ਫ਼ਾਜ਼ਿਲਕਾ, 6 ਫਰਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬਿਜਲੀ ਘਰ ਫ਼ਾਜ਼ਿਲਕਾ ਨੇੜੇ ਪੁੱਜੇ ਤਾਂ ਕਾਲਾ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਧੀਂਗੜਾ ਕਾਲੋਨੀ ਫ਼ਾਜ਼ਿਲਕਾ ਤੇ ਮਨਜਿੰਦਰ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਕੰਧਵਾਲਾ ਅਮਰਕੋਟ ਨੂੰ ਸਿਲਵਰ ਪੰਨੀ ਹੈਰੋਇਨ ਅਲੂਦ ਅਤੇ ਇਕ ਲਾਈਟਰ ਤੇ 10 ਰੁਪਏ ਦੇ ਕਰੰਸੀ ਨੋਟ ਦੀ ਪਾਈਪ ਬਣੀ ਹੋਈ ਫੜੀ ਬੈਠੇ ਮਿਲੇ, ਜੋ ਹੈਰੋਇਨ ਦਾ ਸੇਵਨ ਕਰ ਰਹੇ ਸਨ | ਪੁਲਿਸ ਨੇ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |