ਬੱਲੂਆਣਾ, 5 ਫਰਵਰੀ (ਜਸਮੇਲ ਸਿੰਘ ਢਿੱਲੋਂ)-ਪ੍ਰੋਫੈਸਰ ਦਵਿੰਦਰ ਸਿੰਘ ਧਾਲੀਵਾਲ ਪਿੰਡ ਢਾਣੀ ਠਾਕਰ ਸਿੰਘ ਨੂੰ ਆਮ ਆਦਮੀ ਪਾਰਟੀ ਵਲੋਂ ਹਲਕਾ ਬੱਲੂਆਣਾ ਤੋਂ ਐਜੂਕੇਸ਼ਨ ਵਿੰਗ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ | ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਉਨ੍ਹਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਸਿੱਖਿਆ ਵਿਭਾਗ ਵਿਚ ਦਿੱਤੀਆਂ ਚੰਗੀਆਂ ਸੇਵਾਵਾਂ ਅਤੇ ਆਮ ਆਦਮੀ ਪਾਰਟੀ ਵਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਕੀਤੇ ਕੰਮਾਂ ਨੂੰ ਦੇਖਦਿਆਂ ਸੌਂਪੀ ਗਈ ਹੈ | ਦਵਿੰਦਰ ਸਿੰਘ ਧਾਲੀਵਾਲ ਨੇ ਜਿੱਥੇ ਪਾਰਟੀ ਹਾਈਕਮਾਨ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਹਲਕਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਸਮੁੱਚੀ ਆਪ ਟੀਮ ਦਾ ਦਿਲੋਂ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੁਰੀ ਤਨਦੇਹੀ ਨਾਲ ਨਿਭਾਉਣਗੇ |