ਫ਼ਾਜ਼ਿਲਕਾ, 5 ਫਰਵਰੀ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਚ.ਸੀ ਅਨਮੋਲਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਅਤੇ ਚੈਕਿੰਗ ਸਬੰਧੀ ਸ਼ੱਕੀ ਪੁਰਸ਼ਾਂ ਦੇ ਸਬੰਧ 'ਚ ਭਾਰਤ ਮਾਲਾ ਸੜਕ ਦੇ ਪੁਲ ਦੇ ਥੱਲੇ ਬੋਦੀਵਾਲਾ ਪਿੱਥਾ ਕੋਲ ਪੁੱਜੇ ਤਾਂ ਸਪਿੰਦਰ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਪੱਤਰੇ ਵਾਲਾ ਨੂੰ 4 ਪੱਤੇ ਨਸ਼ੀਲੀਆਂ ਗੋਲੀਆਂ ਐਲਪਰਾਜੋਲਮ (ਕੁੱਲ 40 ਗੋਲੀਆਂ) ਸਮੇਤ ਕਾਬੂ ਕੀਤਾ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |