27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਕੌਂਫੀ ਇੰਟਰਨੈਸ਼ਨਲ ਪਬਲਿਕ ਸਕੂਲ 'ਚ 'ਮੇਰੇ ਰਾਮ' ਵਿਸ਼ੇ 'ਤੇ ਕਰਵਾਈ ਲਿਖਤੀ ਪ੍ਰੀਖਿਆ

Ad Position 21
No active advertisement
ਅਜੀਤ ਡੈਸਕ 07-02-2026
ਫ਼ਾਜ਼ਿਲਕਾ, 6 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਪਰਿਵਾਰ ਪ੍ਰਬੋਧਨ ਫ਼ਾਜ਼ਿਲਕਾ ਸ਼ਾਖਾ ਵਲੋਂ ਰਾਮਾਇਣ ਗਿਆਨ 'ਤੇ ਆਧਾਰਿਤ ਸ਼ੁਰੂ ਕੀਤੀ ਮੁਹਿੰਮ 'ਮੇਰੇ ਰਾਮ' ਕੌਂਫੀ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਇਕ ਵਿਸ਼ੇਸ਼ ਲਿਖਤੀ ਪ੍ਰਤੀਯੋਗਤਾ ਕਰਵਾਈ ਗਈ | ਪ੍ਰੀਖਿਆ 'ਚ ਸਕੂਲ ਦੇ 82 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਸਕੂਲ ਪਹੁੰਚਣ 'ਤੇ ਪਿ੍ੰਸੀਪਲ ਸੁਨੀਤਾ ਗੁੰਬਰ ਅਤੇ ਐਮ. ਡੀ. ਗੌਰਵ ਝੀਂਝਾ ਨੇ ਫ਼ਾਜ਼ਿਲਕਾ ਸ਼ਾਖਾ ਦੇ ਇੰਚਾਰਜ ਰਾਜਕੁਮਾਰ ਗੁਪਤਾ, ਸਕੱਤਰ ਸੁਰੇਸ਼ ਵਰਮਾ, ਮੀਡੀਆ ਇੰਚਾਰਜ ਅੰਮਿ੍ਤ ਸਚਦੇਵਾ, ਆਸ਼ਾ ਸ਼ਰਮਾ, ਸੋਨਮ ਸ਼ਰਮਾ, ਵਿਨੈ ਗਾਂਧੀ ਅਤੇ ਨੀਰੂ ਚਾਵਲਾ ਦਾ ਨਿੱਘਾ ਸਵਾਗਤ ਕੀਤਾ | ਪ੍ਰਤੀਯੋਗਤਾ ਦੌਰਾਨ ਵਿਦਿਆਰਥੀ ਪਲਕ ਨੇ ਪਹਿਲਾ, ਇਸ਼ਿਤਾ ਨੇ ਦੂਜਾ ਤੇ ਸਹਿਜ ਨੇ ਤੀਜਾ ਸਥਾਨ ਹਾਸਿਲ ਕੀਤਾ | ਪਤਵੰਤਿਆਂ ਵਲੋਂ ਜੇਤੂਆਂ ਨੂੰ ਸਨਮਾਨ ਚਿੰਨ੍ਹ ਤੇ ਸਰਟੀਫਿਕੇਟ ਦਿੱਤੇ ਗਏ, ਜਦਕਿ ਬਾਕੀ ਪ੍ਰਤੀਯੋਗੀਆਂ ਨੂੰ ਹੌਸਲਾ ਅਫਜ਼ਾਈ ਲਈ ਪੈੱਨ ਤੇ ਸਰਟੀਫਿਕੇਟ ਵੰਡੇ ਗਏ | ਸਕੂਲ ਪ੍ਰਬੰਧਕਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਨਵੀਂ ਪੀੜ੍ਹੀ ਨੂੰ ਆਪਣੀ ਅਮੀਰ ਸਭਿਆਚਾਰਕ ਵਿਰਾਸਤ ਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਵਿਚ ਸਹਾਈ ਹੁੰਦੇ ਹਨ | ਇਸ ਮੌਕੇ ਅਧਿਆਪਕਾ ਪੂਜਾ ਵਰਮਾ, ਸ਼ਿਲਪਾ, ਸ਼ਵੇਤਾ, ਖ਼ੁਸ਼ੀ, ਸੋਨਮ ਗਰੋਵਰ ਤੇ ਪਲਕ ਨੇ ਵੀ ਵਿਸ਼ੇਸ਼ ਸਹਿਯੋਗ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਸਪੈਸ਼ਲ ਕਾਡਰ ਅਧਿਆਪਕ ਫ਼ਰੰਟ ਪੰਜਾਬ ਆਪਣੀਆਂ ਮੰਗਾਂ ਨੂੰ ਲੈ ਕੇ ਕਰਨਗੇ ਰੋਸ ਰੈਲੀ ਅਗਲੀ ਖ਼ਬਰ ਆਤਮ ਵੱਲਭ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਦੇ 'ਪ੍ਰੀਖਿਆ ਪੇ ਚਰਚਾ' ਪ੍ਰੋਗਰਾਮ 'ਚ ਲਿਆ ਹਿੱਸਾ
Ad Position 24