ਅਬੋਹਰ, 5 ਫਰਵਰੀ (ਸੁਖਜੀਤ ਸਿੰਘ ਬਰਾੜ)-ਸਥਾਨਕ ਬਾਰ ਐਸੋਸੀਏਸ਼ਨ ਅਤੇ ਸਮੂਹ ਵਕੀਲ ਭਾਈਚਾਰੇ ਵਲੋਂ ਐਕਸ਼ਨ ਪਲਾਨ ਨੀਤੀ ਅਤੇ ਸੂਬੇ ਵਲੋਂ ਮੁਫ਼ਤ ਕਾਨੂੰਨੀ ਸਹਾਇਤਾ ਤਹਿਤ ਬਚਾਓ ਪੱਖ ਦੇ ਵਕੀਲਾਂ ਦੀ ਨਿਯੁਕਤੀ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਤਿੰਨਾਂ ਦਿਨਾਂ ਦੀ ਹੜਤਾਲ ਸ਼ੁਰੂ ਕੀਤੀ ਗਈ | ਇਸ ਦੌਰਾਨ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਕਾਸ਼ ਸਿੰਘ ਬਰਾੜ ਨੇ ਕਿਹਾ ਕਿ ਇਹ ਹੜਤਾਲ ਸੂਬਾ ਕਮੇਟੀ ਦੇ ਸੱਦੇ 'ਤੇ ਮੰਗਾਂ ਨੂੰ ਲੈ ਕੇ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਸੂਬੇ ਦੀਆ ਸਮੂਹ ਐਸੋਸੀਏਸ਼ਨਾਂ ਨੇ ਇੱਕਜੁੱਟ ਹੋ ਕੇ ਇਹ ਹੜਤਾਲ ਕਰਨ ਦਾ ਫ਼ੈਸਲਾ ਲਿਆ ਹੈ | ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਕਾਸ਼ ਸਿੰਘ ਬਰਾੜ, ਜੁਆਇੰਟ ਸੈਕਟਰੀ ਅਨੁਜ ਚੌਧਰੀ, ਖ਼ਜ਼ਾਨਚੀ ਪਵਨ ਕੁਮਾਰ, ਸਾਬਕਾ ਪ੍ਰਧਾਨ ਰਜਨੀਤ ਸਿੰਘ ਬਰਾੜ, ਲਖਵਿੰਦਰ ਸਿੱਧੂ, ਹਰਿੰਦਰ ਸਿੰਘ, ਸੁਰੀਨ ਕੜਵਾਸਰਾ, ਸੰਦੀਪ ਬਜਾਜ, ਜਸਕਰਨ ਸਿੰਘ ਬਰਾੜ, ਮਨਜੀਤ ਜਸੂਜਾ, ਅਰਵਿੰਦ ਬਜਾਜ, ਸਿਕੰਦਰ ਸਿੰਘ ਬਰਾੜ, ਰਾਹਤ ਸਿੱਧੂ ਆਦਿ ਸਮੇਤ ਵੱਡੀ ਗਿਣਤੀ ਵਿਚ ਵਕੀਲ ਭਾਈਚਾਰਾ ਹਾਜ਼ਰ ਸੀ |