22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸੱਚਖੰਡ ਕਾਲਜ ਆਫ਼ ਨਰਸਿੰਗ ਦਾ ਜੀ. ਐਨ. ਐਮ. ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 06-02-2026
ਅਬੋਹਰ, 5 ਫਰਵਰੀ (ਵਿਵੇਕ ਹੂੜੀਆ)-ਖੇਤਰ ਦੀ ਨਾਮਵਰ ਵਿੱਦਿਅਕ ਸੰਸਥਾ ਸੱਚਖੰਡ ਕਾਲਜ ਆਫ਼ ਨਰਸਿੰਗ ਦਾ ਜੀ.ਐੱਨ.ਐੱਮ ਦਾ ਸਾਲਾਨਾ ਪ੍ਰੀਖਿਆ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਮਾਣਮੱਤੀ ਸਫਲਤਾ ਨੇ ਨਾ ਸਿਰਫ਼ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ, ਸਗੋਂ ਖੇਤਰ ਵਿਚ ਨਰਸਿੰਗ ਸਿੱਖਿਆ ਦੇ ਉੱਚ ਮਿਆਰ ਨੂੰ ਵੀ ਦਰਸਾਇਆ ਹੈ | ਕਾਲਜ ਦੇ ਚੇਅਰਮੈਨ ਅਸ਼ੋਕ ਅਹੂਜਾ ਅਤੇ ਡਾਇਰੈਕਟਰ ਵਿਜੇ ਅਹੂਜਾ ਨੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੀਖਿਆ ਵਿਚ ਗਗਨਦੀਪ ਕੌਰ ਨੇ ਪਹਿਲਾ ਸਥਾਨ, ਅਰਸ਼ਦੀਪ ਕੌਰ ਨੇ ਦੂਜਾ ਅਤੇ ਕੋਮਲ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ | ਚੇਅਰਮੈਨ ਅਸ਼ੋਕ ਅਹੂਜਾ ਅਤੇ ਡਾਇਰੈਕਟਰ ਵਿਜੇ ਅਹੂਜਾ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਦਾ ਉਦੇਸ਼ ਸਿਰਫ਼ ਇਮਤਿਹਾਨਾਂ ਦੇ ਨਤੀਜੇ ਸੁਧਾਰਨਾ ਹੀ ਨਹੀਂ, ਸਗੋਂ ਸਮਾਜ ਨੂੰ ਕੁਸ਼ਲ, ਸੰਵੇਦਨਸ਼ੀਲ ਅਤੇ ਜ਼ਿੰਮੇਵਾਰ ਨਰਸਿੰਗ ਪੇਸ਼ੇਵਾਰ ਪ੍ਰਦਾਨ ਕਰਨਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਭਵਿੱਖ ਵਿਚ ਵੀ ਅਤਿ-ਆਧੁਨਿਕ ਸਿਖਲਾਈ ਸਹੂਲਤਾਂ ਅਤੇ ਉੱਚ ਗੁਣਵੱਤਾ ਵਾਲੀ ਸਿੱਖਿਆ ਮੁਹੱਈਆ ਕਰਵਾਈ ਜਾਂਦੀ ਰਹੇਗੀ | ਪਿ੍ੰਸੀਪਲ ਸ੍ਰੀਮਤੀ ਬਲਜਿੰਦਰ ਕੌਰ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ | ਪਿ੍ੰਸੀਪਲ ਨੇ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਦਾ ਸਿੱਟਾ ਹੈ | ਇਸ ਉਪਲਬਧੀ ਕਾਰਨ ਵਿਦਿਆਰਥੀਆਂ ਦੇ ਮਾਪਿਆਂ ਅਤੇ ਇਲਾਕਾ ਨਿਵਾਸੀਆਂ ਵਿਚ ਖ਼ੁਸ਼ੀ ਦੀ ਲਹਿਰ ਹੈ |
Ad Position 22
No active advertisement
ਪਿਛਲੀ ਖ਼ਬਰ ਪੁੱਕਾ ਅਤੇ ਰਾਜਪਾਲ ਪੰਜਾਬ ਨਸ਼ਾ ਮੁਕਤੀ ਮਾਰਚ 'ਚ ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਤੇ ਅਬੋਹਰ ਹਿੱਸਾ ਲੈਣਗੇ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਨੇ 2 ਧਿਰਾਂ ਵਿਚਾਲੇ 8 ਸਾਲਾਂ ਤੋਂ ਚੱਲ ਰਿਹਾ ਵਿਵਾਦ ਆਪਸੀ ਸਹਿਮਤੀ ਨਾਲ ਸੁਲਝਾਇਆ
Ad Position 24