ਫ਼ਾਜ਼ਿਲਕਾ, 6 ਫਰਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਰਸੋਈ 'ਚੋਂ ਗੈਸ ਸਿਲੰਡਰ ਚੋਰੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਂਚ ਅਧਿਕਾਰੀ ਹੌਲਦਾਰ ਪਾਲਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹਰਵਿੰਦਰ ਕੌਰ ਪਤਨੀ ਮਨਜੀਤ ਸਿੰਘ ਵਾਸੀ ਸਿਵਲ ਲਾਈਨ ਬਾਧਾ ਰੋਡ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਗੁਰਪ੍ਰੀਤ ਸਿੰਘ ਪੁੱਤਰ ਬਿਸ਼ੰਬਰ ਸਿੰਘ ਵਾਸੀ ਅਰਨੀਵਾਲਾ ਨੇ ਉਸ ਦੇ ਘਰ 'ਚੋਂ ਰਸੋਈ 'ਚੋਂ ਗੈੱਸ ਸਿਲੰਡਰ ਚੋਰੀ ਕਰ ਲਿਆ ਹੈ | ਪੁਲਿਸ ਨੇ ਉਸ ਨੂੰ ਗੈੱਸ ਸਿਲੰਡਰ ਤੇ ਇਕ ਮੋਟਰਸਾਈਕਲ ਬਜਾਜ ਪਲੇਟੀਨਾ ਸਮੇਤ ਕਾਬੂ ਕਰ ਲਿਆ, ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |