22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਮਿਡ-ਡੇ-ਮੀਲ ਵਰਕਰ ਯੂਨੀਅਨ ਪੰਜਾਬ ਵਲੋਂ 12 ਨੂੰ ਸਕੂਲਾਂ 'ਚ ਪੜ੍ਹਦੇ ਬੱਚਿਆਂ ਨੂੰ ਨਹੀਂ ਪਰੋਸਿਆ ਜਾਵੇਗਾ ਖਾਣਾ

Ad Position 21
No active advertisement
ਅਜੀਤ ਡੈਸਕ 06-02-2026
ਮੰਡੀ ਅਰਨੀਵਾਲਾ, 5 ਫਰਵਰੀ (ਨਿਸ਼ਾਨ ਸਿੰਘ ਮੋਹਲ਼ਾ)-ਮਿਡ ਡੇ ਮੀਲ ਵਰਕਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 12 ਫਰਵਰੀ ਨੂੰ ਰਾਜ ਪੱਧਰੀ ਕੰਮ ਛੱਡੋ ਹੜਤਾਲ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਪ੍ਰਧਾਨ ਬਿਮਲਾ ਦੇਵੀ ਅਤੇ ਜਨਰਲ ਸਕੱਤਰ ਕਮਲਜੀਤ ਕੌਰ ਨੇ ਦੱਸਿਆ ਕਿ ਜਥੇਬੰਦੀ ਸੂਬੇ ਵਿਚ ਕੰਮ ਕਰ ਰਹੀਆਂ ਕਰੀਬ 77 ਹਜ਼ਾਰ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ 25 ਸਾਲਾਂ ਤੋਂ ਸੰਘਰਸ਼ ਕਰ ਰਹੀ ਹੈ | ਵਰਕਰਾਂ ਨੂੰ ਉਸ ਵੇਲੇ ਬੜਾ ਦੁੱਖ ਹੁੰਦਾ ਹੈ ਜਦ ਕਿਸੇ ਵੀ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾਂਦਾ |
ਅੱਜ ਵੀ ਮਹਿੰਗਾਈ ਦੇ ਯੁੱਗ ਵਿਚ ਵਰਕਰਾਂ ਮਹਿਜ਼ 100 ਰੁਪਏ ਦਿਹਾੜੀ 'ਤੇ ਕੰਮ ਕਰ ਰਹੀਆਂ ਹਨ, ਜੋ ਕਿ ਬਹੁਤ ਹੀ ਨਿਗੂਣਾ ਵੇਤਨਮਾਨ ਹੈ | ਸੂਬਾ ਪ੍ਰਧਾਨ ਬਿਮਲਾ ਦੇਵੀ ਅਤੇ ਜਨਰਲ ਸਕੱਤਰ ਕਮਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਵਲੋਂ ਪੰਜਾਬ ਵਿਚ ਮਿਡ ਡੇ ਮੀਲ ਵਰਕਰਾਂ ਦੀ ਮਹੀਨਾਵਾਰ ਤਨਖ਼ਾਹ ਹਰਿਆਣਾ ਪੈਟਰਨ ਮੁਤਾਬਿਕ 7500 ਰੁਪਏ ਕੀਤੇ ਜਾਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ | ਇਸੇ ਤਰ੍ਹਾਂ ਵਰਕਰਾਂ ਨੂੰ ਗਰਮੀ ਅਤੇ ਸਰਦੀ ਦੀਆਂ ਵਰਦੀਆਂ ਦੀਆਂ ਵਰਦੀਆਂ ਦਿੱਤੇ ਜਾਣ, ਪੰਜਾਬ ਸਰਕਾਰ ਦੀਆਂ ਬਾਕੀ ਮਹਿਲਾਂ ਮੁਲਾਜ਼ਮਾਂ ਵਾਂਗ ਉਨ੍ਹਾਂ ਨੂੰ ਵੀ ਅਚਨਚੇਤ ਛੁੱਟੀ, ਮੈਡੀਕਲ, ਪਰਸੂਤਾ ਅਤੇ ਕਮਾਈ ਛੁੱਟੀ ਦਿੱਤੇ ਜਾਣ, ਪ੍ਰੀ ਨਰਸਰੀ ਵਾਲੇ ਬੱਚਿਆਂ ਦੀ ਗਿਣਤੀ ਪ੍ਰਾਇਮਰੀ ਸਕੂਲਾਂ ਵਿਚ ਕੀਤੇ ਜਾਣ ਅਤੇ ਹਰੇਕ ਸਕੂਲ ਵਿਚ ਘੱਟੋ ਘੱਟ ਦੋ ਵਰਕਰਾਂ ਰੱਖੀਆਂ ਜਾਣ, ਮਿਡ ਡੇ ਮੀਲ ਵਰਕਰਾਂ ਦੀਆਂ ਸੇਵਾ ਪੱਤਰੀਆਂ ਲਗਾ ਕੇ ਉਨ੍ਹਾਂ ਦਾ ਸੀ.ਪੀ.ਐਫ ਕੱਟਣ, ਹਰ ਵਰਕਰ ਦਾ 5 ਲੱਖ ਦਾ ਮੁਫ਼ਤ ਬੀਮਾ ਕੀਤੇ ਜਾਣ ਅਤੇ ਵਰਕਰ ਦੀ ਮੌਤ ਹੋ ਜਾਣ ਉਪਰੰਤ ਪਰਿਵਾਰਿਕ ਮੈਂਬਰ ਨੂੰ ਨੌਕਰੀ ਦੇਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜਥੇਬੰਦੀ ਵਲੋਂ ਆਲ ਇੰਡੀਆ ਪੱਧਰ ਤੇ 12 ਫਰਵਰੀ ਨੂੰ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਕੰਮ ਛੋੜ ਹੜਤਾਲ ਕੀਤੀ ਜਾਵੇਗੀ | ਜਿਸ ਤਹਿਤ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਖਾਣਾ ਨਹੀਂ ਭਰੋਸਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਗਿਆਨੀ ਹਰਪ੍ਰੀਤ ਸਿੰਘ ਦੀ ਆਮਦ ਨੂੰ ਲੈ ਕੇ ਪੁਨਰ ਸੁਰਜੀਤ ਅਕਾਲੀ ਦਲ ਦੇ ਆਗੂਆਂ ਨੇ ਲਗਾਈਆਂ ਡਿਊਟੀਆਂ ਅਗਲੀ ਖ਼ਬਰ ਕਰਜ਼ਾ ਲੈ ਕੇ ਚਲਾਈ ਜਾ ਰਹੀ 'ਆਪ' ਸਰਕਾਰ ਦਾ ਬੋਝ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਤਾਰਨਾ ਪਵੇਗਾ-ਡਾ.ਮਹਿੰਦਰ ਰਿਣਵਾ
Ad Position 24