16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਪੀ. ਐਮ ਸ੍ਰੀ ਕੰਨਿਆ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 05-02-2026
ਅਬੋਹਰ, 4 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ, ਸੁਖਜੀਤ ਸਿੰਘ ਬਰਾੜ, ਵਿਵੇਕ ਹੂੜੀਆ)-ਸਥਾਨਕ ਪੀ.ਐਮ ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਵਿਚ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਅਧਿਆਪਕ ਅਮਿੱਤ ਬਤਰਾ ਨੇ ਦੱਸਿਆ ਕਿ ਸਕੂਲ ਦੇ ਵਿਹੜੇ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੌਰਾਨ ਸ਼ਬਦ ਕੀਰਤਨ ਵੀ ਕੀਤਾ ਗਿਆ ਜਿਸ ਵਿਚ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੇ ਹਿੱਸਾ ਲਿਆ | ਪਾਠ ਦੀ ਸਮਾਪਤੀ ਤੋਂ ਬਾਅਦ ਸਾਰਿਆਂ ਨੂੰ ਹਲਵੇ ਦਾ ਪ੍ਰਸ਼ਾਦ ਵੀ ਵੰਡਿਆ ਗਿਆ | ਇਸ ਤੋਂ ਇਲਾਵਾ ਸਕੂਲ ਦੇ ਵਿਹੜੇ ਵਿਚ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੀਨੀਅਰ ਸੈਕੰਡਰੀ ਅਜੈ ਸ਼ਰਮਾ, ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਸਤੀਸ਼ ਕੁਮਾਰ, ਗਊਸ਼ਾਲਾ ਪ੍ਰਬੰਧਕ ਕਮੇਟੀ ਦੇ ਮੁਖੀ ਫ਼ਕੀਰ ਚੰਦ ਗੋਇਲ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੁਖੀ ਸੰਜੇ ਸੋਨੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ 'ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਭਿਆਚਾਰਕ ਪ੍ਰੋਗਰਾਮਾ ਦੇ ਨਾਲ-ਨਾਲ ਖੇਡਾਂ ਵਿਚ ਵੀ ਸਰਗਰਮੀ ਨਾਲ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਉਹ ਸਰਕਾਰੀ ਨੌਕਰੀਆਂ ਪ੍ਰਾਪਤ ਕਰ ਸਕਣ | ਇਸ ਮੌਕੇ ਪਿ੍ੰਸੀਪਲ ਸ਼੍ਰੀਮਤੀ ਸੁਨੀਤਾ ਬਿੰਲਦੀ ਨੇ ਸਕੂਲ ਦੀਆਂ ਸਾਲਾਨਾ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ | ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਿਸ ਵਿਚ ਗਣੇਸ਼ ਵੰਦਨਾ, ਸਵਾਗਤ ਗੀਤ, ਪੰਜਾਬੀ, ਹਰਿਆਣਵੀ, ਰਾਜਸਥਾਨੀ, ਗੁਜਰਾਤੀ ਨਾਚ, ਪੰਜਾਬੀ ਲੋਕ ਗੀਤ, ਭੰਗੜਾ ਅਤੇ ਗਿੱਧਾ ਸ਼ਾਮਿਲ ਸੀ | ਇਸ ਮੌਕੇ ਸਾਰੇ ਮਹਿਮਾਨਾਂ ਅਤੇ ਅਧਿਆਪਕਾਂ ਨੇ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਵੱਖ-ਵੱਖ ਗਤੀਵਿਧੀਆਂ ਵਿਚ ਹਿੱਸਾ ਲੈਣ ਵਾਲੇ ਅਤੇ ਰਾਸ਼ਟਰੀ, ਰਾਜ ਅਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਇਨਾਮ ਜਿੱਤਣ ਵਾਲੀਆਂ ਵਿਦਿਆਰਥਣਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਵਿਦਿਆਰਥਣਾਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ | ਪ੍ਰੋਗਰਾਮ ਦੌਰਾਨ ਸਟੇਜ ਦਾ ਸੰਚਾਲਨ ਮੈਡਮ ਸੁਮਨ ਸਚਦੇਵਾ, ਹਰਪ੍ਰੀਤ ਕੌਰ ਅਤੇ ਅਮਿੱਤ ਬਤਰਾ ਨੇ ਕੀਤਾ | ਇਸ ਤੋਂ ਇਲਾਵਾ ਮੈਡਮ ਸ਼ਰਨਜੀਤ ਕੌਰ, ਮੈਡਮ ਅਮਨਦੀਪ ਕੌਰ ਸੰਧੂ, ਸੁਮਿਤ ਨਾਰੰਗ, ਹਰਪ੍ਰੀਤ ਕੌਰ, ਨਿਰਮਲਾ ਜਿਆਣੀ, ਅਮਿੱਤ ਬਤਰਾ ਆਦਿ ਨੇ ਸਭਿਆਚਾਰਕ ਪ੍ਰੋਗਰਾਮ ਤਿਆਰ ਕਰਨ ਵਿਚ ਸਹਾਇਤਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ 15 ਜ਼ਿਲ੍ਹਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸ਼ਿਵਰਾਤਰੀ ਦਾ ਤਿਉਹਾਰ ਮਨਾਉਣ ਸੰਬੰਧੀ ਸੁੱਖ ਧਾਮ ਸਭਾ ਦੀ ਮੀਟਿੰਗ
Ad Position 24