26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਸਬ-ਜੇਲ੍ਹ ਵਿਖੇ ਕੈਦੀਆਂ ਲਈ ਮੈਡੀਕਲ ਚੈੱਕਅਪ ਕੈਂਪ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 07-02-2026
ਫ਼ਾਜ਼ਿਲਕਾ, 6 ਫਰਵਰੀ (ਅਮਰਜੀਤ ਸ਼ਰਮਾ)-ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ. ਏ. ਐੱਸ. ਨਗਰ (ਮੁਹਾਲੀ), ਮੈਡਮ ਜਸਟਿਸ ਲਪਿਤਾ ਬੈਨਰਜੀ ਪ੍ਰਬੰਧਕੀ ਜੱਜ ਤੇ ਸ੍ਰੀਮਤੀ ਨਵਜੋਤ ਕੌਰ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ. ਏ. ਐੱਸ. ਨਗਰ (ਮੁਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਧਰਮਿੰਦਰ ਪਾਲ ਸਿੰਗਲਾ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਅਤੇ ਮੈਡਮ ਰੁਚੀ ਸਵਪਨ ਸ਼ਰਮਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਾਜ਼ਿਲਕਾ ਦੀ ਰਹਿਨੁਮਾਈ ਹੇਠ ਸਬ-ਜੇਲ ਫ਼ਾਜ਼ਿਲਕਾ ਵਿਖੇ ਸਿਹਤ ਵਿਭਾਗ, ਫ਼ਾਜ਼ਿਲਕਾ ਦੇ ਸਹਿਯੋਗ ਨਾਲ ਕੈਦੀਆਂ ਲਈ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦਾ ਆਯੋਜਨ ਕੀਤਾ | ਇਹ ਮੈਡੀਕਲ ਕੈਂਪ ਸਿਹਤ ਵਿਭਾਗ ਫ਼ਾਜ਼ਿਲਕਾ ਦੇ ਮਾਹਿਰ ਡਾਕਟਰਾਂ ਤੇ ਸਟਾਫ਼ ਦੀ ਟੀਮ ਦੀ ਦੇਖ-ਰੇਖ ਵਿਚ ਲਗਾਇਆ | ਕੈਂਪ ਦੌਰਾਨ ਕੈਦੀਆਂ/ਮਰੀਜ਼ਾਂ ਦਾ ਪੂਰੀ ਤਰ੍ਹਾਂ ਮੁਫ਼ਤ ਮੈਡੀਕਲ ਚੈੱਕਅਪ ਕੀਤਾ, ਜਿਸ 'ਚ ਬਲੱਡ ਪ੍ਰੈਸ਼ਰ, ਸ਼ੂਗਰ, ਤਾਪਮਾਨ, ਵਜ਼ਨ, ਟੀ. ਬੀ., ਦੰਦਾਂ, ਚਮੜੀ ਤੇ ਅੱਖਾਂ ਨਾਲ ਸੰਬੰਧਿਤ ਰੋਗਾਂ ਦੀ ਜਾਂਚ ਕੀਤੀ ਗਈ | ਮਰੀਜ਼ਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ ਅਤੇ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਅਗਲੀ ਜਾਂਚ ਅਤੇ ਇਲਾਜ ਲਈ ਸਰਕਾਰੀ ਹਸਪਤਾਲਾਂ ਵਿਚ ਰੈਫ਼ਰ ਕਰਨ ਸੰਬੰਧੀ ਜਾਣਕਾਰੀ ਦਿੱਤੀ ਗਈ | ਕੈਂਪ ਦੌਰਾਨ ਡਾ. ਗਾਯਤਰੀ ਪੁਜਾਰਾ ਮੈਡੀਕਲ ਅਫ਼ਸਰ, ਡਾ. ਵਿਕਾਸ ਗਾਂਧੀ ਮੈਡੀਕਲ ਅਫ਼ਸਰ (ਆਰਥੋ ਸਰਜਨ) ਜ਼ਿਲ੍ਹਾ ਹਸਪਤਾਲ ਫ਼ਾਜ਼ਿਲਕਾ ਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀ. ਐੱਚ. ਸੀ. ਜੰਡਵਾਲਾ ਭੀਮੇਸ਼ਾਹ ਡਾ. ਪੰਕਜ ਚੌਹਾਨ, ਡੈਂਟਲ ਮੈਡੀਕਲ ਅਫ਼ਸਰ ਸੀ. ਐੱਚ. ਸੀ. ਡੱਬਵਾਲਾ ਕਲਾਂ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਸੀ. ਐੱਚ. ਸੀ. ਡੱਬਵਾਲਾ ਕਲਾਂ ਡਾ. ਸੋਰਭ ਨਾਰੰਗ, ਮੈਡੀਕਲ ਅਫ਼ਸਰ (ਸਕਿਨ), ਸਬ-ਡਵੀਜ਼ਨਲ ਹਸਪਤਾਲ ਅਬੋਹਰ ਮਨਦੀਪ ਸਿੰਘ, ਅਪਥਾਲਮਿਕ ਅਫ਼ਸਰ, ਸੀ. ਐੱਚ. ਸੀ. ਖੂਈ ਖੇੜਾ ਨਿਤਿਨ ਕੁਮਾਰ, ਫਾਰਮੇਸੀ ਅਫ਼ਸਰ, ਸੀ. ਐੱਚ. ਸੀ. ਖੂਈ ਖੇੜਾ (ਆਰਜ਼ੀ ਡਿਊਟੀ ਸਬ-ਜੇਲ ਫ਼ਾਜ਼ਿਲਕਾ) ਅੰਗਰੇਜ਼ ਕੁਮਾਰ, ਭੈਭ ਮੈਲ ਟੀ. ਗ੍ਰੇਡ-1 (ਆਰਜ਼ੀ ਡਿਊਟੀ ਸਬ-ਜੇਲ ਫ਼ਾਜ਼ਿਲਕਾ), ਸ੍ਰੀਮਤੀ ਮਮਤਾ, ਕੰਪਿਊਟਰ ਆਪਰੇਟਰ ਤੇ ਸੰਨ੍ਹੀ ਕੁਮਾਰ, ਵਾਰਡ ਅਟੈਂਡੈਂਟ, ਜ਼ਿਲ੍ਹਾ ਹਸਪਤਾਲ ਫ਼ਾਜ਼ਿਲਕਾ ਵਲੋਂ ਸੇਵਾਵਾਂ ਦਿੱਤੀਆਂ ਗਈਆਂ | ਡਾਕਟਰਾਂ ਦੀ ਟੀਮ ਵਲੋਂ ਕੈਦੀਆਂ ਨੂੰ ਦਵਾਈਆਂ ਦੇ ਸਹੀ ਸੇਵਨ, ਨਿੱਜੀ ਸਫ਼ਾਈ, ਪੋਸ਼ਣ, ਨਸ਼ਿਆਂ ਤੋਂ ਦੂਰ ਰਹਿਣ ਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਬਾਰੇ ਵੀ ਜਾਗਰੂਕ ਕੀਤਾ | ਇਸ ਮੌਕੇ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਤੇ ਮੁਫ਼ਤ ਕਾਨੂੰਨੀ ਸਹਾਇਤਾ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ | ਕਿਸੇ ਵੀ ਕਿਸਮ ਦੀ ਕਾਨੂੰਨੀ ਸਲਾਹ ਜਾਂ ਸਹਾਇਤਾ ਲਈ ਟੋਲ ਫ੍ਰੀ ਨੰਬਰ 15100 ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਾਜ਼ਿਲਕਾ ਦੇ ਟੈਲੀਫ਼ੋਨ ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਮਾਰੂ ਹਥਿਆਰਾਂ ਸਮੇਤ ਤਿੰਨ ਕਾਬੂ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਜਲਾਲਾਬਾਦ ਦੀ ਮਹੀਨਾਵਾਰ ਮੀਟਿੰਗ ਸੰਪੰਨ
Ad Position 24