27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਆਤਮ ਵੱਲਭ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਦੇ 'ਪ੍ਰੀਖਿਆ ਪੇ ਚਰਚਾ' ਪ੍ਰੋਗਰਾਮ 'ਚ ਲਿਆ ਹਿੱਸਾ

Ad Position 21
No active advertisement
ਅਜੀਤ ਡੈਸਕ 07-02-2026
ਫ਼ਾਜ਼ਿਲਕਾ, 6 ਫਰਵਰੀ (ਅਮਰਜੀਤ ਸ਼ਰਮਾ)-ਸਥਾਨਕ ਆਤਮ ਵੱਲਭ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਵਾਦ ਪ੍ਰੋਗਰਾਮ 'ਪ੍ਰੀਖਿਆ ਪੇ ਚਰਚਾ-9ਵਾਂ ਸੰਸਕਰਨ ਵਿਚ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ | ਯੂ-ਟਿਊਬ ਰਾਹੀਂ ਸਵੇਰੇ 10 ਵਜੇ ਪ੍ਰਸਾਰਿਤ ਹੋਏ ਲਾਈਵ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਵਲੋਂ ਤਣਾਅ ਮੁਕਤੀ ਅਤੇ ਆਤਮ-ਵਿਸ਼ਵਾਸ ਵਧਾਉਣ ਸੰਬੰਧੀ ਦਿੱਤੇ ਗਏ ਸੁਝਾਵਾਂ ਨੂੰ ਬੜੇ ਧਿਆਨ ਨਾਲ ਸੁਣਿਆ | ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ 'ਚ ਵਿਦਿਆਰਥੀਆਂ ਨੂੰ ਸਮੇਂ ਦੇ ਪ੍ਰਬੰਧਨ, ਸਕਾਰਾਤਮਿਕ ਸੋਚ ਅਤੇ ਪ੍ਰੀਖਿਆ ਦੇ ਡਰ ਨੂੰ ਦੂਰ ਕਰਕੇ ਜੀਵਨ ਵਿਚ ਸੰਤੁਲਨ ਬਣਾਏ ਰੱਖਣ ਦੇ ਮਹੱਤਵਪੂਰਨ ਮੰਤਰ ਦਿੱਤੇ | ਉਨ੍ਹਾਂ ਨੇ ਅਧਿਆਪਕਾਂ ਅਤੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ 'ਤੇ ਬੇਲੋੜਾ ਦਬਾਅ ਪਾਉਣ ਦੀ ਬਜਾਏ ਉਨ੍ਹਾਂ ਨੂੰ ਸਹਿਯੋਗੀ ਤੇ ਪ੍ਰੇਰਨਾਦਾਇਕ ਮਾਹੌਲ ਪ੍ਰਦਾਨ ਕਰਨ | ਪ੍ਰਧਾਨ ਮੰਤਰੀ ਦੇ ਨੁਸਿਖ਼ਆਂ ਨੂੰ ਸੁਣ ਕੇ ਵਿਦਿਆਰਥੀ ਕਾਫ਼ੀ ਉਤਸ਼ਾਹਿਤ ਨਜ਼ਰ ਆਏ | ਇਸ ਮੌਕੇ ਸਕੂਲ ਦੇ ਚੇਅਰਮੈਨ ਰਮਨ ਕੁਮਾਰ ਵਾਟਸ, ਪਿ੍ੰਸੀਪਲ ਸੰਗੀਤਾ ਤਿੰਨਾ, ਵਾਈਸ ਪਿ੍ੰਸੀਪਲ ਸੀਮਾ ਸ਼ਰਮਾ, ਐਗਜ਼ੀਕਿਊਟਿਵ ਡਾਇਰੈਕਟਰ ਦੀਪਕ ਸ਼ਰਮਾ ਅਤੇ ਪੀ. ਟੀ. ਏ. ਪ੍ਰਧਾਨ ਨਰਿੰਦਰ ਸਚਦੇਵਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਸਕੂਲ ਪ੍ਰਸ਼ਾਸਨ ਨੇ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਉਨ੍ਹਾਂ ਦਾ ਮਨੋਬਲ ਵਧਾਉਣ 'ਚ ਮੀਲ ਪੱਥਰ ਸਾਬਤ ਹੁੰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਕੌਂਫੀ ਇੰਟਰਨੈਸ਼ਨਲ ਪਬਲਿਕ ਸਕੂਲ 'ਚ 'ਮੇਰੇ ਰਾਮ' ਵਿਸ਼ੇ 'ਤੇ ਕਰਵਾਈ ਲਿਖਤੀ ਪ੍ਰੀਖਿਆ ਅਗਲੀ ਖ਼ਬਰ ਰਵਨੀਤ ਬਿੱਟੂ ਨੇ ਸਿਆਸੀ ਲਾਹਾ ਲੈਣ ਲਈ ਕਾਂਗਰਸ ਪਾਰਟੀ ਤੇ ਪਰਿਵਾਰ ਨੂੰ ਦਿੱਤਾ ਧੋਖਾ-ਡਾ. ਰਿਣਵਾ
Ad Position 24