21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਕਿਸਾਨ-ਮਜ਼ਦੂਰ ਮੋਰਚੇ ਵਲੋਂ ਵਿਧਾਇਕ ਸਵਨਾ ਦੇ ਨਿਵਾਸ ਅੱਗੇ ਵਿਸ਼ਾਲ ਧਰਨਾ

Ad Position 21
No active advertisement
ਅਜੀਤ ਡੈਸਕ 06-02-2026
ਫ਼ਾਜ਼ਿਲਕਾ, 5 ਫਰਵਰੀ (ਦਵਿੰਦਰ ਪਾਲ ਸਿੰਘ)-ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ 'ਤੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੇ ਐਮ.ਆਰ. ਐਨਕਲੇਵ ਸਥਿਤ ਨਿਵਾਸ ਦੇ ਬਾਹਰ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ | ਲਗਾਤਾਰ 4 ਘੰਟੇ ਚੱਲੇ ਇਸ ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ | ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲਾ ਆਗੂ ਜਸਵਿੰਦਰ ਸਿੰਘ ਲਾਧੂਕਾ, ਗੌਰਵ ਬਤਰਾ, ਮਨਜੀਤ ਸਿੰਘ, ਮੰਗਲ ਸਿੰਘ ਅਤੇ ਪ੍ਰਗਟ ਸਿੰਘ ਨੇ ਪੰਜਾਬ ਸਰਕਾਰ 'ਤੇ ਤਿੱਖੇ ਹਮਲੇ ਕੀਤੇ | ਉਨਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਵਾਰ-ਵਾਰ ਮੀਟਿੰਗ ਦਾ ਸਮਾਂ ਦੇ ਕੇ ਗੱਲਬਾਤ ਤੋਂ ਪਿੱਛੇ ਹਟਣਾ ਕਿਸਾਨਾਂ ਨਾਲ ਸਰਾਸਰ ਧੋਖਾ ਹੈ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਸਕਾਰਾਤਮਿਕ ਕਦਮ ਨਾ ਚੁੱਕੇ ਤਾਂ ਪੂਰੇ ਪੰਜਾਬ ਵਿਚ ਸੂਬਾ ਪੱਧਰੀ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ | ਕਿਸਾਨ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਕੇਂਦਰੀ ਬਿਜਲੀ ਸੋਧ ਬਿੱਲ 2025 ਅਤੇ ਡਰਾਫ਼ਟ ਸੀਡ ਬਿੱਲ 2025 ਨੂੰ ਤੁਰੰਤ ਰੱਦ ਕੀਤਾ ਜਾਵੇ ਤਾਂ ਜੋ ਖੇਤੀ ਅਤੇ ਬਿਜਲੀ ਨੂੰ ਨਿੱਜੀਕਰਨ ਤੋਂ ਬਚਾਇਆ ਜਾ ਸਕੇ | ਹੜ ਪ੍ਰਭਾਵਿਤ ਖੇਤਰਾਂ ਲਈ ਪ੍ਰਤੀ ਮਿ੍ਤਕ 1 ਕਰੋੜ ਰੁਪਏ, ਫ਼ਸਲਾਂ ਦੇ ਨੁਕਸਾਨ ਲਈ 70,000 ਰੁਪਏ ਪ੍ਰਤੀ ਏਕੜ ਅਤੇ ਗੰਨੇ ਲਈ 1 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ | ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਹੋਏ ਨੁਕਸਾਨ ਦੀ ਭਰਪਾਈ ਲਈ 3.77 ਕਰੋੜ ਰੁਪਏ ਜਾਰੀ ਕੀਤੇ ਜਾਣ ਅਤੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ | ਪਰਾਲੀ ਸਾੜਨ ਦੇ ਨਾਂ 'ਤੇ ਕਿਸਾਨਾਂ 'ਤੇ ਦਰਜ ਪੁਲਿਸ ਕੇਸ ਅਤੇ 'ਰੈੱਡ ਐਂਟਰੀਆਂ' ਤੁਰੰਤ ਖ਼ਤਮ ਕੀਤੀਆਂ ਜਾਣ | ਮਨਰੇਗਾ ਤਹਿਤ ਕੰਮ ਦੇ ਦਿਨ ਵਧਾ ਕੇ 200 ਕੀਤੇ ਜਾਣ ਅਤੇ ਦਿਹਾੜੀ 700 ਰੁਪਏ ਨਿਰਧਾਰਿਤ ਕੀਤੀ ਜਾਵੇ | ਆਗੂਆਂ ਨੇ ਸਪਸ਼ਟ ਕੀਤਾ ਕਿ ਜੇਕਰ ਇਨਾਂ ਮੰਗਾਂ 'ਤੇ ਜਲਦ ਲਿਖਤੀ ਅਤੇ ਠੋਸ ਫ਼ੈਸਲਾ ਨਾ ਲਿਆ ਗਿਆ ਤਾਂ ਕਿਸਾਨ ਮਜ਼ਦੂਰ ਮੋਰਚਾ ਵੱਡਾ ਅੰਦੋਲਨ ਸ਼ੁਰੂ ਕਰਨ ਲਈ ਮਜਬੂਰ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਗੋਪੀ ਚੰਦ ਆਰਿਆ ਮਹਿਲਾ ਕਾਲਜ ਵਿਖੇ ਸੱਤ ਰੋਜ਼ਾ ਐਨ.ਐਸ. ਐਸ. ਕੈਂਪ ਸਮਾਪਤ ਅਗਲੀ ਖ਼ਬਰ ਅਬੋਹਰ ਵਿਖੇ ਮੰਗਾਂ ਨੂੰ ਲੈ ਕੇ ਵਕੀਲਾਂ ਵਲੋਂ ਤਿੰਨ ਦਿਨਾਂ ਹੜਤਾਲ ਸ਼ੁਰੂ
Ad Position 24