26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਸਿਵਲ ਸਰਜਨ ਵਲੋਂ ਮਹੀਨਾਵਾਰ ਮੀਟਿੰਗ ਦੌਰਾਨ ਤੰਬਾਕੂਨੋਸ਼ੀ ਤੇ ਹੋਰ ਪੋ੍ਰਗਰਾਮਾਂ ਸੰਬੰਧੀ ਚਰਚਾ

Ad Position 21
No active advertisement
ਅਜੀਤ ਡੈਸਕ 07-02-2026
ਫ਼ਾਜ਼ਿਲਕਾ, 6 ਫਰਵਰੀ (ਦਵਿੰਦਰ ਪਾਲ ਸਿੰਘ)-ਡਾ. ਕਵਿਤਾ ਸਿੰਘ ਸਿਵਲ ਸਰਜਨ ਦੀ ਪ੍ਰਧਾਨਗੀ 'ਚ ਡਾ. ਸੁਨੀਤਾ ਕੰਬੋਜ ਜ਼ਿਲ੍ਹਾ ਐਪੀਡੀਮੋਲੋਜਿਸਟ ਵਲੋਂ ਜ਼ਿਲ੍ਹੇ ਦੇ ਮਲੇਰੀਆ ਵਿੰਗ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਦਾ ਆਯੋਜਨ ਕੀਤਾ | ਮੀਟਿੰਗ 'ਚ ਵਿਨੋਦ ਖੁਰਾਨਾ, ਦਿਵੇਸ਼ ਕੁਮਾਰ, ਸੁਨੀਤਾ ਰਾਣੀ, ਵਿਜੇ ਕੁਮਾਰ, ਵਿਕੀ ਕੁਮਾਰ, ਸਾਰੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਤੇ ਵਰਕਰ ਹਾਜ਼ਰ ਸਨ | ਇਸ ਸਮੇਂ ਐਨ. ਵੀ. ਬੀ. ਡੀ. ਸੀ. ਪੀ., ਡੇਂਗੂ ਮਲੇਰੀਆ ਦੇ ਅਗੇਤੇ ਪ੍ਰਬੰਧਾਂ ਤੇ ਹੋਰ ਪੋ੍ਰਗਰਾਮਾਂ ਸੰਬੰਧੀ ਚਰਚਾ ਕੀਤੀ ਗਈ | ਉਨ੍ਹਾਂ ਕਿਹਾ ਕਿ ਮਾਨੀਟਰਨਿੰਗ ਰਿਪੋਰਟਾਂ ਨੂੰ ਸਮੇਂ-ਸਿਰ ਅੱਪਲੋਡ ਕੀਤਾ ਜਾਵੇ ਤੇ ਕਿਸੇ ਵੀ ਕਿਸਮ ਦੀ ਲਾਪ੍ਰਵਾਹੀ ਨਾ ਵਰਤੀ ਜਾਵੇ | ਮੀਟਿੰਗ ਦੌਰਾਨ ਤੰਬਾਕੂ ਨੋਸ਼ੀ ਰੋਕਥਾਮ ਸੈੱਲ ਵਲੋਂ ਤੰਬਾਕੂ ਦੀ ਵਰਤੋਂ ਤੇ ਕੰਟਰੋਲ ਕਰਨ ਨੂੰ ਲੈ ਕੇ ਕਾਰਵਾਈਆਂ ਉਲੀਕਣ ਬਾਰੇ ਵਿਚਾਰ ਪ੍ਰਗਟ ਕੀਤੇ ਗਏ | ਸਿਵਲ ਸਰਜਨ ਨੇ ਕਿਹਾ ਕਿ ਤੰਬਾਕੂ ਸਿਰਫ਼ ਨਸ਼ਾ ਨਹੀਂ, ਸਗੋਂ ਇਕ ਗੰਭੀਰ ਸਿਹਤ ਖ਼ਤਰਾ ਹੈ ਜੋ ਫੇਫੜਿਆਂ ਦੇ ਕੈਂਸਰ, ਦਿਲ ਦੀਆਂ ਬਿਮਾਰੀਆਂ ਤੇ ਹੋਰ ਕਈ ਜੀਵਨ-ਘਾਤਕ ਬਿਮਾਰੀਆਂ ਦਾ ਕਾਰਨ ਬਣਦਾ ਹੈ | ਇਸ ਲਈ ਜ਼ਿਲ੍ਹੇ ਵਿਚ ਕੋਟਪਾ ਐਕਟ ਦੀ ਕੜੀ ਪਾਲਨਾ ਨੂੰ ਯਕੀਨੀ ਬਣਾਉਣ ਲਈ ਸੰਬੰਧਿਤ ਸਟਾਫ਼ ਨੂੰ ਤੁਰੰਤ ਕਾਰਵਾਈ ਕਰਨ ਲਈ ਨਿਰਦੇਸ਼ਤ ਕੀਤਾ ਤੇ ਐਕਟ ਦੀ ਉਲੰਘਣਾ ਕਰਨ ਵਾਲੇ ਦੇ ਚਲਾਨ ਕੱਟਣ ਬਾਰੇ ਨਿਰਦੇਸ਼ ਦਿੱਤੇ ਗਏ | ਮੀਟਿੰਗ 'ਚ ਕਿਹਾ ਗਿਆ ਕਿ ਸਕੂਲਾਂ, ਕਾਲਜਾਂ, ਬਾਜ਼ਾਰਾਂ, ਬੱਸ ਅੱਡਿਆਂ ਤੇ ਹੋਰ ਸਰਕਾਰੀ ਸੰਸਥਾਵਾਂ ਵਿਚ ਤੰਬਾਕੂ ਵਿਰੋਧੀ ਜਾਗਰੂਕਤਾ ਕੈਂਪ ਲਗਾਏ ਜਾਣਗੇ | ਐੱਸ. ਆਈ. ਨੂੰ ਖ਼ਾਸ ਤੌਰ 'ਤੇ ਉਨ੍ਹਾਂ ਸਥਾਨਾਂ ਦੀ ਨਿਗਰਾਨੀ ਦੇ ਨਿਰਦੇਸ਼ ਦਿੱਤੇ ਗਏ ਜਿਥੇ ਨਾਬਾਲਗਾਂ ਨੂੰ ਤੰਬਾਕੂ ਉਤਪਾਦ ਵੇਚਣ ਦੀਆਂ ਸ਼ਿਕਾਇਤਾਂ ਮਿਲਦੀਆਂ ਹਨ | ਇਸ ਤੋਂ ਇਲਾਵਾ, ਜ਼ਿਲੇ੍ਹ 'ਚ ਤੰਬਾਕੂ ਮੁਕਤ ਸਿੱਖਿਆ ਸੰਸਥਾ ਮੁਹਿੰਮ ਨੂੰ ਹੋਰ ਤੀਬਰ ਕਰਨ ਲਈ ਵੀ ਯੋਜਨਾ ਤਿਆਰ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਦਾ ਐਲਾਨ ਅਗਲੀ ਖ਼ਬਰ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਅਬੋਹਰ ਦੀਆਂ ਵੱਖ-ਵੱਖ ਦੁਕਾਨਾਂ ਦੀ ਚੈਕਿੰਗ
Ad Position 24