22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਅਬੋਹਰ ਦੇ ਯੂਥ ਆਗੂ ਮਨਪ੍ਰੀਤ ਸਿੰਘ ਵਲੋਂ ਮਜੀਠੀਆ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 06-02-2026
ਅਬੋਹਰ, 5 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ)-ਸੁਪਰੀਮ ਕੋਰਟ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਨਾਭਾ ਜੇਲ੍ਹ ਤੋਂ ਰਿਹਾਅ ਹੋਏ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਅਬੋਹਰ ਤੋਂ ਅਕਾਲੀ ਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਨੇ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ | ਇਸ ਮੌਕੇ ਨੌਜਵਾਨ ਆਗੂ ਗੁਰ ਭੁੱਲਰ, ਸੋਨੂੰ ਜਲਾਲਾਬਾਦ ਅਤੇ ਰਣਬੀਰ ਸੰਧੂ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਦੌਰਾਨ ਨੌਜਵਾਨ ਅਕਾਲੀ ਆਗੂ ਮਨਪ੍ਰੀਤ ਸਿੰਘ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਨਾਲ ਨਾ ਸਿਰਫ਼ ਪੰਜਾਬ ਦੀ ਆਪ ਸਰਕਾਰ ਦੀ ਸਿਆਸੀ ਬਦਲੇਖ਼ੋਰੀ ਵਾਲੀਆਂ ਸਾਜ਼ਿਸ਼ਾਂ ਦਾ ਪਰਦਾਫਾਸ਼ ਹੋਇਆ ਹੈ, ਸਗੋਂ ਇਹ ਸਚਾਈ ਦੀ ਜਿੱਤ ਵੀ ਹੈ | ਉਨ੍ਹਾਂ ਕਿਹਾ ਕਿ ਮਜੀਠੀਆ ਦੀ ਰਿਹਾਈ ਨਾਲ ਅਕਾਲੀ ਦਲ ਦੇ ਨੌਜਵਾਨ ਵਰਕਰਾਂ ਵਿਚ ਨਵਾਂ ਜੋਸ਼ ਅਤੇ ਊਰਜਾ ਦਾ ਸੰਚਾਰ ਹੋਇਆ ਹੈ, ਜਿਸ ਦਾ ਸਿੱਧਾ ਲਾਭ ਪਾਰਟੀ ਨੂੰ ਮਿਲੇਗਾ | ਮਨਪ੍ਰੀਤ ਸਿੰਘ ਨੇ ਅੱਗੇ ਕਿਹਾ ਕਿ ਅਕਾਲੀ ਦਲ ਹੁਣ ਪੰਜਾਬ ਦੇ ਹਰ ਵਰਗ 'ਤੇ ਹੋ ਰਹੇ ਜ਼ੁਲਮਾਂ ਦੇ ਖ਼ਿਲਾਫ਼ ਹੋਰ ਵੀ ਬੁਲੰਦ ਆਵਾਜ਼ ਨਾਲ ਸੰਘਰਸ਼ ਕਰੇਗਾ | ਉਨ੍ਹਾਂ ਬਿਕਰਮ ਸਿੰਘ ਮਜੀਠੀਆ ਨੂੰ ਅਕਾਲੀ ਦਲ ਦਾ ਵੀਰ ਯੋਧਾ ਦੱਸਦੇ ਹੋਏ ਕਿਹਾ ਕਿ ਮਜੀਠੀਆ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਜ਼ੁਲਮ ਅਤੇ ਧੱਕੇਸ਼ਾਹੀਆਂ ਅੱਗੇ ਕਦੇ ਨਹੀਂ ਝੁਕਣਗੇ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਹਲਕਾ ਫ਼ਾਜ਼ਿਲਕਾ ਤੋਂ 17ਵੀਂ ਬੱਸ ਕੀਤੀ ਰਵਾਨਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਮਹਾ... ਅਗਲੀ ਖ਼ਬਰ ਫ਼ਾਜ਼ਿਲਕਾ ਸਫ਼ਾਈ ਸੇਵਕ ਯੂਨੀਅਨ ਵਲੋਂ ਅਧਿਕਾਰੀਆਂ ਨਾਲ ਮੁਲਾਕਾਤ
Ad Position 24