22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਮਹਾਤਮ ਨਗਰ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ

Ad Position 21
No active advertisement
ਅਜੀਤ ਡੈਸਕ 06-02-2026
ਫ਼ਾਜ਼ਿਲਕਾ, 5 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਵਾਸਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ | ਜਿਸ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਖਾਣ-ਪੀਣ ਦਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਹਲਕੇ ਦੇ ਪਿੰਡ ਮਹਾਤਮ ਨਗਰ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ 17ਵੀ ਬੱਸ ਰਵਾਨਾ ਕਰਨ ਮੌਕੇ ਕੀਤਾ | ਵਿਧਾਇਕ ਸਵਨਾ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਰਾਮ ਤੀਰਥ ਮੰਦਰ, ਸ੍ਰੀ ਦੁਰਗਿਆਨਾ ਮੰਦਿਰ ਤੇ ਵਾਹਗਾ ਬਾਰਡਰ ਲੈ ਕੇ ਜਾਵੇਗੀ | ਉਨ੍ਹਾਂ ਕਿਹਾ ਕਿ ਯਾਤਰੀਆਂ ਲਈ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ | ਉਨ੍ਹਾਂ ਕਿਹਾ ਕਿ ਬਜ਼ੁਰਗ ਅਵਸਥਾ ਵਿਚ ਹੋਣ ਕਾਰਨ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ, ਇਸ ਕਰਕੇ ਪੰਜਾਬ ਸਰਕਾਰ ਵਲੋਂ ਇਕ ਚੰਗਾ ਉਪਰਾਲਾ ਕਰਦਿਆਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚਲਾਈ ਗਈ | ਉਨ੍ਹਾਂ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਦੀ ਸ਼ਰਧਾ ਅਤੇ ਆਸਥਾ ਨੂੰ ਦੇਖਦਿਆਂ ਇਹ ਲੋਕ ਹਿਤ ਉਪਰਾਲਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਜਿਹੀਆਂ ਲੋਕ ਭਲਾਈ ਸਕੀਮਾਂ ਰਾਹੀਂ ਹਰ ਵਰਗ ਤੱਕ ਸਹੂਲਤਾਂ ਪਹੁੰਚਾਈਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ | ਵਿਧਾਇਕ ਸਵਨਾ ਨੇ ਦੱਸਿਆ ਕਿ ਤੀਰਥ ਸਥਾਨਾਂ 'ਤੇ ਜਾਣ ਸਮੇਂ ਸ਼ਰਧਾਲੂਆਂ ਅੰਦਰ ਪੂਰੀ ਖ਼ੁਸ਼ੀ 'ਤੇ ਉਤਸ਼ਾਹ ਨਜ਼ਰ ਆਉਂਦਾ ਹੈ ਤੇ ਬਜ਼ੁਰਗਾਂ ਵਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਤਿਹਾਸਕ ਫ਼ੈਸਲਿਆਂ ਦਾ ਉਹ ਸਵਾਗਤ ਕਰਦੇ ਹਨ ਜਿਸ ਨਾਲ ਉਹ ਬਿਨਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਪੱਛਮੀ ਬੰਗਾਲ 'ਚ ਐਸ.ਆਈ.ਆਰ. ਗਣਨਾ ਪੜਾਅ ਦੌਰਾਨ ਹਿੰਸਾ ਹੋਈ-ਚੋਣ ਕਮਿਸ਼ਨ ਨੇ ਸੁਪਰੀਮ ਕੋਰਟ 'ਚ ਦੱਸਿਆ ਅਗਲੀ ਖ਼ਬਰ ਵਿਧਾਇਕ ਸਵਨਾ ਨੇ ਹਲਕਾ ਫ਼ਾਜ਼ਿਲਕਾ ਤੋਂ 17ਵੀਂ ਬੱਸ ਕੀਤੀ ਰਵਾਨਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਮਹਾ...
Ad Position 24