22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਕਿਰਤੀ ਕਿਸਾਨ ਯੂਨੀਅਨ ਨੇ 2 ਧਿਰਾਂ ਵਿਚਾਲੇ 8 ਸਾਲਾਂ ਤੋਂ ਚੱਲ ਰਿਹਾ ਵਿਵਾਦ ਆਪਸੀ ਸਹਿਮਤੀ ਨਾਲ ਸੁਲਝਾਇਆ

Ad Position 21
No active advertisement
ਅਜੀਤ ਡੈਸਕ 06-02-2026
ਫ਼ਾਜ਼ਿਲਕਾ, 5 ਫਰਵਰੀ (ਦਵਿੰਦਰ ਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਚੱਕ ਜਾਨੀਸਰ ਵਿਖੇ ਇਕ ਅਹਿਮ ਪਹਿਲਕਦਮੀ ਕਰਦਿਆਂ ਪਿਛਲੇ ਅੱਠ-ਨੌਂ ਸਾਲਾਂ ਤੋਂ ਅਦਾਲਤ ਵਿਚ ਚੱਲ ਰਹੇ ਇਕ ਪੁਰਾਣੇ ਮਾਮਲੇ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਬੇੜਾ ਕਰਵਾਇਆ ਗਿਆ | ਯੂਨੀਅਨ ਦੀ ਪਿੰਡ ਇਕਾਈ ਦੇ ਸਕੱਤਰ ਪਰਮਜੀਤ ਸਿੰਘ ਅਤੇ ਸੁਖਦੀਪ ਸਿੰਘ ਮਾਨ ਨੇ ਦੱਸਿਆ ਕਿ ਪਿੰਡ ਦੇ ਨਗਿੰਦਰ ਸਿੰਘ ਪੁੱਤਰ ਰਤਨ ਸਿੰਘ ਅਤੇ ਹਰਚਰਨ ਸਿੰਘ ਮਾਨ ਪੁੱਤਰ ਆਤਮਾ ਸਿੰਘ ਵਿਚਕਾਰ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਲੰਬੇ ਸਮੇਂ ਤੋਂ ਅਦਾਲਤੀ ਕਾਰਵਾਈ ਚੱਲ ਰਹੀ ਸੀ | ਅਦਾਲਤੀ ਚੱਕਰਾਂ ਤੋਂ ਪਰੇਸ਼ਾਨ ਹੋ ਕੇ ਪਰਿਵਾਰਾਂ ਨੇ ਜਥੇਬੰਦੀ ਤੱਕ ਪਹੁੰਚ ਕੀਤੀ, ਜਿਸ 'ਤੇ ਕਾਰਵਾਈ ਕਰਦਿਆਂ ਯੂਨੀਅਨ ਨੇ ਭਾਈਚਾਰਕ ਸਾਂਝ ਤਹਿਤ ਦੋਵਾਂ ਧਿਰਾਂ ਨੂੰ ਇਕੱਠੇ ਬਿਠਾ ਕੇ ਮੌਕੇ 'ਤੇ ਹੀ ਮਸਲਾ ਹੱਲ ਕਰਵਾ ਦਿੱਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ, ਬਲਾਕ ਪ੍ਰਧਾਨ ਹਰਮੀਤ ਸਿੰਘ, ਅਤੇ ਜ਼ਿਲ੍ਹਾ ਸਕੱਤਰ ਮਨਦੀਪ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਆਪਣੀ ਊਰਜਾ ਅਦਾਲਤੀ ਕੇਸਾਂ ਵਿਚ ਬਰਬਾਦ ਕਰਨ ਦੀ ਬਜਾਏ ਜਮਾਤੀ ਸੰਘਰਸ਼ਾਂ ਵਿਚ ਲਗਾਉਣੀ ਚਾਹੀਦੀ ਹੈ | ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਅਤੇ ਅਮਰੀਕਾ ਨਾਲ ਕੀਤੇ ਮੁਕਤ ਵਪਾਰ ਸਮਝੌਤਿਆਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਫ਼ੈਸਲੇ ਕਿਸਾਨੀ ਅਤੇ ਡੇਅਰੀ ਖੇਤਰ ਨੂੰ ਉਜਾੜਨ ਵਾਲੇ ਹਨ | ਇਸ ਫ਼ੈਸਲੇ 'ਤੇ ਸੁਖਦੀਪ ਸਿੰਘ ਰਾਜੂ, ਹਰਪਿੰਦਰ ਸਿੰਘ ਹੈਰੀ ਅਤੇ ਦੋਵਾਂ ਪਰਿਵਾਰਾਂ ਨੇ ਪੂਰਨ ਤਸੱਲੀ ਪ੍ਰਗਟਾਈ |
Ad Position 22
No active advertisement
ਪਿਛਲੀ ਖ਼ਬਰ ਸੱਚਖੰਡ ਕਾਲਜ ਆਫ਼ ਨਰਸਿੰਗ ਦਾ ਜੀ. ਐਨ. ਐਮ. ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਸਰੋਂ੍ਹ ਦੀ ਫ਼ਸਲ ਦੇ ਮੌਜੂਦਾ ਪੜਾਅ ਤੇ ਪੇਸਟ ਨਿਰੀਖਣ ਕੀਤਾ
Ad Position 24