27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਜਲਾਲਾਬਾਦ ਦੀਆਂ ਸਮੁੱਚੀਆਂ ਸੰਸਥਾਵਾਂ ਵਲੋਂ ਨਸ਼ਿਆਂ ਵਿਰੁੱਧ ਯੁੱਧ ਤਹਿਤ ਵਿਸ਼ਾਲ ਰੈਲੀ ਅੱਜ

Ad Position 21
No active advertisement
ਅਜੀਤ ਡੈਸਕ 07-02-2026
ਜਲਾਲਾਬਾਦ, 6 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਨਸ਼ਿਆਂ ਦੇ ਵਧ ਰਹੇ ਖ਼ਤਰੇ ਨੂੰ ਰੋਕਣ ਅਤੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਜਲਾਲਾਬਾਦ ਦੀਆਂ ਸਮੁੱਚੀਆਂ ਸਮਾਜਿਕ ਅਤੇ ਸੇਵਾ ਮੁਖੀ ਸੰਸਥਾਵਾਂ ਵਲੋਂ ਨਸ਼ਿਆਂ ਵਿਰੁੱਧ ਯੁੱਧ ਤਹਿਤ ਇਕ ਵਿਸ਼ਾਲ ਜਾਗਰੂਕਤਾ ਰੈਲੀ 7 ਫਰਵਰੀ ਨੂੰ ਆਯੋਜਿਤ ਕੀਤੀ ਜਾ ਰਹੀ ਹੈ | ਇਹ ਰੈਲੀ ਸਵੇਰੇ ਥਾਣਾ ਸਿਟੀ ਜਲਾਲਾਬਾਦ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੁੱਖ ਮਾਰਗਾਂ ਤੋਂ ਹੁੰਦੀ ਹੋਈ ਸ਼੍ਰੀ ਊਧਮ ਸਿੰਘ ਚੌਕ ਦੇ ਵਾਪਸੀ ਬਣਦੀ ਹੋਈ ਮੁੜ ਥਾਣਾ ਸਿਟੀ 'ਤੇ ਆ ਕੇ ਸਮਾਪਤ ਹੋਵੇਗੀ | ਰੈਲੀ 'ਚ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਦੇ ਮੈਂਬਰਾਂ, ਸਮਾਜ ਸੇਵੀਆਂ, ਨੌਜਵਾਨਾਂ, ਵਿਦਿਆਰਥੀਆਂ ਅਤੇ ਬੁੱਧੀਜੀਵੀਆਂ ਵੱਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ | ਰੈਲੀ ਦੌਰਾਨ ਨਸ਼ਿਆਂ ਦੇ ਵਿਰੁੱਧ ਨਾਅਰੇ ਲਗਾਏ ਜਾਣਗੇ ਤੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਜਾਵੇਗਾ | ਰੈਲੀ ਬਾਰੇ ਜਾਣਕਾਰੀ ਦਿੰਦਿਆਂ ਸਤਪਾਲ ਸੋਢੀ ਤੇ ਅੰਕੁਸ਼ ਕੁਮਾਰ ਨੇ ਕਿਹਾ ਕਿ ਨਸ਼ਾ ਅੱਜ ਸਮਾਜ ਦੀ ਸਭ ਤੋਂ ਵੱਡੀ ਬੁਰਾਈ ਬਣ ਚੁੱਕਾ ਹੈ, ਜੋ ਨੌਜਵਾਨ ਪੀੜ੍ਹੀ ਨੂੰ ਅੰਦਰੋਂ ਖੋਖਲਾ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਮੁੱਖ ਉਦੇਸ਼ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨਾ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵੱਲ ਇਕ ਸਾਂਝਾ ਕਦਮ ਚੁੱਕਣਾ ਹੈ | ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ 'ਚ ਇਸ ਰੈਲੀ ਵਿਚ ਸ਼ਮੂਲੀਅਤ ਕਰਕੇ ਨਸ਼ਿਆਂ ਦੇ ਖ਼ਿਲਾਫ਼ ਇਸ ਮੁਹਿੰਮ ਨੂੰ ਸਫਲ ਬਣਾਇਆ ਜਾਵੇ, ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਇਕ ਸੁਰੱਖਿਅਤ ਤੇ ਸਿਹਤਮੰਦ ਭਵਿੱਖ ਦਿੱਤਾ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਦੀ ਵਿਦਿਆਰਥਣ ਮਹਿਕ ਦੀ ਨੈਸ਼ਨਲ ਸਾਫਟਬਾਲ ਖੇਡਾਂ ਲਈ ਚੋਣ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਦੀ ਮੁਹਿੰਮ ਨਾਲ ਜੁੜਨ ਦਾ ਦਿੱਤਾ ਸੱਦਾ
Ad Position 24