਂਦਾ ਸਾਰਾ ਰਾਸ਼ਨ ਮੁਹੱਈਆ ਕਰਵਾਇਆ ਗਿਆ | ਮੰਚ ਦੇ ਪ੍ਰਧਾਨ ਗਗਨ ਚੁੱਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰ ਨੇ ਆਪਣੀ ਧੀ ਦੇ ਵਿਆਹ ਲਈ ਸੰਸਥਾ ਨਾਲ ਸੰਪਰਕ ਕੀਤਾ ਸੀ | ਸੰਸਥਾ ਵਲੋਂ ਪੂਰੀ ਪੜਤਾਲ ਕਰਨ ਤੋਂ ਬਾਅਦ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪਰਿਵਾਰ ਦੀ ਮਦਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਸ ਨੇਕ ਕਾਰਜ ਵਿਚ ਅਮਿੱਤ ਚਰਾਇਆ (ਈ.ਟੀ.ਓ.), ਕੰਨਿਆਦਾਨ ਗਰੁੱਪ ਰਾਹੀਂ ਸੁਰੇਸ਼ ਅਰੋੜਾ, ਸਾਹਿਲ ਅਰੋੜਾ, ਨੰਦ ਕਿਸ਼ੋਰ, ਰਾਜੀਵ ਧੂੜੀਆ, ਹਨੀ ਧੂੜੀਆ, ਰੰਜਨ ਗਰੋਵਰ, ਸੰਜੇ ਡੋਡਾ ਅਤੇ ਵਰੁਨ ਮੱਕੜ ਵਲੋਂ ਰਾਸ਼ਨ ਦੀ ਸੇਵਾ ਦਿੱਤੀ ਗਈ | ਗਗਨ ਚੁੱਘ ਨੇ ਦੱਸਿਆ ਕਿ ਇਸ ਲੜਕੀ ਦੇ ਵਿਆਹ ਸਮੇਤ ਮੰਚ ਹੁਣ ਤੱਕ ਕੁੱਲ 144 ਲੋੜਵੰਦ ਲੜਕੀਆਂ ਦੇ ਵਿਆਹਾਂ ਵਿਚ ਸਹਿਯੋਗ ਕਰ ਚੁੱਕਾ ਹੈ | ਇਸ ਮੌਕੇ ਗਗਨ ਚੁੱਘ ਅਤੇ ਵਨੀਤ ਚੁੱਘ ਨੇ ਨਵ-ਵਿਆਹੇ ਜੋੜੇ ਨੂੰ ਖ਼ੁਸ਼ਹਾਲ ਜੀਵਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਸਮੂਹ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਮੰਚ ਭਵਿੱਖ ਵਿਚ ਵੀ ਅਜਿਹੇ ਸਮਾਜ ਸੇਵੀ ਕਾਰਜ ਜਾਰੀ ਰੱਖੇਗਾ |
Ad Position 22
No active advertisement
ਪਿਛਲੀ ਖ਼ਬਰ ਪੁਨਰ ਸੁਰਜੀਤ ਅਕਾਲੀ ਦਲ ਦੀ ਮੀਟਿੰਗ ਅੱਜ ਅਗਲੀ ਖ਼ਬਰ ਗੌਰਮਿੰਟ ਪੈਨਸ਼ਨਰ ਯੂਨੀਅਨ ਅਬੋਹਰ ਦੇ ਮੈਂਬਰ ਸੂਬਾ ਪੱਧਰੀ ਕਾਨਫ਼ਰੰਸ 'ਚ ਕਰਨਗੇ ਸ਼ਮੂਲੀਅਤ
Ad Position 24