26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਦਾ ਐਲਾਨ

Ad Position 21
No active advertisement
ਅਜੀਤ ਡੈਸਕ 07-02-2026
ਫ਼ਾਜ਼ਿਲਕਾ, 6 ਫਰਵਰੀ (ਦਵਿੰਦਰ ਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਤੇ ਟਰਾਂਸਮਿਸ਼ਨ ਲਿਮਟਿਡ ਮੰਡਲ ਫ਼ਾਜ਼ਿਲਕਾ ਦੀ ਇਕ ਅਹਿਮ ਮੀਟਿੰਗ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਤਿੱਖੇ ਰੋਸ ਦਾ ਪ੍ਰਗਟਾਵਾ ਕੀਤਾ ਤੇ ਆਗਾਮੀ ਸੰਘਰਸ਼ ਦੀ ਰੂਪਰੇਖਾ ਤਿਆਰ ਕੀਤੀ ਗਈ | ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਦੇ ਅੜੀਅਲ ਵਤੀਰੇ ਦੇ ਵਿਰੋਧ 'ਚ 12 ਫਰਵਰੀ ਨੂੰ ਹੋ ਰਹੀ ਹੜਤਾਲ ਵਿਚ ਵੱਡੀ ਗਿਣਤੀ ਵਿਚ ਪੈਨਸ਼ਨਰ ਸ਼ਮੂਲੀਅਤ ਕਰਨਗੇ | ਇਸ ਤੋਂ ਇਲਾਵਾ 13 ਫਰਵਰੀ ਨੂੰ ਸਮੂਹ ਪੈਨਸ਼ਨਰ ਅਤੇ ਪੀ. ਐੱਸ. ਪੀ. ਸੀ. ਐਲ. ਦੇ ਪੈਨਸ਼ਨਰ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਨਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਸਕੀਮ ਨੂੰ ਤੁਰੰਤ ਪ੍ਰਭਾਵ ਨਾਲ ਬਹਾਲ ਕੀਤਾ ਜਾਵੇ | 6ਵੇਂ ਪੇ-ਕਮਿਸ਼ਨ ਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ | ਡੀ. ਏ. ਦੀਆਂ ਬਕਾਇਆ 16% ਕਿਸ਼ਤਾਂ ਦਾ ਭੁਗਤਾਨ ਕੀਤਾ ਜਾਵੇ | ਐਸੋਸੀਏਸ਼ਨ ਦੇ ਆਗੂਆਂ ਨੇ ਦੱਸਿਆ ਕਿ ਇਨ੍ਹਾਂ ਮੰਗਾਂ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਵੀ ਸੌਂਪਿਆ ਜਾਵੇਗਾ | ਮੀਟਿੰਗ ਵਿਚ ਮਤਾ ਪਾਸ ਕਰਦਿਆਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ | ਇਸ ਮੌਕੇ ਮੰਡਲ ਸਕੱਤਰ ਵਸਾਵਾਂ ਰਾਮ ਕੰਬੋਜ, ਅਜੀਤ ਸਿੰਘ, ਰਾਧਾ ਕਿ੍ਸ਼ਨ, ਗੰਗਾ ਸਿੰਘ, ਰਾਮ ਲਾਲ, ਰਾਮ ਪ੍ਰਤਾਪ ਅਤੇ ਵੱਡੀ ਗਿਣਤੀ ਵਿਚ ਪੈਨਸ਼ਨਰ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖੇਤ 'ਚ ਬਣੀ ਡਿੱਗੀ ਵਿਚ ਡਿਗਣ ਕਾਰਨ 3 ਦੀ ਮੌਤ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਮਹੀਨਾਵਾਰ ਮੀਟਿੰਗ ਦੌਰਾਨ ਤੰਬਾਕੂਨੋਸ਼ੀ ਤੇ ਹੋਰ ਪੋ੍ਰਗਰਾਮਾਂ ਸੰਬੰਧੀ ਚਰਚਾ
Ad Position 24