21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਗੋਪੀ ਚੰਦ ਆਰਿਆ ਮਹਿਲਾ ਕਾਲਜ ਵਿਖੇ ਸੱਤ ਰੋਜ਼ਾ ਐਨ.ਐਸ. ਐਸ. ਕੈਂਪ ਸਮਾਪਤ

Ad Position 21
No active advertisement
ਅਜੀਤ ਡੈਸਕ 06-02-2026
ਅਬੋਹਰ, 5 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ/ਵਿਵੇਕ ਹੂੜੀਆ)-ਸਥਾਨਕ ਗੋਪੀ ਚੰਦ ਆਰਿਆ ਮਹਿਲਾ ਕਾਲਜ ਅਬੋਹਰ ਵਿਖੇ ਲਗਾਇਆ ਗਿਆ ਸੱਤ ਰੋਜ਼ਾ ਐਨ.ਐੱਸ.ਐੱਸ ਕੈਂਪ ਦੀ ਸ਼ਾਨਦਾਰ ਸਮਾਪਤੀ ਹੋਈ | ਇਹ ਕੈਂਪ ਕਾਲਜ ਦੇ ਪਿ੍ੰਸੀਪਲ ਡਾ.ਰੇਖਾ ਸੂਦ ਹਾਂਡਾ ਦੀ ਅਗਵਾਈ ਹੇਠ ਐਨ.ਐੱਸ.ਐੱਸ ਪ੍ਰੋਗਰਾਮ ਇੰਚਾਰਜ ਸ਼ਿਵਾਂਗੀ ਵਿੱਜ ਅਤੇ ਸੁਨੀਲ ਸੋਨੀ ਦੀ ਦੇਖ-ਰੇਖ ਹੇਠ ਲਗਾਇਆ ਗਿਆ | ਇਸ ਕੈਂਪ ਦਾ ਉਦੇਸ਼ ਵਿਦਿਆਰਥਣਾਂ ਵਿਚ ਸੇਵਾ, ਅਨੁਸ਼ਾਸਨ, ਸਫ਼ਾਈ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸੀ | ਕੈਂਪ ਦੇ ਪਹਿਲੇ ਦਿਨ ਕਾਲਜ ਦੇ ਪਿ੍ੰਸੀਪਲ ਨੇ ਐਨ.ਐੱਸ.ਐੱਸ ਦਾ ਝੰਡਾ ਲਹਿਰਾ ਕੇ ਸੱਤ ਰੋਜ਼ਾ ਕੈਂਪ ਦਾ ਰਸਮੀ ਉਦਘਾਟਨ ਕੀਤਾ ਅਤੇ ਡਾ.ਉਪਾਸਨਾ ਕਵਾਤਰਾ ਨੇ ਵਲੰਟੀਅਰਾਂ ਦੀ ਸਿਹਤ ਜਾਂਚ ਕਰਦਿਆਂ ਉਨ੍ਹਾਂ ਨੂੰ ਸਿਹਤ ਸਬੰਧੀ ਜਾਣਕਾਰੀ ਦਿੱਤੀ | ਦੂਜੇ ਦਿਨ ਵਿਦਿਆਰਥਣਾਂ ਨੇ ਕਾਲਜ ਕੈਂਪਸ ਵਿਚ ਸਫ਼ਾਈ ਮੁਹਿੰਮ ਚਲਾਈ | ਤੀਜੇ ਦਿਨ ਵਲੰਟੀਅਰਾਂ ਨੇ ਆਈ.ਸੀ.ਏ.ਆਰ ਸੀਫੇਟ ਦਾ ਵਿੱਦਿਅਕ ਦੌਰਾ ਕੀਤਾ ਅਤੇ ਉੱਥੋਂ ਦੇ ਵਿਗਿਆਨੀਆਂ ਤੋਂ ਖੇਤੀਬਾੜੀ ਉਤਪਾਦਾਂ ਦੀਆਂ ਵਾਢੀ ਤੋਂ ਬਾਅਦ ਦੀਆਂ ਤਕਨੀਕਾਂ ਬਾਰੇ ਸਿੱਖਿਆ | ਚੌਥੇ ਦਿਨ ਯੋਗਾ ਸੈਸ਼ਨ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਡਾ.ਮਾਨਿਕ ਡੇਮਲਾ ਨੇ ਯੋਗ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ | ਪੰਜਵੇਂ ਦਿਨ ਰੁੱਖ ਲਗਾ ਕੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ ਗਿਆ | ਛੇਵੇਂ ਦਿਨ ਵਲੰਟੀਅਰਾਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਸੇਵਾ ਕਾਰਜ ਕਰਕੇ ਅਨੁਸ਼ਾਸਨ ਅਤੇ ਸਹਿਯੋਗ ਦੀ ਭਾਵਨਾ ਨੂੰ ਅਪਣਾਇਆ | ਇਸੇ ਦਿਨ ਵਲੰਟੀਅਰਾਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢ ਕੇ ਲੋਕਾਂ ਨੂੰ ਜਾਗਰੂਕ ਕੀਤਾ | ਸੱਤਵੇਂ ਅਤੇ ਆਖ਼ਰੀ ਦਿਨ ਵਿਕਸਤ ਭਾਰਤ ਅਤੇ ਨਸ਼ਾ ਮੁਕਤ ਸਮਾਜ ਦੇ ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਮਿਰਾਇਆ ਪਹਿਲੇ, ਪ੍ਰਾਚੀ ਦੂਜੇ, ਸਾਨਵੀ ਅਤੇ ਭੂਮੀ ਤੀਜੇ ਸਥਾਨ 'ਤੇ ਰਹੀਆਂ | ਅਮੀਸ਼ਾ ਨੂੰ ਉਤਸ਼ਾਹ ਵਧਾਊ ਪੁਰਸਕਾਰ ਦਿੱਤਾ ਗਿਆ | ਸਮਾਪਤੀ ਮੌਕੇ ਪਿ੍ੰਸੀਪਲ ਡਾ.ਰੇਖਾ ਸੂਦ ਹਾਂਡਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐਨ.ਐੱਸ.ਐੱਸ. ਸਾਨੂੰ ਸਮਾਜ ਪ੍ਰਤੀ ਜ਼ਿੰਮੇਵਾਰ ਬਣਨਾ ਸਿਖਾਉਂਦਾ ਹੈ | ਉਨ੍ਹਾਂ ਸਮੂਹ ਵਲੰਟੀਅਰਾਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ | ਇਸ ਉਪਰੰਤ ਪਿ੍ੰਸੀਪਲ ਵਲੋਂ ਐਨ. ਐੱਸ. ਐੱਸ. ਦਾ ਝੰਡਾ ਉਤਾਰ ਕੇ ਕੈਂਪ ਦੀ ਰਸਮੀ ਸਮਾਪਤੀ ਕੀਤੀ | ਇਸ ਦੌਰਾਨ ਦੂਜੇ ਸਾਲ ਦੀਆਂ ਵਿਦਿਆਰਥਣਾਂ ਪਲਕ ਅਤੇ ਪਾਇਲ ਨੂੰ ਸਰਬੋਤਮ ਵਲੰਟੀਅਰ ਐਲਾਨਿਆ ਗਿਆ | ਇਸ ਮੌਕੇ ਡਾ.ਨੀਰਜ ਮਹਿਤਾ, ਮੈਡਮ ਅਮਨਦੀਪ ਕੌਰ ਅਤੇ ਮੈਡਮ ਉਸ਼ਮਿੰਦਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਆਯੁਸ਼ਮਾਨ ਆਰੋਗਿਆ ਕੇਂਦਰ ਮੌਜਗੜ੍ਹ ਲਈ ਮੈਡੀਕਲ ਅਫ਼ਸਰਾਂ ਨੂੰ ਦਿੱਤਾ ਨਿਯੁਕਤੀ ਪੱਤਰ... ਅਗਲੀ ਖ਼ਬਰ ਕਿਸਾਨ-ਮਜ਼ਦੂਰ ਮੋਰਚੇ ਵਲੋਂ ਵਿਧਾਇਕ ਸਵਨਾ ਦੇ ਨਿਵਾਸ ਅੱਗੇ ਵਿਸ਼ਾਲ ਧਰਨਾ
Ad Position 24