ਫ਼ਾਜ਼ਿਲਕਾ, 6 ਫਰਵਰੀ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਇਕ ਵਿਅਕਤੀ 'ਤੇ ਹਮਲਾ ਕਰਕੇ ਨਕਦੀ ਤੇ ਮੋਬਾਈਲ ਖੋਹਣ ਵਾਲੇ 6 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਐੱਚ. ਸੀ. ਅਜਮੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੰਕੁਸ਼ ਕੁਮਾਰ ਪੁੱਤਰ ਕਰਮਵੀਰ ਕੁਮਾਰ ਵਾਸੀ ਗਲੀ ਨੰਬਰ 24 ਰਾਜੀਵ ਨਗਰ ਅਬੋਹਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਕਟਾਰੀਆ ਟਰੇਡਿੰਗ ਕੰਪਨੀ 'ਚ ਨੌਕਰੀ ਕਰਦਾ ਹੈ ਅਤੇ ਪਿੰਡਾਂ 'ਚੋਂ ਉਧਾਰੀ ਵਾਲੇ ਪੈਸੇ ਇਕੱਠੇ ਕਰਦਾ ਹੈ | ਜੋ 4 ਫਰਵਰੀ ਨੂੰ ਪੈਸੇ ਇਕੱਠੇ ਕਰਕੇ ਪਿੰਡ ਚੂਹੜੀ ਵਾਲਾ ਧੰਨਾ ਤੋਂ ਅਬੋਹਰ ਜਾ ਰਿਹਾ ਸੀ ਤਾਂ ਸ਼ਾਮ ਕਰੀਬ 5:10 ਵਜੇ 2 ਮੋਟਰਸਾਈਕਲਾਂ 'ਤੇ 6 ਅਣਪਛਾਤੇ ਵਿਅਕਤੀ, ਜਿਨ੍ਹਾਂ ਦੇ ਮੂੰਹ ਕੱਪੜੇ ਨਾਲ ਬੰਨੇ ਹੋਏ ਸਨ, ਨੇ ਉਸ 'ਤੇ ਅਚਾਨਕ ਹਮਲਾ ਕਰ ਦਿੱਤਾ, ਜਿਨ੍ਹਾਂ ਨੇ ਉਸ ਤੋਂ 58500 ਰੁਪਏ ਤੇ ਇਕ ਮੋਬਾਈਲ ਐਪੋ ਐਫ-31 ਖੋਹ ਕੇ ਅਤੇ ਸੱਟਾਂ ਮਾਰ ਕੇ ਮੌਕੇ ਤੋਂ ਭੱਜ ਗਏ | ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |