22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਡਕੈਤੀ 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਇਕ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 06-02-2026
ਜਲਾਲਾਬਾਦ, 5 ਜਨਵਰੀ (ਕਰਨ ਚੁਚਰਾ)-ਥਾਣਾ ਸਿਟੀ ਪੁਲਿਸ ਨੇ ਡਕੈਤੀ 'ਤੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ ਇਕ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਗੁਰਦੇਵ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਪਿ੍ੰਸ ਕੁਮਾਰ ਪੁੱਤਰ ਸੁਖਵਿੰਦਰ ਸਿੰਘ ਉਰਫ਼ ਬਿੱਟੂ ਪੁੱਤਰ ਗੋਬਿੰਦ ਨਗਰੀ ਜਲਾਲਾਬਾਦ, ਮੰਗਾ ਸਿੰਘ ਪੁੱਤਰ ਬਿੱਟੂ ਸਿੰਘ ਵਾਸੀ ਰਾਜਪੂਤਾ ਮੁਹੱਲਾ ਜਲਾਲਾਬਾਦ, ਖੁਸ਼ਪ੍ਰੀਤ ਸਿੰਘ ਉਰਫ਼ ਖ਼ੁਸ਼ੀ ਪੁੱਤਰ ਨਰਿੰਦਰ ਸਿੰਘ ਵਾਸੀ ਕਮਰੇ ਵਾਲਾ, ਕੁਲਵੰਤ ਸਿੰਘ ਉਰਫ਼ ਕਾਲੀ ਪੁੱਤਰ ਜੀਤ ਸਿੰਘ ਵਾਸੀ ਬੱਲੂਆਣਾ ਨੇੜੇ ਸੱਚਾ ਸੌਦਾ ਡੇਰਾ ਜਲਾਲਾਬਾਦ, ਅਰਸ਼ਦੀਪ ਸਿੰਘ ਉਰਫ਼ ਅਰਸ਼ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਹਜ਼ਾਰਾ ਰਾਮ ਸਿੰਘ ਵਾਲਾ ਹਾਲ ਆਬਾਦ ਅਮੀਰ ਖ਼ਾਸ ਨੇੜੇ ਟਾਈਲਾਂ ਵਾਲੀ ਫ਼ੈਕਟਰੀ ਥਾਣਾ ਅਮੀਰ ਖ਼ਾਸ, ਮਕਸਦ ਸਿੰਘ ਉਰਫ਼ ਨਿੱਕਾ ਪੁੱਤਰ ਮਨਦੀਪ ਸਿੰਘ ਵਾਸੀ ਦਸਮੇਸ਼ ਨਗਰੀ ਜਲਾਲਾਬਾਦ, ਹਰਜਿੰਦਰ ਸਿੰਘ ਉਰਫ਼ ਕਾਲੂ ਪੁੱਤਰ ਕਰਨੈਲ ਸਿੰਘ ਵਾਸੀ ਚੱਕ ਮੰਨੇ ਵਾਲਾ ਅਤੇ 5/7 ਹੋਰ ਅਣਪਛਾਤੇ ਲੜਕੇ ਮਾਰੂ ਹਥਿਆਰਾਂ ਸਮੇਤ ਲੈਸ ਹੋ ਕੇ ਡਕੈਤੀ ਅਤੇ ਲੁੱਟਾਂ ਖੋਹਾਂ ਕਰਨ ਦੇ ਆਦੀ ਹਨ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਜਲਾਲਾਬਾਦ ਨੇ ਸਤਿਸੰਗ ਕਰਵਾਇਆ ਅਗਲੀ ਖ਼ਬਰ ਚਿੱਟੇ ਦਾ ਨਸ਼ਾ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24