22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਇੰਡਨੈੱਸ ਤਹਿਤ ਐਨਕਾਂ ਵੰਡੀਆਂ

Ad Position 21
No active advertisement
ਅਜੀਤ ਡੈਸਕ 06-02-2026
ਅਬੋਹਰ, 5 ਫ਼ਰਵਰੀ (ਸੁਖਜੀਤ ਸਿੰਘ ਬਰਾੜ/ ਵਿਵੇਕ ਹੂੜੀਆ)-ਡਾ. ਗਗਨਦੀਪ ਸਿੰਘ (ਜਨਰਲ ਸਰਜਨ) ਸੀਨੀਅਰ ਮੈਡੀਕਲ ਅਫ਼ਸਰ ਵਹਾਬਵਾਲਾ ਦੀ ਦੇਖਰੇਖ ਵਿਚ ਸਰਕਾਰੀ ਸਕੂਲ ਰਾਜਪੁਰਾ ਦੇ ਬੱਚਿਆਂ ਨੂੰ ਐਨਕਾਂ ਦੀ ਵੰਡ ਕੀਤੀ ਗਈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ.ਗਗਨਦੀਪ ਸਿੰਘ ਨੇ ਦੱਸਿਆ ਕਿ ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਇੰਡਨੈਸ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਰਾਜਪੁਰਾ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਰਾਜਪੁਰਾ ਦੇ ਲਗਭਗ 58 ਬੱਚਿਆਂ ਨੂੰ ਐਨਕਾਂ ਵੰਡੀਆਂ ਗਈਆਂ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਇਸ ਪੋ੍ਰਗਰਾਮ ਤਹਿਤ ਸਕੂਲੀ ਵਿਦਿਆਰਥੀਆਂ ਅਤੇ ਲੋੜਵੰਦ ਵਿਅਕਤੀਆਂ ਨੂੰ ਐਨਕਾਂ ਵੰਡੀਆਂ ਜਾਂਦੀਆਂ ਹਨ |
ਉਨ੍ਹਾਂ ਕਿਹਾ ਕਿ ਸਰੀਰ ਦੇ ਹੋਰ ਅੰਗਾਂ ਦੀ ਤਰ੍ਹਾਂ ਹੀ ਅੱਖਾਂ ਵੀ ਅਨਮੋਲ ਅੰਗ ਹਨ | ਵਿਅਕਤੀ ਨੂੰ ਅੱਖਾਂ ਦੀ ਸਾਂਭ ਸੰਭਾਲ ਪ੍ਰਤੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਅਤੇ ਜੇਕਰ ਕਦੇ ਵੀ ਕਿਸੇ ਪ੍ਰਕਾਰ ਦੀ ਅੱਖਾਂ ਦੀ ਸਮੱਸਿਆ ਪੇਸ਼ ਆਵੇ ਤਾਂ ਤੁਰੰਤ ਹਸਪਤਾਲ ਵਿਖੇ ਆ ਕੇ ਮਾਹਿਰ ਡਾਕਟਰਾਂ ਤੋਂ ਹੀ ਇਲਾਜ ਕਰਵਾਉਣਾ ਚਾਹੀਦਾ ਹੈ | ਇਸ ਨੂੰ ਨਜ਼ਰ ਅੰਦਾਜ਼ ਨਹੀਂ ਕਰਨਾ ਚਾਹੀਦਾ | ਓਪਥੈਲਮਿਕ ਅਫ਼ਸਰ ਮਨਦੀਪ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਅੱਖਾਂ ਦੀ ਸੰਭਾਲ ਲਈ ਜਾਗਰੂਕਤਾ ਅਤੇ ਜਾਂਚ ਕੈਂਪ ਲਗਾਏ ਜਾਂਦੇ ਹਨ ਅਤੇ ਲੋੜਵੰਦ ਵਿਅਕਤੀਆਂ ਦੇ ਮੁਫ਼ਤ ਆਪੇ੍ਰਸ਼ਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਵਿਚ ਇਹਨਾਂ ਸਕੂਲਾਂ ਦੇ ਸਾਰੇ ਬੱਚਿਆਂ ਦੀ ਜਾਂਚ ਕੀਤੀ ਗਈ ਸੀ ਅਤੇ ਜਿਨ੍ਹਾਂ ਬੱਚਿਆਂ ਦੀ ਨਜ਼ਰ ਕਮਜ਼ੋਰ ਪਾਈ ਗਈ, ਉਨ੍ਹਾਂ ਲਈ ਵਿਭਾਗ ਵਲੋਂ ਚਸ਼ਮੇ ਬਣਵਾ ਕੇ ਭੇਜੇ ਗਏ ਹਨ | ਇਸ ਮੌਕੇ ਤੇ ਸਟਾਫ਼ ਨਰਸ ਕੁਲਜੀਤ ਕੁਮਾਰ, ਰਵਿੰਦਰ ਕੁਮਾਰ, ਪ੍ਰਾਇਮਰੀ ਸਕੂਲ ਪਿ੍ੰਸੀਪਲ ਅਨੀਤਾ ਸੇਤੀਆ, ਸੀਨੀਅਰ ਸਕੈਂਡਰੀ ਸਕੂਲ ਪਿ੍ੰਸੀਪਲ ਡਾ. ਸ਼ੰਕਰ ਚੌਧਰੀ, ਸਟਾਫ਼ ਅਤੇ ਬੱਚੇ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕਰਜ਼ਾ ਲੈ ਕੇ ਚਲਾਈ ਜਾ ਰਹੀ 'ਆਪ' ਸਰਕਾਰ ਦਾ ਬੋਝ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਤਾਰਨਾ ਪਵੇਗਾ-ਡਾ.ਮਹਿੰਦਰ ਰਿਣਵਾ ਅਗਲੀ ਖ਼ਬਰ ਪ੍ਰੋ. ਦਵਿੰਦਰ ਸਿੰਘ ਧਾਲੀਵਾਲ ਬੱਲੂਆਣਾ ਹਲਕੇ ਤੋਂ ਐਜੂਕੇਸ਼ਨ ਵਿੰਗ ਦੇ ਕੋਆਰਡੀਨੇਟਰ ਨਿਯੁਕਤ
Ad Position 24