16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸ਼ਿਵਰਾਤਰੀ ਦਾ ਤਿਉਹਾਰ ਮਨਾਉਣ ਸੰਬੰਧੀ ਸੁੱਖ ਧਾਮ ਸਭਾ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 05-02-2026
ਜਲਾਲਾਬਾਦ, 4 ਫਰਵਰੀ (ਕਰਨ ਚੁਚਰਾ)-ਸੁੱਖ ਧਾਮ ਸਭਾ (ਰਜਿ) ਜਲਾਲਾਬਾਦ ਦੀ ਇਕ ਅਹਿਮ ਮਹੀਨਾਵਾਰ ਮੀਟਿੰਗ ਪ੍ਰੇਮ ਕੁਮਾਰ ਵਲੇਚਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਮੂਹ ਕਮੇਟੀ ਮੈਂਬਰਾਂ ਨੇ ਭਾਗ ਲਿਆ ਅਤੇ ਆਉਣ ਵਾਲੇ ਦਿਨਾਂ ਵਿਚ ਮਨਾਏ ਜਾਣ ਵਾਲੇ ਧਾਰਮਿਕ ਪ੍ਰੋਗਰਾਮਾਂ ਦੀ ਰੂਪ-ਰੇਖਾ ਉਲੀਕੀ ਗਈ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ 15 ਫਰਵਰੀ ਨੂੰ ਮਹਾ ਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾਵੇਗਾ | ਇਸ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਲੰਗਰ ਦੀ ਸੇਵਾ ਸਬੰਧੀ ਮੈਂਬਰਾਂ ਵਲੋਂ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਲੰਗਰ ਦੀ ਸੇਵਾ ਨੂੰ ਸੁਚਾਰੂ ਬਣਾਉਣ ਲਈ ਰੋਟੀਆਂ ਬਣਾਉਣ ਵਾਲੀ ਮਸ਼ੀਨ ਲਿਆਉਣ ਸਬੰਧੀ ਵੀ ਗੰਭੀਰ ਚਰਚਾ ਕੀਤੀ ਗਈ ਤਾਂ ਜੋ ਸ਼ਰਧਾਲੂਆਂ ਨੂੰ ਸਹੂਲਤ ਮਿਲ ਸਕੇ | ਇਸ ਮੀਟਿੰਗ ਵਿਚ ਪ੍ਰੇਮ ਕੁਮਾਰ ਵਲੇਚਾ ਤੋਂ ਇਲਾਵਾ ਦੇਵ ਰਾਜ ਸ਼ਰਮਾ ਚੇਅਰਮੈਨ, ਰੌਸ਼ਨ ਲਾਲ ਚੁਚਰਾ, ਮੋਹਨ ਸਿੰਘ, ਰਾਜ ਕੁਮਾਰ ਸ਼ਰਮਾ, ਸੁਰੇਸ਼ ਕੁਮਾਰ, ਅਸ਼ੋਕ ਕੁਮਾਰ, ਰੰਗਤ ਰਾਮ ਸਮੇਤ ਹੋਰ ਕਈ ਮੈਂਬਰ ਹਾਜ਼ਰ ਸਨ | ਸਾਰੇ ਹਾਜ਼ਰ ਮੈਂਬਰਾਂ ਨੇ ਤਿਉਹਾਰ ਨੂੰ ਸਫਲ ਬਣਾਉਣ ਲਈ ਆਪਣੀਆਂ ਡਿਊਟੀਆਂ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਪੀ. ਐਮ ਸ੍ਰੀ ਕੰਨਿਆ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਫ਼ਾਜ਼ਿਲਕਾ ਬੱਬਰ ਸਵੀਟ ਤੋਂ ਗਊਸ਼ਾਲਾ ਰੋਡ 31.55 ਲੱਖ ਅਤੇ ਡੈੱਡ ਹਾਊਸ ਰੋਡ 72 ਲੱਖ ਦੀ ਲਾਗਤ ਨਾਲ ਬਣਾਈ ਜਾਵੇਗੀ-ਵਿਧਾ...
Ad Position 24