22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਗਿਆਨੀ ਹਰਪ੍ਰੀਤ ਸਿੰਘ ਦੀ ਆਮਦ ਨੂੰ ਲੈ ਕੇ ਪੁਨਰ ਸੁਰਜੀਤ ਅਕਾਲੀ ਦਲ ਦੇ ਆਗੂਆਂ ਨੇ ਲਗਾਈਆਂ ਡਿਊਟੀਆਂ

Ad Position 21
No active advertisement
ਅਜੀਤ ਡੈਸਕ 06-02-2026
ਫ਼ਾਜ਼ਿਲਕਾ, 5 ਫਰਵਰੀ (ਦਵਿੰਦਰ ਪਾਲ ਸਿੰਘ)-ਪੁਨਰ ਸੁਰਜੀਤ ਅਕਾਲੀ ਦਲ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਈ | ਜਿਸ ਵਿਚ ਜ਼ਿਲਾ ਅਕਾਲੀ ਜਥਾ ਫ਼ਾਜ਼ਿਲਕਾ ਦੇ ਪ੍ਰਧਾਨ ਐਡਵੋਕੇਟ ਗੁਰਜਿੰਦਰ ਸਿੰਘ ਗਰੇਵਾਲ, ਜਥੇਦਾਰ ਚਰਨ ਸਿੰਘ ਕੰਧਵਾਲਾ, ਗੁਰਭੇਜ ਸਿੰਘ, ਅੰਗਰੇਜ਼ ਸਿੰਘ, ਜਗਦੀਪ ਸਿੰਘ ਸੰਧੂ, ਮਲਕੀਤ ਸਿੰਘ ਜੰਮੂ ਬਸਤੀ, ਗੁਰਲਾਲ ਸਿੰਘ ਜੰਡਵਾਲਾ, ਗੁਰਮੀਤ ਸਿੰਘ, ਬਲਦੇਵ ਸਿੰਘ ਮੰਮੂ ਖੇੜਾ, ਜੰਗੀਰ ਸਿੰਘ ਘੜੁੰਮੀ, ਗੁਰਜੰਟ ਸਿੰਘ, ਅੰਕੁਸ਼ ਧੰਜ਼ੂ, ਗੁਰਮੇਜ ਸਿੰਘ, ਦਰਜਨ ਸਿੰਘ ਓਡੀਆਂ, ਹਰਨਾਮ ਸਿੰਘ, ਬਲਵਿੰਦਰ ਸਿੰਘ, ਰਾਜਪਾਲ ਸਿੰਘ, ਮਿਲਖਾ ਸਿੰਘ, ਵਿਸ਼ਪਿੰਦਰ ਸਿੰਘ ਆਦਿ ਹਾਜ਼ਰ ਸਨ | ਇਸ ਮੀਟਿੰਗ ਵਿਚ ਜ਼ਿਲੇ ਦੇ ਸਰਕਲ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਕਿ 16 ਫਰਵਰੀ ਨੂੰ ਪਾਰਟੀ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਹੋਰ ਪਾਰਟੀ ਦੇ ਸੀਨੀਅਰ ਆਗੂ ਜੋ ਕਿ ਫ਼ਾਜ਼ਿਲਕਾ ਪਹੁੰਚ ਰਹੇ ਹਨ | ਉਨਾਂ ਦੇ ਆਉਣ 'ਤੇ ਵੱਡੀ ਪੱਧਰ 'ਤੇ ਵਰਕਰਾਂ ਨੂੰ ਮੀਟਿੰਗ ਵਿਚ ਲਿਆਂਦਾ ਜਾਵੇ | ਉਨਾਂ ਦੱਸਿਆ ਕਿ ਇਸ ਮੀਟਿੰਗ ਅੰਦਰ ਬਾਹਰੋਂ ਆਉਣ ਵਾਲੇ ਸੀਨੀ.ਆਗੂ ਪੰਜਾਬ ਦੀ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਉਣਗੇ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਮਿਡ-ਡੇ-ਮੀਲ ਵਰਕਰ ਯੂਨੀਅਨ ਪੰਜਾਬ ਵਲੋਂ 12 ਨੂੰ ਸਕੂਲਾਂ 'ਚ ਪੜ੍ਹਦੇ ਬੱਚਿਆਂ ਨੂੰ ਨਹੀਂ ਪਰੋਸਿਆ ਜਾਵੇਗਾ ਖਾਣਾ
Ad Position 24