ਫ਼ਾਜ਼ਿਲਕਾ, 6 ਫਰਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਮਾਰੂ ਹਥਿਆਰਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਰਾਧੇ ਸ਼ਾਮ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਬੌਬੀ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਕੁਤਬਗੜ੍ਹ ਭਾਟਾ, ਜਸਵਿੰਦਰ ਸਿੰਘ ਉਰਫ਼ ਜੱਸੀ ਪੁੱਤਰ ਮਲਕੀਤ ਸਿੰਘ, ਰਾਜਨ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਘੁਬਾਇਆ ਮਿਲ ਕੇ ਮਾਰ ਹਥਿਆਰਾਂ ਨਾਲ ਲੈਸ ਹੋ ਕੇ ਐਫ. ਐਫ. ਰੋਡ ਮੰਡੀ ਲਾਧੂਕਾ ਦੇ ਸੇਮ-ਨਾਲ਼ੇ ਦੇ ਪੁਲ ਨੇੜੇ ਮੌਜੂਦ ਹਨ | ਜੇਕਰ ਸੇਮ-ਨਾਲ਼ੇ ਦੀ ਲੱਗਦੀ ਪੂਰਬ ਦਿਸ਼ਾ ਵੱਲ ਜਾਂਦੀ ਦੱਖਣ ਸਾਈਡ ਵਾਲੀ ਪਟੜੀ 'ਤੇ ਬਣੇ ਮੋਰਚਿਆਂ ਕੋਲ ਝਾੜੀਆਂ 'ਚ ਛਾਪੇਮਾਰੀ ਕੀਤੀ ਜਾਵੇ ਤਾਂ ਉਕਤ ਤਿੰਨੇ ਵਿਅਕਤੀ ਮਾਰੂ ਹਥਿਆਰਾਂ ਸਮੇਤ ਰੰਗੇ ਹੱਥੀਂ ਕਾਬੂ ਆ ਸਕਦੇ ਹਨ | ਪੁਲਿਸ ਨੇ ਛਾਪੇਮਾਰੀ ਕਰਕੇ ਤਿੰਨਾਂ ਵਿਅਕਤੀਆਂ ਨੂੰ ਤਿੰਨ ਕਾਪੇ, ਦੋ ਮੋਟਰਸਾਈਕਲਾਂ ਤੇ ਦੋ ਮੋਬਾਈਲ ਫੋਨਾਂ ਸਮੇਤ ਕਾਬੂ ਕਰ ਲਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |